ਆਈ ਤਾਜਾ ਵੱਡੀ ਖਬਰ
ਦੇਸ਼ ਦਾ ਅੰਨਦਾਤਾਂ ਵਲੋ 3 ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅਜੇ ਵੀ ਨਿਰੰਤਰ ਜਾਰੀ ਹੈ। ਕਿਸਾਨਾਂ ਵੱਲੋਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਧਰਨੇ ਲਾਏ ਹੋਏ ਹਨ। ਇਸ ਕਿਸਾਨੀ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਜਿੱਥੇ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਰੋਸ ਜਾਹਿਰ ਕੀਤਾ ਜਾ ਰਿਹਾ ਹੈ।
ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਟਵੀਟ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। 26 ਜਨਵਰੀ ਨੂੰ ਲਾਲ ਕਿਲ੍ਹੇ ਉਪਰ ਵਾਪਰੀ ਘਟਨਾ ਦੇ ਕਾਰਨ ਸਰਕਾਰ ਵੱਲੋਂ ਕਿਸਾਨਾਂ ਉਪਰ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸ ਕਾਰਨ ਹੀ ਸਰਕਾਰ ਵੱਲੋਂ ਪਹਿਲਾਂ ਕਈ ਜਗ੍ਹਾ ਉਪਰ ਧਰਨੇ ਚੁੱ-ਕ-ਵਾ-ਉ-ਣ ਦੀ ਕੋਸ਼ਿਸ਼ ਕੀਤੀ ਗਈ ਸੀ।
ਉਸ ਸਮੇਂ ਰਾਕੇਸ਼ ਟਿਕੈਤ ਦੀ ਅੱਖ ਵਿਚੋਂ ਨਿਕਲ਼ੇ ਇੱਕ ਅੱਥਰੂ ਨੇ ਰਾਤੋ ਰਾਤ ਕਿਸਾਨਾਂ ਦਾ ਸੈ-ਲਾ-ਬ ਦਿੱਲੀ ਦੀਆਂ ਸਰਹੱਦਾਂ ਤੇ ਲੈ ਆਂਦਾ ਸੀ। ਦਿੱਲੀ ਧਰਨੇ ਤੋਂ ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਸ ਵੱਲੋਂ ਬੋਰਡ ਲਗਾਏ ਗਏ ਹਨ ,ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਕ ਵਾਰ ਫਿਰ ਤੋਂ ਦਿੱਲੀ ਪੁਲਿਸ ਵੱਲੋਂ ਸਰਹੱਦ ਉਪਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਸਖਤੀ ਵਧਾਈ ਗਈ ਹੈ। ਪੁਲਿਸ ਵੱਲੋਂ ਟਿਕਰੀ ਬਾਰਡਰ ਉਪਰ ਚਿਤਾਵਨੀ ਬੋਰਡ ਲਗਾ ਦਿੱਤੇ ਗਏ ਹਨ।
ਧਰਨਾ ਸਥਾਨ ਤੇ ਲਗਾਏ ਗਏ ਇਹ ਬੋਰਡ ਜਿਸ ਵਿੱਚ ਪੁਲਿਸ ਵੱਲੋਂ ਆਖਿਆ ਗਿਆ ਹੈ ਕਿ ਇਸ ਜਗ੍ਹਾ ਨੂੰ ਖਾਲੀ ਕੀਤਾ ਜਾਵੇ। ਅਗਰ ਕਿਸਾਨਾਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਹੀਂ ਕਰਨਗੇ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਵੱਲੋਂ ਲਗਾਏ ਗਏ ਬੋਰਡਾਂ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਇਹ ਧਰਨਾ ਗੈਰ ਕਨੂੰਨੀ ਹੈ ਤੇ ਇਸ ਨੂੰ ਜਲਦੀ ਚੁੱਕ ਲਿਆ ਜਾਵੇ। ਟਿਕਰੀ ਬਾਡਰ ਤੇ ਬੈਠੇ ਕਿਸਾਨਾਂ ਦੇ ਖਿਲਾਫ਼ ਪੁਲਿਸ ਵੱਲੋਂ ਚੇਤਾਵਨੀ ਬੋਰਡ ਲਗਾ ਕੇ ਸਖਤੀ ਵਧਾਈ ਗਈ ਹੈ।
Previous Postਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ – ਹੋਇਆ ਇਹ ਐਲਾਨ
Next Postਦਿੱਲੀ ਕਿਸਾਨ ਧਰਨੇ ਚ ਗਏ ਨੌਜਵਾਨ ਕਿਸਾਨ ਨੂੰ ਮਿਲੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ