ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਦਿੱਲੀ ਬਾਰਡਰ ਉੱਤੇ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਕੀਤਾ ਗਿਆ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਵੱਧ ਤੋਂ ਵੱਧ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਜਿੱਥੇ ਇਹ ਸੰਘਰਸ਼ ਦਿਨ ਬ ਦਿਨ ਹੋਰ ਤੇਜ਼ ਹੁੰਦਾ ਚਲਾ ਜਾ ਰਿਹਾ ਹੈ। ਉਥੇ ਹੀ ਇਸ ਕਿਸਾਨੀ ਸੰਘਰਸ਼ ਤੋਂ ਆਉਣ ਵਾਲੀਆਂ ਮੰ-ਦ-ਭਾ-ਗੀ-ਆਂ ਖਬਰਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਸਭ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਸ਼-ਹੀ-ਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ, ਕੁਝ ਰਸਤਿਆਂ ਵਿਚ ਹੋਣ ਵਾਲੇ ਸੜਕ ਹਾਦਸਿਆਂ ਦੌਰਾਨ, ਤੇ ਕੁਝ ਪੰਜਾਬ ਵਿਚ ਧਰਨਿਆਂ ਤੇ ਮੌਜੂਦ ਘਟਨਾਵਾਂ ਦਾ ਸ਼ਿਕਾਰ, ਤੇ ਕੁਝ ਵੱਲੋਂ ਇਸ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਹੁਣ ਦਿੱਲੀ ਬਾਰਡਰ ਤੇ ਲੰਗਰ ਦੀ ਸੇਵਾ ਕਰਦੇ ਹੋਏ ਕਿਸਾਨ ਨਾਲ ਵਾਪਰੇ ਇੱਕ ਹਾਦਸੇ ਕਾਰਨ ਸ਼ੋਕ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਿਕਰੀ ਬਾਰਡਰ ਤੇ ਇੱਕ ਕਿਸਾਨ ਦੇ ਸ਼-ਹੀ-ਦ ਹੋਣ ਦੀ ਖਬਰ ਸਾਹਮਣੇ ਆਈ ਹੈ।
ਮ੍ਰਿਤਕ ਕਿਸਾਨ ਹਰਦੇਵ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਬਾਜੇਵਾਲਾ ਆਪਣੇ ਕੁਝ ਸਾਥੀਆਂ ਸਮੇਤ ਆਪਣੇ ਪਿੰਡ ਤੋਂ ਲੰਗਰ ਦੀ ਸਮੱਗਰੀ ਲੈ ਕੇ ਦਿੱਲੀ ਨੂੰ ਰਵਾਨਾ ਹੋਇਆ ਸੀ। ਜਦੋਂ ਇਹ ਕਿਸਾਨ ਟਿਕਰੀ ਬਾਡਰ ਤੇ ਪਹੁੰਚੇ ਤਾਂ ਉੱਥੇ ਜਾ ਕੇ ਕਿਸਾਨ ਹਰਦੇਵ ਸਿੰਘ ਜੀ ਸਿਹਤ ਖਰਾਬ ਹੋ ਗਈ। ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਮੁੜ ਪਿੰਡ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਹੀ ਰਸਤੇ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਇਸ ਘਟਨਾ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸੰਗਾ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਦੀ ਅਗਵਾਈ ਹੇਠ ਇਹ ਕਿਸਾਨ ਆਪਣੇ ਪਿੰਡ ਤੋਂ ਲੰਗਰ ਸਮੱਗਰੀ ਲੈ ਕੇ ਰਵਾਨਾ ਹੋਇਆ ਸੀ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਦੌਰਾਨ 65 ਤੋਂ ਵਧੇਰੇ ਕਿਸਾਨ ਸ਼-ਹੀ- ਦ ਹੋ ਚੁੱਕੇ ਹਨ। ਇਸ ਕਿਸਾਨ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਕਿਸਾਨ ਆਗੂਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਪੰਜਾਬ ਚ ਹੁਣੇ ਹੁਣੇ 14 ਫਰਵਰੀ ਲਈ ਹੋ ਗਿਆ ਇਹ ਐਲਾਨ, ਖਿੱਚੋ ਤਿਆਰੀਆਂ
Next Postਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਕਾਰਨ ਹੋ ਗਏ ਭਾਵੁਕ ਆਈ ਇਹ ਤਾਜਾ ਵੱਡੀ ਖਬਰ