ਆਈ ਤਾਜਾ ਵੱਡੀ ਖਬਰ
ਜਿਥੇ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਉੱਥੇ ਹੀ ਕਰੋਨਾ ਦੇ ਦੌਰ ਦੇ ਵਿੱਚ ਵੀ ਬਹੁਤ ਸਾਰੇ ਫਿਲਮੀ ਅਦਾਕਾਰਾ ਵੱਲੋਂ ਅੱਗੇ ਵੱਧ ਕੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨੀ ਸੰਘਰਸ਼ ਅਤੇ ਕਰੋਨਾ ਵਿੱਚ ਮਦਦ ਕਰਨ ਵਾਲੇ ਗਾਇਕਾ ਅਤੇ ਅਦਾਕਾਰਾ ਦੇ ਬਾਰੇ ਜਿੱਥੇ ਚਰਚਾ ਹੋ ਰਹੀ ਹੈ। ਉੱਥੇ ਹੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਆਪਣੀਆਂ ਨਿੱਜੀ ਗੱਲਾਂ ਨੂੰ ਲੈ ਕੇ ਚਰਚਾ ਦੇ ਵਿੱਚ ਰਹਿੰਦੇ ਹਨ। ਉਨ੍ਹਾਂ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੁਝ ਕੰਮ ਕੀਤੇ ਜਾਂਦੇ ਹਨ, ਪਰ ਉਨ੍ਹਾਂ ਵੱਲੋਂ ਕੁਝ ਗਲਤੀ ਕੀਤੇ ਜਾਣ ਨਾਲ ਵੀ ਉਹ ਚਰਚਾ ਵਿੱਚ ਆ ਜਾਂਦੇ ਹਨ।
ਦੀਪ ਸਿੱਧੂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ ਹੁਣ ਉਨ੍ਹਾਂ ਖਿਲਾਫ ਇਹ ਮਾਮਲਾ ਦਰਜ ਹੋ ਗਿਆ ਹੈ। ਪੰਜਾਬੀ ਅਦਾਕਾਰ ਦੀਪ ਸਿੱਧੂ ਵੱਲੋਂ ਜਿਥੇ ਕਿਸਾਨੀ ਸੰਘਰਸ਼ ਦੀ ਮੁੜ ਤੋਂ ਹਮਾਇਤ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਆਪਣੇ ਪਿੰਡ ਵਿੱਚ ਦੌਰਾ ਕੀਤਾ ਗਿਆ ਹੈ ਅਤੇ ਪਿੰਡ ਦੇ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਰੋਨਾ ਦੇ ਦੌਰ ਵਿਚ ਅੱਜ ਉਨ੍ਹਾਂ ਵੱਲੋਂ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਮਰੀਜ਼ਾਂ ਨੂੰ ਆਕਸੀਜਨ ਦੇ ਸਿਲੰਡਰ ਵੀ ਮੁਹਇਆ ਕਰਵਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕਿਸਾਨੀ ਸੰਘਰਸ਼ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾਵੇ ਅਤੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਨੂੰ ਜਿੱਤ ਪ੍ਰਾਪਤ ਹੋ ਸਕੇ। ਇਸੇ ਮਕਸਦ ਦੇ ਤਹਿਤ ਉਨ੍ਹਾਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਦੀਪ ਸਿੱਧੂ ਵੱਲੋਂ ਗੁਰਦੁਆਰਾ ਜੈਤੇਆਣਾ ਜੈਤੋ ਅਤੇ ਪਿੰਡ ਮੱਤਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਲੋਕਾਂ ਨੂੰ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਸਪੀਚ ਦਿੱਤੀ ਗਈ।
ਜਿੱਥੇ 100 ਤੋਂ 120 ਬੰਦਿਆਂ ਦਾ ਇਕੱਠ ਕੀਤਾ ਗਿਆ, ਉਥੇ ਹੀ ਦੀਪ ਸਿੱਧੂ ਵੱਲੋਂ ਬਿਨਾਂ ਮਾਸਕ ਤੋਂ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸਾਰੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਇਨ੍ਹਾਂ ਦੋਹਾਂ ਪਿੰਡਾਂ ਵਿੱਚ ਦੀਪ ਸਿੱਧੂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਦੇ ਤਹਿਤ ਉਸ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
Previous Postਵਿਆਹ ਤੇ ਗਏ ਪ੍ਰੀਵਾਰ ਦੇ 3 ਬੱਚਿਆਂ ਨੂੰ ਮਿਲੀ ਖੇਡ ਖੇਡ ਚ ਇਸ ਤਰਾਂ ਤੜਫ ਤੜਫ ਕੇ ਮੌਤ, ਇਲਾਕੇ ਚ ਸੋਗ ਦੀ ਲਹਿਰ
Next Postਪੰਜਾਬ : ਹੁਣੇ ਹੁਣੇ ਇਹਨਾਂ ਵਿਦਿਆਥੀਆਂ ਬਾਰੇ ਹੋ ਗਿਆ ਇਹ ਐਲਾਨ ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ