ਪਟਿਆਲਾ ਝੜਪ ਮਾਮਲੇ ਚ ਬਰਜਿੰਦਰ ਸਿੰਘ ਪਰਵਾਨਾ ਬਾਰੇ ਕੋਰਟ ਚੋਂ ਆ ਗਈ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਾਪਰੀਆਂ ਕੁਝ ਗੈਰ-ਸਮਾਜੀ ਘਟਨਾਵਾਂ ਦੇ ਚਲਦਿਆਂ ਹੋਏ ਅੱਜ ਇਥੇ ਪੰਜਾਬ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਪੰਜਾਬ ਵਿੱਚ ਜਿੱਥੇ ਹਰ ਜਾਤ ਪਾਤ ਧਰਮਾਂ ਦੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਅਤੇ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਪਿਆਰ ਨਾਲ ਅਤੇ ਖੁਸ਼ੀ ਖੁਸ਼ੀ ਮਨਾਉਂਦੇ ਹਨ। ਉੱਥੇ ਹੀ ਇਸ ਆਪਸੀ ਭਾਈਚਾਰੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੁਝ ਲੋਕਾਂ ਵੱਲੋਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚਲਦਿਆਂ ਹੋਇਆਂ ਕਈ ਘਟਨਾਵਾਂ ਵੀ ਵਾਪਰ ਜਾਂਦੀਆ ਹਨ । ਹੁਣ ਪਟਿਆਲਾ ਝੜਪ ਮਾਮਲੇ ਵਿਚ ਬਰਜਿੰਦਰ ਸਿੰਘ ਪਰਵਾਨਾ ਬਾਰੇ ਕੋਰਟ ਵਿੱਚੋ ਹੁਣ ਵੱਡੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪਟਿਆਲਾ ਦੇ ਵਿਚ ਸ਼ਿਵ ਸੈਨਾ ਅਤੇ ਖਾਲਿਸਤਾਨ ਸਮਰਥਕਾਂ ਦੇ ਵਿਚਕਾਰ ਹੋਏ ਵਿਵਾਦ ਦੇ ਚਲਦਿਆਂ ਹੋਇਆਂ ਜਿਥੇ ਪੁਲਿਸ ਵੱਲੋਂ ਇਸ ਸਾਰੀ ਘਟਨਾ ਦੇ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ ਉਥੇ ਹੀ ਸ਼ਿਵ ਸੈਨਾ ਵੱਲੋਂ ਜਿਥੇ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਦਾ ਹਿੰਦੂ ਸਮਾਜ ਭਾਈਚਾਰੇ ਵੱਲੋਂ ਵਿਰੋਧ ਕੀਤਾ ਗਿਆ ਅਤੇ ਜੱਗੀ ਪੰਡਤ ਦੇ ਸਮਰਥਕਾਂ ਵੱਲੋਂ ਉਸਦੀ ਗੱਡੀ ਉੱਪਰ ਵੀ ਹਮਲਾ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਹਰੀਸ਼ ਸਿੰਗਲਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਉਸਦੇ ਨਾਲ ਹੀ ਗੱਗੀ ਪੰਡਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿਚ ਜਿਥੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਕਿਉਂਕਿ ਉਸ ਦਿਨ ਪ੍ਰਦਰਸ਼ਨਕਾਰੀਆਂ ਵੱਲੋਂ ਜਿਥੇ ਖ਼ਾਲਿਸਤਾਨ ਵਿਰੁੱਧ ਮਾਰਚ ਕੀਤਾ ਜਾ ਰਿਹਾ ਸੀ। ਉਥੇ ਹੀ ਇਸ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਿੱਖ ਪ੍ਰਦਰਸ਼ਨਕਾਰੀ ਕਾਲੀ ਮਾਤਾ ਮੰਦਰ ਦੇ ਨਜ਼ਦੀਕ ਪਹੁੰਚ ਗਏ ਸਨ ਜਿਸ ਕਾਰਨ ਦੋਹਾਂ ਧਿਰਾਂ ਵਿਚਕਾਰ ਵਿਵਾਦ ਪੈਦਾ ਹੋ ਗਿਆ ਸੀ।

ਸਥਿਤੀ ਤਣਾਅਪੂਰਨ ਹੋਣ ਤੇ ਜਿਥੇ ਬਰਜਿੰਦਰ ਸਿੰਘ ਪਰਵਾਨਾ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਪਣਾ ਮੁੰਹ ਲੁਕੋ ਕੇ ਉਸ ਜਗਾ ਤੋਂ ਭੱਜ ਗਿਆ ਸੀ। ਇਸ ਸਾਰੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਜਿਥੇ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਅਦਾਲਤ ਵੱਲੋਂ ਅੱਜ ਬਰਜਿੰਦਰ ਸਿੰਘ ਪਰਵਾਨਾ ਦਾ 9 ਮਈ ਤੱਕ ਦਾ ਰਿਮਾਂਡ ਵਧਾ ਦਿਤਾ ਗਿਆ ਹੈ। ਇਸ ਘਟਨਾ ਦੇ ਵਿੱਚ ਜਿੱਥੇ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਥੇ ਹੀ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਵੀ ਲਗਾਤਾਰ ਕੀਤੀ ਜਾ ਰਹੀ ਹੈ।