ਪਾਰਟੀ ਦੀਆਂ ਝੰਡੀਆਂ ਲਗਾਉਣ ਤੇ ਕਾਂਗਰਸੀ ਅਤੇ ਭਾਜਪਾ ਵਾਲੇ ਹੋਏ ਛਿਤਰੋ ਛਿਤਰੀ 4 ਜਖਮੀ – ਪੰਜਾਬ ਦੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਸਿਆਸੀ ਮਾਹੌਲ ਹਰ ਪਾਸੇ ਵੇਖਿਆ ਜਾ ਰਿਹਾ ਹੈ ਅਤੇ ਪੂਰਾ ਪੰਜਾਬ ਸਿਆਸਤ ਵਿੱਚ ਰੰਗਿਆਂ ਦਿਖਾਈ ਦੇ ਰਿਹਾ ਹੈ। ਜਿੱਥੇ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰ ਐਲਾਨੇ ਗਏ ਹਨ ਉਥੇ ਹੀ ਸਾਰੇ ਚੋਣ ਹਲਕਿਆਂ ਵਿਚ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਜਾ ਰਿਹਾ ਹੈ। ਕਿਉਂਕਿ ਹੁਣ ਜਿੱਥੇ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਇਨ੍ਹਾਂ ਚੋਣਾਂ ਵਿਚ ਕੁਝ ਦਿਨ ਦਾ ਸਮਾਂ ਬਾਕੀ ਬਚਿਆ ਹੈ। ਵੱਖ ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਸਭ ਪਾਰਟੀਆਂ ਵੱਲੋਂ ਜਿਥੇ ਲੋਕਾਂ ਨੂੰ ਵੋਟਾਂ ਲਈ ਭਰਮਾਉਣ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਉਥੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਬਾਰੇ ਚੋਣ ਕਮਿਸ਼ਨ ਵੱਲੋਂ ਜਿੱਥੇ ਕਰੋਨਾ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਨ੍ਹਾਂ ਹਦਾਇਤਾਂ ਦੇ ਅਨੁਸਾਰ ਹੀ ਚੋਣ ਪਾਰਟੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਹੁਣ ਪਾਰਟੀ ਦੀਆਂ ਝੰਡੀਆਂ ਲਗਾਉਣ ਤੇ ਕਾਂਗਰਸੀ ਅਤੇ ਭਾਜਪਾ ਵਾਲੇ ਛਿੱਤਰੋ ਛਿੱਤਰੀ ਹੋ ਗਏ ਹਨ ਜਿਥੇ ਇਸ ਘਟਨਾ ਵਿੱਚ ਚਾਰ ਜਣਿਆਂ ਦੇ ਜ਼ਖ਼ਮੀ ਹੋਣ ਦੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਵਿੱਚ ਗੁਲਾਬ ਦੇਵੀ ਰੋਡ ਤੇ ਪੈਂਦੇ ਨਿਊ ਰਤਨ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਕਾਂਗਰਸ ਅਤੇ ਭਾਜਪਾ ਸਮਰਥਕਾਂ ਵਿਚਕਾਰ ਝਗੜਾ ਹੋ ਗਿਆ ਹੈ। ਗਾਲੀ-ਗਲੋਚ ਤੋਂ ਇਹ ਮਾਮਲਾ ਕੁੱਟਮਾਰ ਤੱਕ ਅਤੇ ਲੋਹੇ ਦੀਆਂ ਰਾਡਾਂ ਤੱਕ ਪਹੁੰਚ ਗਿਆ।

ਇਸ ਘਟਨਾ ਵਿੱਚ ਜਿੱਥੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਉਥੇ ਹੀ ਐਮ ਐਲ ਆਰ ਕਟਵਾਉਣ ਲਈ ਦੋਹਾਂ ਧਿਰਾਂ ਵੱਲੋਂ ਹਸਪਤਾਲ ਦੇ ਐਮਰਜੰਸੀ ਵਾਰਡ ਵਿੱਚ ਵੀ ਹੰਗਾਮਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਕੌਂਸਲਰ ਜਗਦੀਸ਼ ਸਮਰਾਏ ਦੀ ਪਤਨੀ ਆਸ਼ਾ ਰਾਣੀ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਦੇ ਜਾਣਕਾਰ ਕਾਂਗਰਸੀ ਪਾਰਟੀ ਬਾਰੇ ਵਿਚਾਰ ਚਰਚਾ ਕਰ ਰਹੇ ਸਨ ਜਿਨ੍ਹਾਂ ਵਿੱਚ ਸਰਿਤਾ ਪਤਨੀ ਨੰਦਲਾਲ ਅਤੇ ਉਨ੍ਹਾਂ ਦਾ ਭਾਣਜਾ ਪੱਪੂ ਪ੍ਰਸ਼ਾਦ ਸ਼ਾਮਲ ਸਨ। ਉਸ ਸਮੇਂ ਇਕ ਸੁਨੀਤਾ ਨਾਂਵ ਦੀ ਔਰਤ ਵੱਲੋਂ ਉਨ੍ਹਾਂ ਦੇ ਖਿਲਾਫ਼ ਬੋਲਣਾ ਸ਼ੁਰੂ ਕੀਤਾ ਗਿਆ।

ਉਸ ਔਰਤ ਦੇ ਬੋਲਣ ਤੇ ਉਸ ਦਾ ਵਿਰੋਧ ਕੀਤਾ ਗਿਆ ਤਾਂ ਉਸ ਦੇ ਪਤੀ ਵੱਲੋਂ ਆਪਣੇ ਬੇਟੇ ਦੇ ਨਾਲ ਮਿਲ ਕੇ ਸਰਿਤਾ ਅਤੇ ਪੱਪੂ ਦੀ ਕੁੱਟਮਾਰ ਕੀਤੀ ਗਈ। ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਜ਼ਖਮੀ ਸੁਨੀਤਾ ਨੇ ਦੱਸਿਆ ਹੈ ਕਿ ਕੁੱਝ ਵਰਕਰਾਂ ਵੱਲੋਂ ਉਨ੍ਹਾਂ ਦੀ ਕੰਧ ਤੇ ਜਬਰਦਸਤੀ ਝੰਡਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦਾ ਵਿਰੋਧ ਕਰਨ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੀ ਧੀ ਰੂਬੀ ਨੂੰ ਵੀ ਜ਼ਖਮੀ ਕੀਤਾ ਗਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਸਾਰਾ ਹਮਲਾ ਆਸ਼ਾ ਰਾਣੀ ਦੀ ਸ਼ਹਿ ਤੇ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿਵਾਇਆ ਹੈ।