ਪਿਓ ਦੀ ਮੌਤ ਦੇ 2 ਮਹੀਨੇ ਬਾਅਦ ਅਮਰੀਕਾ ਚ ਪੁੱਤ ਨੂੰ ਮਿਲੀ ਇਸ ਤਰਾਂ ਮੌਤ , ਪ੍ਰੀਵਾਰ ਤੇ ਟੁੱਟਿਆ ਦੁਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਵਿੱਚ ਵਧ ਰਹੀ ਮਹਿੰਗਾਈ ਕਾਰਨ ਹਰ ਪੰਜਾਬੀ ਵਿਦੇਸ਼ ਦੀ ਧਰਤੀ ਤੇ ਜਾਣਾ ਚਾਹੁੰਦਾ ਹੈ ਕਿਉਂਕਿ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਦੀ ਦਰ ਕਾਰਨ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹੋ ਚੁੱਕੇ ਹਨ ਅਤੇ ਆਰਥਿਕ ਸਥਿਤੀ ਕਾਫ਼ੀ ਜ਼ਿਆਦਾ ਮੰਦੀ ਚੱਲ ਰਹੀ ਹੈ ਜਿਸ ਕਾਰਨ ਹਰ ਕੋਈ ਐਸ਼ੋ ਆਰਾਮ ਦੀ ਜ਼ਿੰਦਗੀ ਲਈ ਵਿਦੇਸ਼ ਦੀ ਧਰਤੀ ਤੇ ਜਾ ਕੇ ਪੈਸਾ ਕਮਾਉਣਾ ਚਾਹੁੰਦਾ ਹੈ। ਪਰ ਕਈ ਵਾਰੀ ਅਜਿਹੇ ਹਾਲਾਤ ਬਣ ਜਾਂਦੇ ਹਨ ਕਿ ਵੱਡੇ ਸੁਪਨੇ ਸਜਾ ਕੇ ਵਿਦੇਸ਼ ਦੀ ਧਰਤੀ ਉਤੇ ਪਹੁੰਚੇ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਪਿੱਛੇ ਪਰਿਵਾਰ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸੇ ਤਰ੍ਹਾਂ ਇਕ ਵਾਰ ਫਿਰ ਵਿਦੇਸ਼ ਦੀ ਧਰਤੀ ਤੋਂ ਅਜਿਹੀ ਖ਼ਬਰ ਮਿਲੀ ਕਿ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਇਸ ਖ਼ਬਰ ਨਾਲ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ। ਦਰਅਸਲ ਇਹ ਦ-ਰ-ਦ-ਨਾ-ਕ ਹਾਦਸਾ ਬੇਗੋਵਾਲ ਵਿਚ ਰਹਿੰਦੇ ਪਰਿਵਾਰ ਨਾਲ ਵਾਪਰਿਆ ਹੈ। ਜਿੱਥੋਂ ਦਾ ਵਾਸੀ ਇਕ ਨੌਜਵਾਨ ਤਕਰੀਬਨ ਅੱਠ ਸਾਲ ਪਹਿਲਾਂ ਵਿਦੇਸ਼ ਦੀ ਧਰਤੀ ਅਮਰੀਕਾ ਵਿਚ ਗਿਆ ਸੀ ਪਰ ਹੁਣ ਉਸ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ।

ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਦੀ ਮੌਤ ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਤੇ ਨਾਮ ਸਰਬਜੀਤ ਸਿੰਘ ਹੈ। ਦੱਸ ਦਈਏ ਕਿ ਸਰਬਜੀਤ ਸਿੰਘ ਦੀ ਮੌਤ ਨਾਲ ਉਸ ਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਕਿਉਂਕਿ ਤਕਰੀਬਨ ਦੋ ਮਹੀਨੇ ਪਹਿਲਾਂ ਇਸ ਪਰਿਵਾਰ ਦੇ ਵਿੱਚ ਮੌਤ ਹੋ ਗਈ ਸੀ ਜੋ ਰਿਸ਼ਤੇ ਵਿੱਚ ਮ੍ਰਿਤਕ ਨੌਜਵਾਨ ਸਰਬਜੀਤ ਸਿੰਘ ਦਾ ਪਿਓ ਸੀ।

ਦੱਸ ਦਈਏ ਕਿ ਲਗਪਗ ਦੋ ਮਹੀਨਿਆਂ ਵਿਚ ਹੀ ਇਸ ਪਰਿਵਾਰ ਦੇ ਦੋ ਮੈਂਬਰਾਂ ਦੀ ਅਚਾਨਕ ਹੋਈ ਮੌਤ ਨਾਲ ਇਸ ਪਰਿਵਾਰ ਦੀ ਆਰਥਿਕ ਹਾਲਤ ਕਾਫ਼ੀ ਜ਼ਿਆਦਾ ਮੰਦੀ ਹੋ ਗਈ ਹੈ। ਦੱਸ ਦਈਏ ਕਿ ਪੀੜਤ ਪਰਿਵਾਰ ਦੇ ਵੱਲੋਂ ਇਹ ਮੰਗ ਕੀਤੀ ਗਈ ਹੈ ਕਿ ਸਰਬਜੀਤ ਸਿੰਘ ਦੀ ਲਾਸ਼ ਨੂੰ ਵਿਦੇਸ਼ ਦੀ ਧਰਤੀ ਤੋਂ ਪੰਜਾਬ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।