ਪੁਲਸ ਕੋਲੋਂ ਏਨੇ ਦਿਨਾਂ ਤੋਂ ਛੁਪੇ ਹੋਏ ਬਿਕਰਮ ਮਜੀਠੀਆ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਉਪਰ ਵੀ ਕਈ ਤਰਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਜਿਥੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ,ਆਮ ਆਦਮੀ ਪਾਰਟੀ ਅਤੇ ਹੋਰ ਬਹੁਤ ਸਾਰੀਆਂ ਹੋਂਦ ਵਿੱਚ ਆਇਆਂ ਨਵੀਆਂ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਰਾਜਨੀਤੀ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਿਸੇ ਨਾ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਹੋਈਆਂ ਹਨ ਜਿਨ੍ਹਾਂ ਦਾ ਅਸਰ ਉਹਨਾਂ ਨਾਲ ਜੁੜੀਆਂ ਹੋਈਆਂ ਪਾਰਟੀਆਂ ਉਪਰ ਵੀ ਦੇਖਿਆ ਜਾ ਰਿਹਾ ਹੈ। ਨਵਜੋਤ ਸਿੱਧੂ ਵੱਲੋਂ ਜਿਥੇ ਬੇਅਦਬੀ ਅਤੇ ਨਸ਼ੇ ਵਰਗੇ ਮਾਮਲਿਆਂ ਨੂੰ ਚੋਣਾਂ ਤੋਂ ਪਹਿਲਾਂ ਹੱਲ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਕੁਝ ਲੋਕਾਂ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਹੁਣ ਪੁਲਿਸ ਕੋਲੋਂ ਇੰਨੇ ਦਿਨਾਂ ਤੋਂ ਲੁਕੇ ਹੋਏ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਜਿੱਥੇ ਦਖਸ ਮਾਮਲੇ ਨੂੰ ਲੈ ਕੇ ਖਰੜ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੂੰ ਕਾਬੂ ਕਰਨ ਵਾਸਤੇ ਬਹੁਤ ਸਾਰੀਆਂ ਜਗ੍ਹਾ ਉਪਰ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਜਿਹਨਾਂ ਵਿਚ ਬੰਦਰਗਾਹਾਂ ਅਤੇ ਏਅਰਪੋਰਟ ਸ਼ਾਮਲ ਸਨ ਤਾਂ ਜੋ ਉਹ ਬਾਹਰ ਨਾ ਜਾ ਸਕਣ।

ਉਥੇ ਹੀ ਉਨ੍ਹਾਂ ਵੱਲੋਂ ਪਹਿਲਾਂ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਦੀ ਅਦਾਲਤ ਵਿਚ ਦਾਇਰ ਕੀਤੀ ਗਈ ਸੀ ਜਿਸ ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਸੀ। ਜਿਥੇ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਕਈ ਜਗ੍ਹਾ ਤੇ ਛਾਪੇਮਾਰੀ ਵੀ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਬਾਰੇ ਜਾਣਕਾਰੀ ਲੈਣ ਲਈ ਕੁਝ ਲੋਕਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ।

ਹੁਣ ਬਿਕਰਮ ਸਿੰਘ ਮਜੀਠੀਆ ਨੂੰ ਇਸ ਡਰੱਗ ਮਾਮਲੇ ਵਿਚ ਰਾਹਤ ਨਹੀਂ ਮਿਲ ਰਹੀ। ਕਿਉਂਕਿ ਹੁਣ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਨੂੰ ਕੀਤੀ ਜਾਵੇਗੀ। ਕਿਉਂਕਿ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਦੋਹਾਂ ਧਿਰਾਂ ਵੱਲੋਂ ਅਦਾਲਤ ਤੋਂ ਕੁੱਝ ਸਮਾਂ ਮੰਗਿਆ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਵੱਲੋਂ ਦੋਹਾਂ ਧਿਰਾਂ ਦੀ ਮੰਨਦੇ ਹੋਏ ਇਸ ਮਾਮਲੇ ਦੀ ਸੁਣਵਾਈ ਨੂੰ ਟਾਲ ਦਿੱਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਰੱਖੀ ਗਈ ਹੈ।