ਪੰਜਾਬੀ ਚ ਇਥੇ ਟਰੇਨ ਥੱਲੇ ਆਉਣ ਕਾਰਨ ASI ਦੀ ਹੋਈ ਦਰਦਨਾਕ ਮੌਤ, ਸ਼ਰੀਰ ਦੇ ਹੋਏ 2 ਟੋਟੇ- ਪੁਲਿਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵੱਖ ਵੱਖ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਵਿੱਚ ਕੁਝ ਅਜਿਹੇ ਲੋਕ ਵੀ ਸ਼ਾਮਲ ਹੁੰਦੇ ਹਨ ਸਰਕਾਰੀ ਵਿਭਾਗਾਂ ਵਿੱਚ ਵੱਖ-ਵੱਖ ਉਹਦੀ ਉਪਰ ਤੈਨਾਤ ਹੁੰਦੇ ਹਨ ਅਤੇ ਉਨ੍ਹਾਂ ਕਰਮਚਾਰੀਆਂ ਦੀ ਨੌਕਰੀ ਦੇ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ ਹੈ। ਜਿੱਥੇ ਪਹਿਲਾਂ ਹੀ ਤਾਲਾਬੰਦੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਹੈ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਉਥੇ ਹੀ ਪਰਵਾਰਕ ਵਿਵਾਦਾਂ ਦੇ ਚੱਲਦਿਆਂ ਹੋਇਆਂ ਵੀ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।

ਪਰ ਕੁਝ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ ਜੋ ਦੇਖਣ ਨੂੰ ਖ਼ੁਦਕੁਸ਼ੀ ਵਰਗੇ ਲੱਗਦੇ ਹਨ। ਹੁਣ ਪੰਜਾਬ ਵਿੱਚ ਇੱਥੇ ਟਰੇਨ ਥੱਲੇ ਆਉਣ ਕਾਰਨ ਇੱਕ ਏ ਐਸ ਆਈ ਦੀ ਦਰਦਨਾਕ ਮੌਤ ਹੋ ਗਈ ਹੈ ਜਿੱਥੇ ਉਸਦੇ ਸਰੀਰ ਦੇ ਦੋ ਟੋਟੇ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਪਿੰਡ ਦਾ ਰਹਿਣ ਵਾਲਾ ਵਿਅਕਤੀ ਜੋ ਕਿ ਥਾਣਾ ਸਲੇਮ ਟਾਬਰੀ ਵਿਚ ਏ ਐਸ ਆਈ ਦੇ ਤੌਰ ਤੇ ਤੈਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਰਾਤ ਕਰੀਬ ਡੇਢ ਵਜੇ ਦੇ ਕਰੀਬ ਵਾਪਰੀ ਹੈ ਜਿਸ ਸਮੇਂ ਟ੍ਰੇਨ ਹੇਠਾਂ ਆਉਣ ਕਾਰਨ ਲੱਕੜ ਪੁਲ ਦੇ ਨਜ਼ਦੀਕ ਏ ਐਸ ਆਈ ਦੀ ਮੌਤ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਲਾਸ਼ ਦੇ ਦੋ ਟੋਟੇ ਹੋ ਗਿਆ ਅਤੇ ਲੰਘ ਰਹੇ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਗੱਲ ਦਾ ਅਜੇ ਤੱਕ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ ਹੈ ਕਿ ਉਸ ਵਿਅਕਤੀ ਦਾ ਪੈਰ ਫਿਸਲਣ ਕਾਰਨ ਇਹ ਹਾਦਸਾ ਵਾਪਰਿਆ ਹੈ

ਜਾਂ ਉਸ ਵਿਅਕਤੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਿੱਥੇ ਇਹ ਪੁਲਿਸ ਅਧਿਕਾਰੀ ਜਿੰਦਰ ਕੁਮਾਰ ਪਹਿਲਾਂ ਅਥਲੀਟ ਖਿਡਾਰੀ ਵੀ ਰਹਿ ਚੁੱਕਾ ਸੀ ਉਥੇ ਹੀ ਉਹ ਪਹਿਲਾਂ ਟ੍ਰੈਫਿਕ ਪੁਲਿਸ ਵਿਚ ਕੰਮ ਕਰਦਾ ਸੀ।