ਪੰਜਾਬ ਇਥੇ 25 ਹਜਾਰ ਰੁਪਏ ਦੇ ਇਨਾਮ ਦਾ ਹੋ ਗਿਆ ਐਲਾਨ ਕਰਨਾ ਪਵੇਗਾ ਬਸ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਇਸ ਸਮੇਂ ਚੋਣਾਂ ਨੂੰ ਲੈ ਕੇ ਕਈ ਤਰਾਂ ਦੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਬਹੁਤ ਸਾਰੇ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਕਿਉਂਕਿ ਚੋਣਾਂ ਦੇ ਦੌਰਾਨ ਅਤੇ ਤਿਉਹਾਰਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਪੁਲਿਸ ਦੀ ਪੂਰੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਮੇਂ ਦੌਰਾਨ ਵੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ 25 ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਬਸ ਇਹ ਕੰਮ ਕਰਨਾ ਹੋਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਜਲੰਧਰ ਵਿੱਚ ਰੇਤ ਦੀਆਂ ਨਿਰਧਾਰਤ ਦਰਾਂ ਤੋਂ ਵੱਧ ਕੀਮਤ ਵਸੂਲਣ ਵਾਲੇ ਲੋਕਾਂ ਖਿਲਾਫ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਕੀਮਤਾਂ ਉਪਰ ਰੇਤ ਮੁਹਇਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਕੋਈ ਵੀ ਵਿਅਕਤੀ ਨਿਰਧਾਰਤ ਕੀਮਤ ਤੋਂ ਵਧੇਰੇ ਕੀਮਤ ਵਸੂਲ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉੱਥੇ ਹੀ ਉਨ੍ਹਾਂ ਵੱਲੋਂ ਪੱਚੀ ਹਜ਼ਾਰ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ ਜੋ ਵੀ ਵਧੇਰੇ ਕੀਮਤ ਵਸੂਲਣ ਵਾਲੇ ਵਿਅਕਤੀਆਂ ਦੀ ਸਟਿੰਗਜ਼ ਕਰਕੇ ਪਰਦਾਫਾਸ਼ ਕਰੇਗਾ। ਉਥੇ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਜਲੰਧਰ ਅਧੀਨ ਆਉਣ ਵਾਲੇ ਸਾਰੇ ਮਾਇਨਿਗ ਠੇਕੇਦਾਰਾ ਟਰਾਂਸਪੋਰਟਰਾਂ ਅਤੇ ਰਿਟੇਲਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿਚ ਉਨ੍ਹਾਂ ਵੱਲੋਂ ਰੇਤ ਦੀਆਂ ਪ੍ਰਚੂਨ ਕੀਮਤਾਂ ਤੈਅ ਕੀਤੀਆਂ ਗਈਆਂ ਸਨ।

ਉਥੇ ਹੀ ਉਨ੍ਹਾਂ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਹੈ, 95017-999068 ਜਿਸ ਤੇ ਲੋਕ ਓਵਰਚਾਰਜ਼ਿੰਗ ਨਾਲ ਸਬੰਧਤ ਵੀਡੀਓ ਵਟਸਐਪ ਨੰਬਰ ਤੇ ਭੇਜ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਰ-ਕਾਨੂੰਨੀ ਦੀ ਕਾਰਵਾਈ ਨੂੰ ਰੋਕਣ ਲਈ ਸਹਿਯੋਗ ਕਰਨ। ਤਾਂ ਜੋ ਲੋਕਾਂ ਨੂੰ ਇਸ ਦਾ ਫਾਇਦਾ ਹੋ ਸਕੇ। ਉਥੇ ਹੀ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਟਿਗਜ਼ ਕਰਨ ਦੀ ਅਪੀਲ ਕੀਤੀ ਗਈ ਹੈ।