ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਬਾਰੇ ਹਸਪਤਾਲ ਤੋਂ ਆਈ ਵੱਡੀ ਖਬਰ, ਖੁਦ ਦਿੱਤੀ ਇਹ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਜਿਥੇ ਲਗਾਤਾਰ ਆਏ ਦਿਨ ਸਾਹਮਣੇ ਆ ਰਹੀਆਂ ਹਨ। ਉਥੇ ਹੀ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਨੂੰ ਬਹੁਮਤ ਹਾਸਲ ਹੋਇਆ ਹੈ ਉੱਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ। ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਜਿਥੇ ਇਸ ਪਾਰਟੀ ਦੀ ਹਾਰ ਦਾ ਕਾਰਨ ਬਣਿਆ ਹੈ। ਉਥੇ ਹੀ ਇਸ ਕਾਟੋ ਕਲੇਸ਼ ਦੇ ਚਲਦੇ ਹੋਏ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰ ਕਾਂਗਰਸ ਦਾ ਸਾਥ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।

ਉਥੇ ਹੀ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਹਾਰ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਤੇ ਹੁਣ ਕਾਂਗਰਸ ਹਾਈਕਮਾਨ ਵੱਲੋਂ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਉਥੇ ਹੀ ਨਵਜੋਤ ਸਿੱਧੂ ਵੱਲੋਂ ਮੁੜ ਤੋਂ ਪ੍ਰਧਾਨ ਬਣਨ ਦੀ ਕੋਸ਼ਿਸ਼ ਕੀਤੀ ਗਈ ਸੀ, ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਬਾਰੇ ਹਸਪਤਾਲ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਖ਼ੁਦ ਉਨ੍ਹਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਕਲ ਜਿਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਉਥੇ ਹੀ ਅੱਜ ਉਨ੍ਹਾਂ ਵੱਲੋਂ ਆਪਣੀ ਪਤਨੀ ਦੇ ਹੋਏ ਆਪਰੇਸ਼ਨ ਬਾਰੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਪਤਨੀ ਦਾ ਜਿੱਥੇ ਪਤਨੀ ਦਾ ਅਪਰੇਸ਼ਨ ਹੋਇਆ ਹੈ।

ਉਥੇ ਹੀ ਡੇਢ ਘੰਟੇ ਦੇ ਚਲੇ ਇਸ ਆਪ੍ਰੇਸ਼ਨ ਦੇ ਦੌਰਾਨ 14 ਐਮ ਐਮ ਦੀਆਂ 14 ਪੱਥਰੀਆਂ ਬਾਹਰ ਕੱਢੀਆਂ ਗਈਆਂ ਹਨ। ਅਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਜਿੱਥੇ ਹਸਪਤਾਲ ਵਿਚ ਦੇਖਰੇਖ ਲਈ ਰੱਖਿਆ ਗਿਆ ਸੀ ਉਥੇ ਹੀ ਉਨ੍ਹਾਂ ਦੀ ਸਥਿਤੀ ਬਿਹਤਰ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਹਸਪਤਾਲ ਵਿਚ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਦਾਖਲ ਕਰਾਇਆ ਗਿਆ ਸੀ। ਜਿਹਨੂੰ ਪੱਥਰੀਆਂ ਦੀ ਗੰਭੀਰ ਸਮੱਸਿਆ ਪਿਛਲੇ 4 ਮਹੀਨਿਆਂ ਤੋਂ ਆ ਰਹੀ ਸੀ।