ਆਈ ਤਾਜਾ ਵੱਡੀ ਖਬਰ
ਦੇਸ਼ ਦਾ ਅੰਦਰੂਨੀ ਸਿਸਟਮ ਇਸ ਸਮੇਂ ਡਗ ਮਗਾਇਆ ਹੋਇਆ ਹੈ ਜਿਸ ਦਾ ਕਾਰਨ ਦਿੱਲੀ ਦੀਆਂ ਸਰਹੱਦਾਂ ਉਪਰ ਲੱਖਾਂ ਦੀ ਤਾਦਾਦ ਦੇ ਵਿੱਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਖੇਤੀ ਅੰਦੋਲਨ ਹੈ। ਇਸ ਅੰਦੋਲਨ ਦੀ ਸ਼ੁਰੂਆਤ 26 ਨਵੰਬਰ 2020 ਤੋਂ ਦਿੱਲੀ ਕੂਚ ਮਾਰਚ ਦੇ ਅਧੀਨ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਨਾਲ ਆਮ ਲੋਕਾਂ ਨੇ ਵੀ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਸੀ। ਮੋਦੀ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਇਹ ਕਿਸਾਨ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟ ਰਹੇ।
ਹੁਣ ਤੱਕ ਕਿਸਾਨ ਅੰਦੋਲਨ ਵਿੱਚ 50 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਇਸ ਵਿਚ ਇਕ ਹੋਰ ਦਾ ਵਾਧਾ ਹੋ ਗਿਆ। ਇਹ ਦੁਖਦ ਸਮਾਚਾਰ ਪੰਜਾਬ ਦੇ ਬਰਨਾਲਾ ਸ਼ਹਿਰ ਤੋਂ ਪ੍ਰਾਪਤ ਹੋ ਰਿਹਾ ਹੈ ਜਿੱਥੇ ਬੀ ਜੇ ਪੀ ਆਗੂ ਦੇ ਘਰ ਅੱਗੇ ਧਰਨਾ ਮਾਰ ਕੇ ਬੈਠ ਹੋਏ ਇਕ ਕਿਸਾਨ ਦੀ ਮੌਤ ਹੋ ਗਈ। ਇਸ 63 ਸਾਲਾਂ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣਾ ਨਾਲ ਹੋਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ
ਜੋ ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁਰਮ ਦਾ ਵਸਨੀਕ ਸੀ। ਮ੍ਰਿਤਕ ਸੁਖਦੇਵ ਸਿੰਘ ਬੀਤੇ ਤਕਰੀਬਨ ਦੋ ਮਹੀਨਿਆਂ ਤੋਂ ਰੋਜ਼ਾਨਾ ਹੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਦੇ ਲਈ ਆ ਰਿਹਾ ਸੀ। ਅੱਜ ਵੀ ਉਹ ਇਸ ਧਰਨੇ ਪ੍ਰਦਰਸ਼ਨ ਵਿਚ ਸ਼ਾਮਲ ਹੋਇਆ ਸੀ ਜਿੱਥੇ ਕਿਸਾਨ ਆਪਣੀ ਅਗਲੀ ਰਣਨੀਤੀ ਦੇ ਲਈ ਮੀਟਿੰਗ ਕਰ ਰਹੇ ਸਨ। ਇਸ ਮੀਟਿੰਗ ਦੇ ਵਿਚ ਬੈਠਾ ਹੋਇਆ ਸੁਖਦੇਵ ਸਿੰਘ ਅਚਾਨਕ ਹੀ ਪਿੱਛੇ ਨੂੰ ਡਿੱਗ ਗਿਆ। ਨਜ਼ਦੀਕੀ ਲੋਕਾਂ ਨੇ ਬਿਨਾਂ ਦੇਰੀ ਕਰਦੇ ਹੋਏ ਸੁਖਦੇਵ ਸਿੰਘ ਨੂੰ ਚੁੱਕ ਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਲੈ ਆਂਦਾ।
ਜਿੱਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਡਾਕਟਰਾਂ ਵੱਲੋਂ ਦੱਸਿਆ ਗਿਆ ਕਿ ਸੁਖਦੇਵ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਦੁਖਦ ਸਮਾਚਾਰ ਹੈ ਕਿ ਇਸ ਖੇਤੀ ਅੰਦੋਲਨ ਦੇ ਵਿਚ ਅੱਜ ਇੱਕ ਹੋਰ ਕਿਸਾਨ ਮੌਤ ਦੀ ਭੇਟ ਚੜ੍ਹ ਗਿਆ। ਲਗਾਤਾਰ ਹੋ ਰਹੀਆਂ ਇਹਨਾਂ ਮੌਤਾਂ ਦੇ ਕਾਰਨ ਪੰਜਾਬ ਦਾ ਮਾਹੌਲ ਬੇਹੱਦ ਚਿੰ-ਤਾ-ਜ-ਨ-ਕ ਬਣ ਗਿਆ ਹੈ।
Previous Postਸੁਖਬੀਰ ਬਾਦਲ ਲਈ ਹੁਣੇ ਹੁਣੇ ਆਈ ਮਾੜੀ ਖਬਰ – ਦੇਖੋ ਅੱਜ ਕੀ ਹੋ ਗਿਆ
Next Postਅੰਮ੍ਰਿਤਸਰ ਤੋਂ ਆ ਗਈ ਵੱਡੀ ਖਬਰ , ਅੱਕੇ ਕਿਸਾਨਾਂ ਨੇ ਟਾਵਰਾਂ ਤੋਂ ਬਾਅਦ ਹੁਣ ਕਰਤਾ ਇਹ ਕੰਮ ਸ਼ੁਰੂ , ਦਿੱਲੀ ਤੱਕ ਹੋ ਗਈ ਚਰਚਾ