ਪੰਜਾਬ : ਖੇਤਾਂ ਚ ਖੜੀ ਮੌਤ ਇਸ ਤਰਾਂ ਰਹੀ ਸੀ ਨੌਜਵਾਨ ਨੂੰ ਉਡੀਕ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿੱਥੇ ਨੌਜਵਾਨ ਪੀੜ੍ਹੀ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਉਥੇ ਵਿਦੇਸ਼ਾਂ ਵਿਚ ਜਾ ਕੇ ਉਨ੍ਹਾਂ ਨੌਜਵਾਨਾਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਉਥੇ ਹੀ ਪੰਜਾਬ ਦੇ ਵਿੱਚ ਵੀ ਅੱਜ ਦੀ ਨੌਜਵਾਨ ਪੀੜ੍ਹੀ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀ ਹੈ। ਜਿੱਥੇ ਪੰਜਾਬ ਵਿੱਚ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ, ਉਥੇ ਹੀ ਵੱਖ-ਵੱਖ ਬਿਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਵਾਪਰਨ ਵਾਲੇ ਹਾਦਸੇ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਇਆ ਹੈ। ਅਚਾਨਕ ਵਾਪਰਨ ਵਾਲੇ ਹਾਦਸਿਆਂ ਵਿੱਚ ਜਦੋਂ ਨੌਜਵਾਨਾਂ ਦਾ ਜ਼ਿਕਰ ਹੁੰਦਾ ਹੈ ਤਾਂ ਬਹੁਤ ਸਾਰੇ ਨੌਜਵਾਨਾਂ ਦੇ ਮਾਪੇ ਅਜਿਹੀਆਂ ਖ਼ਬਰਾਂ ਨੂੰ ਸੁਣ ਕੇ ਦੁਖੀ ਹੋ ਜਾਂਦੇ ਹਨ।

ਹੁਣ ਖੇਤਾਂ ਵਿਚ ਨੌਜਵਾਨ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਮਾਂ ਮੰਡੀ ਦੇ ਅਧੀਨ ਆਉਂਦੇ ਪਿੰਡ ਕੋਟ ਬਖਤੂ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਉਸ ਸਮੇਂ ਮੌਤ ਦਾ ਸ਼ਿਕਾਰ ਬਣ ਗਿਆ ਜਦੋਂ ਉਹ ਖੇਤਾਂ ਦੇ ਵਿੱਚ ਕੰਮ ਕਰ ਰਿਹਾ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਖੇਤਾਂ ਵਿਚ ਕੰਮ ਕਰਦੇ ਹੋਏ ਨੌਜਵਾਨ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਕਿਸਾਨ ਅਵਤਾਰ ਸਿੰਘ ਆਪਣੇ ਪਰਿਵਾਰ ਵਿਚ ਪਿੱਛੇ ਇਕ ਮੁੰਡਾ ਅਤੇ ਕੁੜੀ ਛੱਡ ਗਿਆ ਹੈ। ਇਸ ਨੌਜਵਾਨ ਦੀ ਮੌਤ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲਾ ਸਕੱਤਰ ਸਰੂਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਕਿਸਾਨ ਦੇ ਪਰਿਵਾਰ ਦਾ ਇਕ ਮੈਂਬਰ ਨੂੰ ਸਰਕਾਰੀ ਨੌਕਰੀ , 10 ਲੱਖ ਰੁਪਏ ਮਾਲੀ ਮਦਦ ਅਤੇ ਸਾਰਾ ਕਰਜਾ ਮਾਫ ਕੀਤਾ ਜਾਵੇ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਮੌਕੇ ਉਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਮ੍ਰਿਤਕ ਕਿਸਾਨ ਦੇ ਕੋਲ ਢਾਈ ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ ਤੇ ਸਰਕਾਰੀ ਅਤੇ ਗ਼ੈਰ-ਸਰਕਾਰੀ ਕਰਜ਼ਾ ਕਾਫੀ ਸੀ। ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।