ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਆਪਸੀ ਵਿਵਾਦ ਦੇ ਚਲਦਿਆਂ ਹੋਏ ਜਿਥੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਲੁੱਟ ਖੋਹ ਦੇ ਮਕਸਦ ਨਾਲ ਵੀ ਕਈ ਲੋਕਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ। ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਇਸ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੂੰ ਜਿਥੇ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਇਸ ਸਭ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਹੁਣ ਉਥੇ ਗੁਰੂ ਘਰ ਤੋਂ ਮੱਥਾ ਟੇਕ ਕੇ ਆ ਰਹੇ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਤਰਨਤਾਰਨ ਦੇ ਪਿੰਡ ਵਈਪੁਈ ਤੋਂ ਸਾਹਮਣੇ ਆਈ ਹੈ ਜਿੱਥੇ ਗੁਰਦੁਆਰਾ ਸਾਹਿਬ ਵਿਚ ਇਕ ਨਿਹੰਗ ਸਿੰਘ ਨੌਜਵਾਨ ਦਾ ਉਸ ਸਮੇਂ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ ਜਦੋਂ ਉਹ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਆਪਣੇ ਘਰ ਵਾਪਸ ਪਰਤ ਰਿਹਾ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਨਿਹੰਗ ਸਿੰਘ ਸੁਖਵਿੰਦਰ ਸਿੰਘ ਦੀ ਪਤਨੀ ਨੂੰ ਦੱਸਿਆ ਹੈ ਕਿ ਉਸ ਦਾ ਪਤੀ ਰੋਜ਼ਾਨਾ ਹੀ ਗੁਰਦੁਆਰਾ ਸਾਹਿਬ ਸ਼ਾਮ ਦੇ ਸਮੇਂ ਮੱਥਾ ਟੇਕਣ ਜਾਂਦਾ ਸੀ।
ਪਿੰਡ ਵਿਚ ਕੁਝ ਵਿਅਕਤੀਆਂ ਦੇ ਨਾਲ ਆਪਸੀ ਵਿਵਾਦ ਦੇ ਚਲਦੇ ਹੋਇਆ ਇਹ ਘਟਨਾ ਵਾਪਰੀ ਹੈ ਜਿਨ੍ਹਾਂ ਵੱਲੋਂ ਉਸ ਦੇ ਪਤੀ ਉਪਰ ਹਮਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਪਹਿਲਾਂ ਉਨ੍ਹਾਂ ਦੀ ਆਪਸ ਵਿੱਚ ਬਹਿਸ ਵੀ ਹੋਈ ਸੀ ਜਿਸ ਵਿੱਚ ਨਿਹੰਗ ਸਿੰਘ ਦਾ ਦਸਵੀ ਵਿੱਚ ਪੜਦਾ ਮੁੰਡਾ ਵੀ ਮੌਜੂਦ ਸੀ। ਜਿੱਥੇ ਹਮਲਾਵਰਾਂ ਵੱਲੋਂ ਮ੍ਰਿਤਕ ਉੱਪਰ ਗੋਲੀਆਂ ਚਲਾਈਆਂ ਗਈਆਂ ਹਨ।
ਉਥੇ ਹੀ ਇਕ ਗੋਲੀ ਨਿਹੰਗ ਸਿੰਘ ਦੇ ਮੁੰਡੇ ਦੇ ਵੀ ਲਗੀ ਹੋਈ ਹੈ ਅਤੇ ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਵਾਸਤੇ ਇਨਸਾਫ਼ ਦੀ ਮੰਗ ਕੀਤੀ ਗਈ ਹੈ ਉਥੇ ਹੀ ਇਸ ਘਟਨਾ ਕਾਰਨ ਪਿੰਡ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।;
Previous Postਮਸ਼ਹੂਰ ਬੋਲੀਵੁਡ ਐਕਟਰ ਸੰਨੀ ਦਿਓਲ ਦੀ ਫਿਲਮ ਗਦਰ 2 ਨੂੰ ਲੈਕੇ ਛਿੜੀ ਚਰਚਾ, ਨਲਕੇ ਤੋਂ ਬਾਅਦ ਚੁੱਕੀ ਇਹ ਚੀਜ਼
Next Post80 ਸਾਲਾਂ ਬਜ਼ੁਰਗ ਕਰਦੀ ਸੀ ਬੇਜ਼ੁਬਾਨ ਕੁਤਿਆਂ ਦੀ ਸੇਵਾ, ਹੁਣ ਘਰ ਟੁੱਟਣ ਕਾਰਨ 250 ਹੋਏ ਬੇਘਰ