ਪੰਜਾਬ: ਘਰ ਚ ਰੱਖੇ ਧੀ ਦੇ ਵਿਆਹ ਵਿਚਾਲੇ 2 ਟੱਬਰਾਂ ਚ ਹੋਈ ਖੂਨੀ ਝੜਪ, 9 ਮੈਂਬਰ ਹੋਏ ਜ਼ਖਮੀ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵਿਆਹਾਂ ਦਾ ਸੀਜ਼ਨ ਹੈ ਤੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਸਮਾਗਮ ਬਹੁਤ ਖੁਸ਼ੀ ਨਾਲ ਕੀਤੇ ਜਾਂਦੇ ਹਨ। ਵਿਆਹ ਨੂੰ ਲੈ ਕੇ ਜਿੱਥੇ ਪਰਿਵਾਰਾਂ ਵੱਲੋਂ ਪਹਿਲਾਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਪਰਿਵਾਰ ਵੀ ਭਾਰਤ ਆ ਕੇ ਆਪਣੇ ਬੱਚਿਆਂ ਦੇ ਵਿਆਹ ਕਰ ਰਹੇ ਹਨ। ਉਥੇ ਹੀ ਵਿਆਹ ਸਮਾਗਮ ਦੇ ਦੌਰਾਨ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਕਿ ਜਿੱਥੇ ਕੁਝ ਲੋਕਾਂ ਵੱਲੋਂ ਖੁਸ਼ੀ ਦੇ ਮਾਹੌਲ ਨੂੰ ਲੈ ਕੇ ਫਾਇਰ ਕਰ ਦਿੱਤੇ ਜਾਂਦੇ ਹਨ ਅਤੇ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਅਜਿਹੀਆਂ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ।

ਉਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕੁਝ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਵਿਆਹ ਦੇ ਵਿਚ ਖ਼ਲਲ ਪੈਦਾ ਹੋ ਜਾਂਦੀ ਹੈ। ਪੰਜਾਬ ਦੇ ਵਿੱਚ ਇੱਥੇ ਘਰ ਵਿਚ ਧੀ ਦੇ ਰੱਖੇ ਹੋਏ ਵਿਆਹ ਦੇ ਦੌਰਾਨ ਦੋ ਪਰਿਵਾਰਾਂ ਵਿੱਚ ਖੂਨੀ ਝੜਪ ਹੋਈ ਹੈ ਜਿਥੇ 9 ਮੈਂਬਰ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਦੇ ਅਧੀਨ ਆਉਣ ਵਾਲੇ ਪਿੰਡ ਡਡਵਿੰਡੀ ਵਿਖੇ ਦੋ ਪਰਿਵਾਰਾਂ ਵਿਚ ਆਪਸੀ ਤਣਾਅ ਇਸ ਕਦਰ ਵਧ ਗਿਆ ਕਿ ਦੋਵੇਂ ਪਰਵਾਰਾਂ ਵੱਲੋਂ ਇਕ-ਦੂਸਰੇ ਉਪਰ ਹਮਲਾ ਕੀਤੇ ਜਾਣ ਦੀ ਘਟਨਾ ਨੇ ਦੋਨੋਂ ਪਰਿਵਾਰਾਂ ਦੇ ਲੋਕਾਂ ਚ ਡਰ ਪੈਦਾ ਕਰ ਦਿੱਤਾ ਹੈ।

ਉਥੇ ਹੀ ਇਸ ਘਟਨਾ ਦੇ ਦੌਰਾਨ 9 ਮੈਂਬਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਾਇਆ ਗਿਆ ਹੈ ਅਤੇ ਇਸ ਸਮੇਂ ਜੇਰੇ ਇਲਾਜ ਹਨ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਸ ਪਿੰਡ ਦੇ ਆਸਟ੍ਰੇਲੀਆ ਤੋਂ ਆਏ ਹੋਏ ਮੋਹਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਦੇ ਪਰਿਵਾਰ ਵਿੱਚ 4 ਦਸੰਬਰ ਨੂੰ ਉਨ੍ਹਾਂ ਦੀ ਧੀ ਦਾ ਵਿਆਹ ਹੈ।

ਉਥੇ ਹੀ ਸੁੱਚਾ ਸਿੰਘ ਅਤੇ ਜਸਵੀਰ ਸਿੰਘ ਵੱਲੋਂ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਰਸਤੇ ਵਿੱਚ ਮਿੱਟੀ ਪਾਉਣ ਦੇ ਬਹਾਨੇ ਲੜਾਈ ਕੀਤੀ ਗਈ ਹੈ ਅਤੇ ਹਥਿਆਰਾਂ ਨਾਲ ਉਨ੍ਹਾਂ ਦੇ ਪਰਿਵਾਰ ਉੱਪਰ ਹਮਲਾ ਕਰਕੇ ਵਿਆਹ ਸਮਾਗਮਾਂ ਵਿਚ ਖ਼ਲਲ ਪੈਦਾ ਕੀਤਾ ਗਿਆ ਹੈ। ਉਥੇ ਹੀ ਦੂਜੇ ਪਰਵਾਰ ਵੱਲੋਂ ਵੀ ਦੋਸ਼ ਲਗਾਏ ਗਏ ਹਨ ਕਿ ਉਹ ਆਪਣੀ ਜਮੀਨ ਤੇ ਮਿੱਟੀ ਪਾ ਰਹੇ ਸਨ। ਜਦ ਕਿ ਮੋਹਨ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ ਹੈ ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।