ਪੰਜਾਬ : ਘਰ ਦੇ ਅੰਦਰ ਜਮੀਨ ਥਲੇ ਮੁੰਡੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ ਉਥੇ ਹੀ ਹੋਰ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਵੱਖ ਵੱਖ ਹੋਣ ਵਾਲੇ ਹਾਦਸਿਆਂ ਵਿਚ ਚਲੇ ਗਈ ਹੈ। ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਸੜਕ ਹਾਦਸੇ ਵਿੱਚ, ਬਿਮਾਰੀਆਂ ਕਾਰਨ ਅਤੇ ਕਰੋਨਾ ਦੇ ਕਾਰਨ ਜਾ ਰਹੀ ਹੈ । ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਹੁਣ ਤੱਕ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉੱਥੇ ਹੀ ਇਨਸਾਨ ਨਾਲ ਇਹੋ ਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।

ਘਰ ਦੇ ਅੰਦਰ ਜ਼ਮੀਨ ਥੱਲੇ ਮੁੰਡੇ ਨੂੰ ਮਿਲੀ ਦ-ਰ-ਦ-ਨਾ-ਕ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਏਕੋਟ ਦੇ ਨੇੜਲੇ ਪਿੰਡ ਜਲਾਲਦੀਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 40 ਸਾਲਾ ਵਿਅਕਤੀ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਪਰਮਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਜਲਾਲਦੀਵਾਲ ਆਪਣੇ ਹੀ ਘਰ ਵਿਚ ਨੀਂਹ ਪੁੱਟ ਰਿਹਾ ਸੀ। ਉਸ ਸਮੇਂ ਹੀ ਉਸ ਉੱਪਰ ਮਿੱਟੀ ਦੀ ਢਿੱਗ ਡਿੱਗਣ ਕਾਰਨ ਉਹ ਥੱਲੇ ਦੱਬ ਗਿਆ। ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ।

ਇਸ ਘਟਨਾ ਦਾ ਪਤਾ ਲੱਗਦੇ ਹੀ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਬਾਹਰ ਕੱਢਣ ਲਈ ਬਹੁਤ ਜੱਦੋ-ਜਹਿਦ ਕੀਤੀ ਗਈ। ਸਾਰੇ ਪਿੰਡ ਵੱਲੋਂ ਇਕ ਘੰਟੇ ਦੀ ਮਿਹਨਤ ਕਰਨ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਗਿਆ। ਇੰਨਾਂ ਲੰਮੇ ਸਮੇਂ ਉਹ ਮਿੱਟੀ ਹੇਠ ਦੱਬੇ ਰਹਿਣ ਕਾਰਨ ਸਾਹ ਨਾ ਲੈ ਸਕਿਆ ਅਤੇ ਉਸ ਦੀ ਮੌਤ ਹੋ ਗਈ। ਉਸਨੂੰ ਜਦੋਂ ਬਾਹਰ ਕੱਢਣ ਉਪਰੰਤ ਰਾਏਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲੈ ਕੇ ਗਏ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਗਿਆ ਹੈ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਸਾਢੇ ਤਿੰਨ ਸਾਲ ਦੀ ਲੜਕੀ ਛੱਡ ਗਿਆ ਹੈ। ਮ੍ਰਿਤਕ ਨੌਜਵਾਨ ਪਿਛਲੇ 10-12 ਵਰ੍ਹਿਆਂ ਤੋਂ ਦੁਬਈ ਵਿੱਚ ਕੰਮ ਕਰਦਾ ਸੀ, ਜੋ ਕੁਝ ਮਹੀਨੇ ਪਹਿਲਾਂ ਹੀ ਪਿੰਡ ਵਾਪਸ ਆਇਆ ਸੀ, ਤੇ ਸੋਮਵਾਰ ਦੁਪਹਿਰ ਇਕ ਵਜੇ ਉਸ ਨਾਲ ਇਹ ਹਾਦਸਾ ਵਾਪਰ ਗਿਆ।