ਪੰਜਾਬ: ਚਾਵਾਂ ਨਾਲ ਕੈਨੇਡਾ ਭੇਜੀ ਸੀ ਪਤਨੀ, ਪਰ ਉਹ ਹੋਗਿਆ ਜੋ ਕਦੇ ਸੋਚਿਆ ਵੀਂ ਨਹੀਂ ਸੀ

ਆਈ ਤਾਜ਼ਾ ਵੱਡੀ ਖਬਰ 

ਧੋਖਾਧੜੀ ਦੇ ਵਧ ਰਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ ਉਥੇ ਹੀ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਲੋਕਾਂ ਵਿਚ ਆਪਸੀ ਰਿਸ਼ਤਿਆ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਜਲਦ ਅਮੀਰ ਬਣਨ ਦੇ ਚੱਕਰ ਵਿੱਚ ਜਿੱਥੇ ਧੋਖਾਧੜੀ ਕੀਤੀ ਜਾਂਦੀ ਹੈ ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉੱਥੇ ਹੀ ਵਿਦੇਸ਼ ਭੇਜਣ ਦੇ ਨਾਂ ਤੇ ਜਿਥੇ ਕੁਝ ਏਜੰਟਾਂ ਵੱਲੋਂ ਧੋਖਾਧੜੀ ਕੀਤੀ ਜਾਂਦੀ ਹੈ ਉਥੇ ਹੀ ਕੁਝ ਲੜਕੀਆਂ ਵੱਲੋਂ ਵੀ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਨਾ ਬੁਲਾਉਣ ਨੂੰ ਲੈ ਕੇ ਧੋਖਾ ਦਿੱਤਾ ਜਾ ਰਿਹਾ ਹੈ।

ਹੁਣ ਤੱਕ ਅਜਿਹੇ ਬਹੁਤ ਸਾਰੇ ਮਾਮਲੇ ਲਗਾਤਾਰ ਸਾਹਮਣੇ ਆ ਚੁੱਕੇ ਹਨ। ਹੁਣ ਚਾਵਾਂ ਨਾਲ ਕੈਨੇਡਾ ਭੇਜੀ ਪਤਨੀ ਵੱਲੋਂ ਉਹ ਕੀਤਾ ਗਿਆ ਹੈ ਸੋਚਿਆ ਵੀ ਨਹੀਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਪੂਰਥਲਾ ਦੇ ਥਾਣਾ ਕੋਤਵਾਲੀ ਦੇ ਵਿੱਚ ਪੁਲਿਸ ਨੂੰ ਇਕ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਪੁਲਿਸ ਵੱਲੋਂ ਦੋ ਮੁਲਜ਼ਮਾਂ ਪਿਉ ਅਤੇ ਧੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਹੈ ਕਿ ਸ਼ਿਕਾਇਤਕਰਤਾ ਪਿੰਡ ਖੁਖਰਾਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਜਿੱਥੇ ਆਪਣੇ ਪੁੱਤਰ ਰਾਜਪ੍ਰੀਤ ਸਿੰਘ ਦਾ ਵਿਆਹ ਪਿੰਡ ਮੰਡੇਰ ਦੋਨਾਂ ਥਾਣਾ ਢਿਲਵਾਂ ਦੀ ਰਹਿਣ ਵਾਲੀ ਅਰਸ਼ਪ੍ਰੀਤ ਕੌਰ ਪੁੱਤਰੀ ਰਤਨ ਸਿੰਘ ਦੇ ਨਾਲ ਕੀਤਾ ਗਿਆ ਸੀ।

ਉਥੇ ਹੀ ਵਿਆਹ ਤੋਂ ਬਾਅਦ ਉਨ੍ਹਾਂ ਦੀ ਨੂੰਹ ਵੱਲੋਂ ਪੜਾਈ ਕਰਨ ਵਾਸਤੇ ਕੈਨੇਡਾ ਜਾਣ ਦੀ ਗੱਲ ਆਖੀ ਗਈ, ਜਿਥੇ ਉਨ੍ਹਾਂ ਵੱਲੋਂ ਆਪਣੀ ਨੂੰਹ ਨੂੰ 25 ਲੱਖ ਰੁਪਏ ਖ਼ਰਚ ਕੇ ਕੈਨੇਡਾ ਭੇਜ ਦਿੱਤਾ ਗਿਆ। ਜਿੱਥੇ ਉਸ ਵੱਲੋਂ ਆਖਿਆ ਗਿਆ ਸੀ ਕੇ ਵਿਦੇਸ਼ ਜਾ ਕੇ ਉਹ ਆਪਣੇ ਪਤੀ ਨੂੰ ਵੀ ਆਪਣੇ ਕੋਲ ਬੁਲਾ ਲਵੇਗੀ।

ਪਰ ਕੈਨੇਡਾ ਜਾ ਕੇ ਉਸ ਵੱਲੋਂ ਆਪਣੇ ਪਤੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਉਸ ਨਾਲ ਗੱਲਬਾਤ ਵੀ ਬੰਦ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪਿਤਾ ਅਤੇ ਧੀ ਵੱਲੋਂ ਉਨ੍ਹਾਂ ਨੂੰ ਕਾਰਨ ਪੁੱਛੇ ਜਾਣ ਤੇ ਧਮਕੀਆਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਸ਼ਿਕਾਇਤ ਕੀਤੀ ਗਈ ਅਤੇ ਸਾਰੀ ਜਾਣਕਾਰੀ ਸਹੀ ਹੋਣ ਤੇ ਪੁਲਿਸ ਵੱਲੋ ਪਿਤਾ ਅਤੇ ਧੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ।