ਆਈ ਤਾਜਾ ਵੱਡੀ ਖਬਰ
ਦੇਸ਼ ਦੀ ਸਿਹਤ ਇਸ ਸਮੇਂ ਗੰ-ਭੀ-ਰ ਸਥਿਤੀ ਵਿਚੋਂ ਗੁਜ਼ਰ ਰਹੀ ਹੈ। ਪੂਰੇ ਵਿਸ਼ਵ ਦੇ ਵਿਚ ਇਹ ਲਾਗ ਦੀ ਬਿਮਾਰੀ ਹੁਣ ਆਪਣੀ ਦੂਸਰੀ ਲਹਿਰ ਕਾਰਨ ਖਤਰਨਾਕ ਰੂਪ ਅਪਨਾ ਚੁੱਕੀ ਹੈ। ਦੁਨੀਆਂ ਦੇ ਵਿੱਚ ਬਾਕੀ ਦੇ ਦੁੱਖ ਇਸ ਬਿਮਾਰੀ ਦੇ ਸਾਹਮਣੇ ਛੋਟੇ ਜਾਪਦੇ ਹਨ। ਇਸ ਬਿਮਾਰੀ ਦੇ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਸਹਿਮ ਲੋਕਾਂ ਵਿਚ ਅਜੇ ਤੱਕ ਕਾਇਮ ਹੈ। ਆਏ ਦਿਨ ਬਹੁਤ ਸਾਰੇ ਲੋਕ ਆਪਣੇ ਸਕੇ-ਸਬੰਧੀਆਂ ਨੂੰ ਇਸ ਬਿਮਾਰੀ ਦੇ ਕਾਰਨ ਗੁਆ ਰਹੇ ਹਨ।
ਪੂਰੇ ਵਿਸ਼ਵ ਦੇ ਨਾਲ ਭਾਰਤ ਵਿੱਚ ਵੀ ਇਸ ਬਿਮਾਰੀ ਕਾਰਨ ਮਰੀਜ਼ਾਂ ਦੀ ਜਨ ਸੰਖਿਆ ਵਿਚ ਨਿਰੰਤਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਦੇ ਸੂਬੇ ਪੰਜਾਬ ਵਿਚ ਵੀ ਇਸ ਬਿਮਾਰੀ ਦੇ ਨਵੇਂ ਮਾਮਲੇ ਮਿਲ ਰਹੇ ਹਨ। ਬੀਤੇ ਹੋਏ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 261 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਾਲ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਗਿਆ ਹੈ। ਮੌਜੂਦਾ ਸਮੇਂ ਵਿਚ ਪੰਜਾਬ ਅੰਦਰ 167,910 ਲੋਕ ਕੋਰੋਨਾ ਬਿਮਾਰੀ ਨਾਲ ਗ੍ਰਸਤ ਹੋ ਚੁੱਕੇ ਹਨ।
ਇਨ੍ਹਾਂ ਵਿਚੋਂ 159,500 ਲੋਕ ਨੇ ਡਾਕਟਰਾਂ ਦੀ ਮਦਦ ਨਾਲ ਸਿਹਤਮੰਦ ਜ਼ਿੰਦਗੀ ਵਿਚ ਵਾਪਸੀ ਕਰ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅੰਦਰ ਇਸ ਲਾਗ ਦੀ ਬਿਮਾਰੀ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ ਜਦ ਕਿ 2,998 ਮਰੀਜ਼ ਅਜੇ ਵੀ ਇਸ ਬਿਮਾਰੀ ਦੀ ਮਾਰ ਨੂੰ ਝੱਲ ਰਹੇ ਹਨ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਐਕਟਿਵ ਮਰੀਜ਼ਾਂ ਉੱਪਰ ਲਗਾਤਾਰ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਮੁੜ ਤੋਂ ਸਿਹਤਯਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸੂਬੇ ਦੇ ਵਿੱਚ ਹਾਲਾਤ ਅਜੇ ਵੀ ਪਹਿਲਾਂ ਵਾਂਗ ਆਮ ਨਹੀਂ ਹੋਏ।
ਲੋਕਾਂ ਵੱਲੋਂ ਜ਼ਿਆਦਾਤਰ ਕੰਮ ਆਨਲਾਇਨ ਮਾਧਿਅਮ ਦੇ ਜ਼ਰੀਏ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਮੇਂ ਬੱਚਿਆਂ ਦੀ ਪੜ੍ਹਾਈ ਕੋਰੋਨਾ ਨੂੰ ਦੇਖਦੇ ਹੋਏ ਇੰਟਰਨੈੱਟ ਜ਼ਰੀਏ ਕਰਵਾਈ ਜਾ ਰਹੀ ਹੈ। ਭਾਵੇਂ ਦੇਸ਼ ਦੇ ਅੰਦਰ ਕੋਰੋਨਾ ਵਾਇਰਸ ਦੀਆਂ 2 ਵੈਕਸੀਨਾਂ ਦੀ ਖੋਜ ਪੂਰੀ ਹੋ ਚੁੱਕੀ ਹੈ ਅਤੇ ਇਨ੍ਹਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਵਰਤਣ ਦੇ ਲਈ ਮਨਜ਼ੂਰੀ ਵੀ ਮਿਲ ਚੁੱਕੀ ਹੈ ਪਰ ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਲੋਕਾਂ ਨੂੰ ਜਾਰੀ ਗਾਈਡਲਾਈਨਜ਼ ਨੂੰ ਫਾਲੋ ਕਰਨ ਦੇ ਲਈ ਆਖ ਰਹੀ ਹੈ।
Previous Postਹੁਣੇ ਹੁਣੇ ਅਚਾਨਕ ਅਕਾਲੀ ਦਲ ਨੇ ਕਰਤਾ ਇਹ ਵੱਡਾ ਐਲਾਨ , ਆਈ ਤਾਜਾ ਵੱਡੀ ਖਬਰ
Next Postਆਖਰ ਕਿਸਾਨਾਂ ਨਾਲ ਮੀਟਿੰਗ ਦੇ 2 ਦਿਨਾਂ ਬਾਅਦ ਹੁਣ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ