ਪੰਜਾਬ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, 13 ਜ਼ਿਲ੍ਹਿਆਂ ਲਈ ਜਾਰੀ ਹੋਇਆ ਚੇਤਾਵਨੀ ਅਲਰਟ
ਚੰਡੀਗੜ੍ਹ – ਪੰਜਾਬ ਵਾਸੀਆਂ ਲਈ ਅੱਜ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਸੂਬੇ ਵਿੱਚ ਤੇਜ਼ ਮੀਂਹ ਅਤੇ ਹਵਾਵਾਂ ਦੇ ਚੱਲਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ 13 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਕਿਹੜੇ ਜ਼ਿਲ੍ਹਿਆਂ ਲਈ ਸੰਤਰੀ ਅਤੇ ਪੀਲਾ ਅਲਰਟ ਜਾਰੀ ਹੋਇਆ?
ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ — ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਲਈ ਸੰਤਰੀ (Orange) ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਲਈ ਪੀਲਾ (Yellow) ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਨਾਲ਼-ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਨਵਾਂ ਪੱਛਮੀ ਪ੍ਰਭਾਅ ਬਣ ਰਿਹਾ ਕਾਰਨ
ਭਾਰਤੀ ਮੌਸਮ ਵਿਭਾਗ ਅਨੁਸਾਰ, ਇੱਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਕਰਕੇ ਮੌਸਮ ਵਿਚ ਇਹ ਤਬਦੀਲੀ ਆ ਰਹੀ ਹੈ। ਅੱਜ ਦੇ ਦਿਨ ਵਿੱਚ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਸ ਤਬਦੀਲ ਮੌਸਮ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।