ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਤਿਉਹਾਰਾਂ ਦੇ ਸੀਜ਼ਨ ਵਿੱਚ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰਾਂ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਾਪਰਨ ਰਹੀਆਂ ਘਟਨਾਵਾਂ ਨਾਲ ਬਹੁਤ ਸਾਰੇ ਕਾਰੋਬਾਰੀਆਂ ਦਾ ਭਾਰੀ ਨੁਕਸਾਨ ਵੀ ਹੋ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਉੱਥੇ ਹੀ ਬਹੁਤ ਸਾਰੇ ਲੋਕ ਬਿਮਾਰੀਆਂ ਦੀ ਚਪੇਟ ਵਿੱਚ ਆਏ ਹਨ। ਇਸ ਤਰ੍ਹਾਂ ਹੀ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਹੁਣ ਪੰਜਾਬ ਵਿੱਚ ਇੱਥੇ ਅੱਗ ਨੇ ਭਾਰੀ ਤਬਾਹੀ ਮਚਾਈ ਹੈ ਜਿਥੇ ਦਰਜਨਾਂ ਫਾਇਰ ਬ੍ਰਿਗੇਡ ਗੱਡੀਆਂ ਨੂੰ ਰਾਹਤ ਕਾਰਜਾਂ ਵਿਚ ਲਗਾਇਆ ਗਿਆ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਮਹਾਂਨਗਰ ਲੁਧਿਆਣਾ ਤਾਜਪੁਰ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਐਤਵਾਰ ਦੀ ਸਵੇਰ ਨੂੰ ਇੱਕ ਧਾਗਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ , ਜਿਸ ਕਾਰਨ ਧਾਗਾ ਫੈਕਟਰੀ ਦਾ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਦੱਸਿਆ ਗਿਆ ਹੈ।
ਇਹ ਘਟਨਾ ਸਵੇਰ ਦੇ ਸਮੇਂ ਉਸ ਸਮੇਂ ਵਾਪਰੀ ਜਦੋਂ ਮਜ਼ਦੂਰਾਂ ਵੱਲੋਂ ਧਾਗਾ ਬਣਾਏ ਜਾਣ ਵਾਲੀ ਫੈਕਟਰੀ ਵਿੱਚ ਕੰਮ ਕੀਤਾ ਜਾ ਰਿਹਾ ਸੀ ਅਤੇ ਸਾਰੇ ਆਪਣੇ-ਆਪਣੇ ਕੰਮ ਵਿਚ ਰੁੱਝੇ ਹੋਏ ਸਨ। ਉਸ ਸਮੇਂ ਹੀ ਅਚਾਨਕ ਫੈਕਟਰੀ ਦੇ ਪਿਛਲੇ ਪਾਸੇ ਬਣੇ ਹੋਏ ਗੁਦਾਮ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਜਿਸ ਤੋਂ ਬਾਅਦ ਫੈਕਟਰੀ ਵਿੱਚ ਮੌਜੂਦ ਸਾਰੇ ਵਰਕਰਾਂ ਨੂੰ ਬਾਹਰ ਕੱਢਿਆ ਗਿਆ, ਇਸ ਘਟਨਾ ਦੀ ਸੂਚਨਾ ਤੁਰੰਤ ਹੀ ਫੈਕਟਰੀ ਦੇ ਮਾਲਕ ਨੂੰ ਵੀ ਦਿੱਤੀ ਗਈ ਅਤੇ ਜਿਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉੱਪਰ ਕਾਬੂ ਪਾਉਣ ਦੀਆਂ ਭਾਰੀ ਕੋਸ਼ਿਸ਼ਾਂ ਕੀਤੀਆਂ ਗਈਆਂ।
ਦੱਸਿਆ ਗਿਆ ਹੈ ਕਿ ਜਿਸ ਚੀਜ਼ ਤੋਂ ਧਾਗਾ ਬਣਦਾ ਹੈ ਉਸ ਨੂੰ ਐਕਰੀਲਿਕ ਕਿਹਾ ਜਾਂਦਾ ਹੈ। ਜਿਸ ਨੂੰ ਤੇਲ ਦੀ ਤਰ੍ਹਾਂ ਬਹੁਤ ਜਲਦੀ ਅੱਗ ਲੱਗ ਜਾਂਦੀ ਹੈ, ਜਿਸ ਕਾਰਨ ਇਹ ਅੱਗ ਭਿਆਨਕ ਰੂਪ ਅਖਤਿਆਰ ਕਰ ਗਈ। ਫੈਕਟਰੀ ਦੇ ਮਾਲਕ ਸਤੀਸ਼ ਚੰਦਰ ਅਗਰਵਾਲ ਵੱਲੋਂ ਦੱਸਿਆ ਗਿਆ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ। ਉਥੇ ਹੀ ਅੱਗ ਉਪਰ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ ਅਤੇ ਫਾਇਰ ਬ੍ਰਿਗੇਡ ਵੱਲੋਂ ਹੋਰ ਗੱਡੀਆਂ ਨੂੰ ਮੰਗਵਾਇਆ ਜਾ ਰਿਹਾ ਹੈ। ਫੈਕਟਰੀ ਦੇ ਨਜ਼ਦੀਕ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਫਾਇਰ ਫਾਈਟਰਸ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਫੈਕਟਰੀ ਦੀਆ ਕੰਧਾ ਨੂੰ ਤੋੜ ਕੇ ਪਾਣੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ ਦਰਜਨਾਂ ਫਾਇਰ ਬ੍ਰਿਗੇਡ ਗਦੀਆਂ ਲਗੀਆਂ ਬਚਾਅ ਕਾਰਜ ਚ – ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਪੰਜਾਬ ਚ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ ਦਰਜਨਾਂ ਫਾਇਰ ਬ੍ਰਿਗੇਡ ਗਦੀਆਂ ਲਗੀਆਂ ਬਚਾਅ ਕਾਰਜ ਚ – ਤਾਜਾ ਵੱਡੀ ਖਬਰ
Previous Postਮਿਸ ਪੂਜਾ ਦੇ ਘਰੇ ਪਰਮਾਤਮਾ ਨੇ ਦਿੱਤੀ ਇਹ ਅਣਮੁੱਲੀ ਦਾਤ ਖੁਦ ਦਿੱਤੀ ਜਾਣਕਾਰੀ, ਪ੍ਰਸੰਸਕ ਦੇ ਰਹੇ ਵਧਾਈਆਂ
Next Postਪੰਜਾਬ ਚ ਦੀਵਾਲੀ ਤੋਂ ਪਹਿਲਾਂ ਦੇ ਮੌਸਮ ਬਾਰੇ ਆਈ ਇਹ ਤਾਜਾ ਵੱਡੀ ਖਬਰ – ਇਹੋ ਜਿਹਾ ਰਹੇਗਾ ਮੌਸਮ