ਪੰਜਾਬ ਚ ਇਥੇ ਇਥੇ ਭਾਰੀ ਮੀਂਹ ਪੈਣ ਦਾ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਅਲਰਟ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਵਿੱਚ ਮੌਨਸੂਨ ਦੇ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਮੌਸਮ ਕਾਫੀ ਸੁਹਾਵਣਾ ਹੋ ਚੁੱਕਿਆ ਹੈ। ਉੱਥੇ ਹੀ ਪੰਜਾਬ ਭਰ ਦੇ ਵਿੱਚ ਵੱਖ-ਵੱਖ ਥਾਵਾਂ ਤੇ ਮੀਂਹ ਦੇ ਨਾਲ ਨਾਲ ਤੇਜ਼ ਹਨੇਰੀ ਚਲਦੀ ਪਈ ਹੈ, ਜਿਸ ਦੇ ਚਲਦੇ ਪੰਜਾਬ ਸਮੇਤ ਉੱਤਰ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ ਕੀਤੀ ਜਾਂਦੀ । ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਭਾਰੀ ਮੀਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ । ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁੱਲ 4 ਜਿਲਿਆਂ ਦੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ l

ਜਿਸ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 4 ਜਿਲੇ ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ, ਜਿਸ ਦੇ ਤਹਿਤ ਇਹਨਾਂ ਚਾਰ ਜ਼ਿਲਿਆਂ ਦੇ ਵਿੱਚ ਭਾਰੀ ਬਰਸਾਤ ਹੋਵੇਗੀ ਤੇ ਲੋਕ ਇਸ ਮੀਂਹ ਦੇ ਮੌਸਮ ਦਾ ਆਨੰਦ ਮਾਣ ਸਕਣਗੇ । ਮੌਸਮ ਵਿਭਾਗ ਮੁਤਾਬਕ ਇਹਨਾਂ ਚਾਰ ਜਿਲਿਆਂ ਦੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

ਜਿਸ ਨੂੰ ਲੈ ਕੇ ਮੌਸਮ ਵਿਭਾਗ ਸਮੇਂ-ਸਮੇਂ ‘ਤੇ ਅਲਰਟ ਜਾਰੀ ਕਰਦਾ ਰਹੇਗਾ। ਉਧਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਂਕੜਿਆਂ ਮੁਤਾਬਕ ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 MM. ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 MM. ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ, ਜਿਨਾਂ ਵਿੱਚ ਫਿਰੋਜ਼ਪੁਰ, ਮੋਗਾ, ਐਸਬੀਐਸ ਤੇ ਹੁਸ਼ਿਆਰਪੁਰ ਨਗਰ ਸ਼ਾਮਿਲ ਹੈ ।

ਸੋ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਇਹਨਾਂ ਦਿਨੀਂ ਹੋ ਰਹੀ ਬਰਸਾਤ ਦੇ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਮੌਸਮ ਵੀ ਕਾਫੀ ਸੁਹਾਵਣਾ ਹੋ ਚੁੱਕਿਆ ਹੈ।