ਆਈ ਤਾਜ਼ਾ ਵੱਡੀ ਖਬਰ
ਪੰਜਾਬ ‘ਚ ਸੜਕ ਹਾਦਸਿਆਂ ਵਿੱਚ ਹਰ ਰੋਜ਼ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ ਜਿਥੇ ਸੜਕੀ ਹਾਦਸਿਆਂ ਦੌਰਾਨ ਹਰ ਰੋਜ਼ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ । ਪਰ ਇਸਦੇ ਬਾਵਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਤੇ ਲਾਪ੍ਰਵਾਹੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਕੁੱਝ ਸਡ਼ਕੀ ਹਾਦਸੇ ਦਿਲ ਨੂੰ ਝਿੰਜੋੜ ਕੇ ਰੱਖ ਦਿੰਦੇ ਹਨ । ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਵਾਪਰਿਆ ਹੈ ਫਗਵਾੜਾ ਵਿਚ । ਜਿੱਥੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਜਦ ਕਿ ਇਸ ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ ।
ਉੱਥੇ ਹੀ ਜ਼ਖ਼ਮੀ ਜੋ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਸਨ, ਉਨ੍ਹਾਂ ਵੱਲੋਂ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ ਉਹ ਅੰਮ੍ਰਿਤਸਰ ਤੋਂ ਚੰਡੀਗੜ੍ਹ ਵਿਖੇ ਕੋਰਟ ਦੇ ਵਕੀਲ ਨੂੰ ਮਿਲਣ ਦੇ ਲਈ ਜਾ ਰਹੇ ਸਨ ਕਿ ਉਸੇ ਸਮੇਂ ਫਗਵਾੜਾ ਚੰਡੀਗੜ੍ਹ ਬਾਈਪਾਸ ਤੇ ਅੱਗੇ ਜਾਂਦੀ ਕਾਰ ਨੇ ਜਦੋਂ ਬਰੇਕ ਮਾਰੀ ਗਈ ਤਾਂ ਉਨ੍ਹਾਂ ਵੱਲੋਂ ਵੀ ਗੱਡੀ ਦੀ ਬਰੇਕ ਮਾਰੀ ਗਈ ਜਿਸ ਸਮੇਂ ਕਾਰ ਦਾ ਟਾਇਰ ਫਟ ਗਿਆ । ਜਿਸ ਕਾਰਨ ਕਾਰ ਬੇਕਾਬੂ ਹੋ ਗਈ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਬਾਅਦ ਵਿਚ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭਰਤੀ ਕਰਵਾਇਆ ਗਿਆ ।
ਉਧਰ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰ ਨੇ ਦੱਸਿਆ ਹੈ ਕਿ ਹਸਪਤਾਲ ਵਿਖੇ ਸਵੇਰੇ ਸੜਕ ਹਾਦਸੇ ਚ ਜ਼ਖਮੀ ਹੋਏ ਪੰਜ ਵਿਅਕਤੀਆਂ ਨੂੰ ਲਿਆਂਦਾ ਗਿਆ। ਜਿਨ੍ਹਾਂ ਵਿਚੋਂ ਇਕ ਦੀ ਮੌਤ ਵਿਅਕਤੀ ਬਲਵੰਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ । ਜਦਕਿ ਦੋ ਵਿਅਕਤੀ ਗੁਰਦੇਵ ਸਿੰਘ ਤੇ ਸਤਨਾਮ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ ।
ਜਦਕਿ ਦੋ ਵਿਅਕਤੀਆਂ ਦਾ ਇਲਾਜ ਫਗਵਾੜਾ ਦੇ ਸਿਵਲ ਹਸਪਤਾਲ ਦੇ ਵਿੱਚ ਹੀ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਸੜਕੀ ਹਾਦਸੇ ਲਗਾਤਾਰ ਵਧ ਰਹੇ ਹਨ ਉਸ ਦੇ ਚਲਦੇ ਹੁਣ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ । ਪਰ ਦੂਜੇ ਪਾਸੇ ਨਾ ਤਾਂ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਨਾ ਹੀ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪਰਵਾਹੀਆਂ ਰੁਕ ਰਹੀਆਂ ਹਨ ।
Previous Postਸੈਲਫੀ ਲੈਂਦਿਆਂ ਨਵੇਂ ਵਿਆਹੇ ਜੋੜੇ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ , ਛਾਈ ਸੋਗ ਦੀ ਲਹਿਰ
Next Postਪੰਜਾਬ ਚ ਭਗਵੰਤ ਮਾਨ ਸਰਕਾਰ ਦਿੱਤਾ ਨਵਾਂ ਹੁਕਮ – ਜਲਦੀ ਹੋਵੇਗਾ ਇਹ ਕੰਮ