ਪੰਜਾਬ ਚ ਇਥੇ ਗਵਾਂਢੀ ਦੇ ਪਾਲਤੂ ਕੁੱਤੇ ਨੂੰ ਸਿਰਫ ਭੌਕਣ ਤੇ ਗੋਲੀ ਮਾਰੀ, ਪੁਲਿਸ ਨੇ ਕੀਤੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਾਲਤੂ ਜਾਨਵਰ ਘਰਾਂ ਦੇ ਵਿੱਚ ਇਨਸਾਨ ਤੋਂ ਵੀ ਵੱਧ ਕੇ ਆਪਣੀ ਹੋਂਦ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਆਪਣੇ ਮਾਲਕ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ। ਘਰਾਂ ਵਿੱਚ ਰੱਖੇ ਜਾਣ ਵਾਲੇ ਜਾਨਵਰ ਜਿੱਥੇ ਉਨ੍ਹਾਂ ਘਰਾਂ ਦੇ ਲੋਕਾਂ ਲਈ ਉਨ੍ਹਾਂ ਦੇ ਇੱਕ ਪਰਿਵਾਰਕ ਮੈਂਬਰ ਦੀ ਤਰਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਹੀ ਲਾਡ-ਪਿਆਰ ਨਾਲ ਰੱਖਿਆ ਜਾਂਦਾ ਹੈ। ਅਜਿਹੇ ਜਾਨਵਰ ਆਪਣੇ ਮਾਲਕਾਂ ਪ੍ਰਤੀ ਏਨੇ ਵਫਾਦਾਰ ਹੁੰਦੇ ਹਨ ਕਿ ਇੱਥੇ ਬਹੁਤ ਸਾਰੀਆਂ ਹੈਰਾਨ ਕਰਨ ਵਾਲੀਆਂ ਗੱਲਾਂ ਵੀ ਸਾਹਮਣੇ ਆ ਜਾਂਦੀਆ ਹਨ। ਪਰ ਕੁਝ ਲੋਕਾਂ ਵੱਲੋਂ ਅਜਿਹੇ ਜਾਨਵਰਾਂ ਨਾਲ ਅਜਿਹੀ ਨਫਰਤ ਕੀਤੀ ਜਾਂਦੀ ਹੈ ਕਿ ਉਨ੍ਹਾਂ ਵੱਲੋਂ ਕਈ ਭਿਆਨਕ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।

ਹੁਣ ਪੰਜਾਬ ਵਿੱਚ ਏਥੇ ਗਵਾਂਢੀ ਦੇ ਪਾਲਤੂ ਕੁੱਤੇ ਨੂੰ ਸਿਰਫ ਭੌਕਣ ਉਪਰ ਗੋਲੀ ਮਾਰ ਦਿੱਤੀ ਗਈ ਹੈ ਜਿਥੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਵੱਲੋਂ ਆਪਣੇ ਗੁਆਂਢੀਆਂ ਦੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਸ ਘਟਨਾ ਦੀ ਸ਼ਿਕਾਇਤ ਜਿੱਥੇ ਪਾਲਤੂ ਕੁੱਤੇ ਦੀ ਮਾਲਕਣ ਮਲਕੀਤ ਕੌਰ ਵੱਲੋਂ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਿਸ ਸਮੇਂ ਉਹ ਆਪਣੇ ਪਾਲਤੂ ਕੁੱਤੇ ਦੇ ਨਾਲ ਆਪਣੇ ਘਰ ਦੇ ਬਾਹਰ ਗਲੀ ਵਿਚ ਖੜੀ ਹੋਈ ਸੀ

ਉਸ ਸਮੇਂ ਹੀ ਮਨਜੀਤ ਸਿੰਘ ਉਸ ਜਗ੍ਹਾ ਉਪਰ ਦੀ ਲੰਘਿਆ ਤਾਂ, ਜਿਸ ਨੂੰ ਦੇਖ ਕੇ ਕੁੱਤੇ ਨੇ ਭੌਂਕਣਾ ਸ਼ੁਰੂ ਕੀਤਾ ਅਤੇ ਮਨਜੀਤ ਸਿੰਘ ਵੱਲੋਂ ਗੁੱਸੇ ਵਿੱਚ ਆਪਣੇ ਘਰ ਤੋਂ ਪਿਸਤੌਲ ਲਿਆ ਕੇ ਉਸ ਦੇ ਕੁੱਤੇ ਨੂੰ ਗੋਲੀ ਮਾਰ ਦਿੱਤੀ ਗਈ।

ਜਿਸ ਕਾਰਨ ਉਨ੍ਹਾਂ ਦੇ ਪਾਲਤੂ ਕੁੱਤੇ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਇਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ। ਕੋਟਕਪੂਰਾ ਤੇ ਬੀੜ ਸਿੱਖਾਂਵਾਲਾ ਰੋਡ ਤੇ ਵਾਪਰੀ ਇਸ ਘਟਨਾ ਨੂੰ ਲੈ ਕੇ ਜਿੱਥੇ ਥਾਣਾ ਸਿਟੀ ਦੀ ਪੁਲਸ ਵੱਲੋਂ ਸ਼ਿਕਾਇਤ ਦਰਜ ਕੀਤੀ ਗਈ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।