ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ। ਉੱਥੇ ਹੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਅਤੇ ਠੱਗਾਂ ਵੱਲੋਂ ਕੋਈ ਨਾ ਕੋਈ ਤਰੀਕਾ ਅਪਣਾਇਆ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਅਤੇ ਪਰਿਵਾਰਾਂ ਨੂੰ ਇਨ੍ਹਾਂ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਅਤੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਵਾਪਰਨ ਵਾਲੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ।
ਹੁਣ ਪੰਜਾਬ ਵਿੱਚ ਇੱਥੇ ਛੱਤ ਪਾੜ ਕੇ ਅਜਿਹਾ ਕਾਂਡ ਕੀਤਾ ਗਿਆ ਹੈ ਕਿ ਇਹ ਲੋਕ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਧੀਨ ਆਉਂਦੇ ਗੁਰੂਹਰਸਹਾਏ ਤੋਂ ਸਾਹਮਣੇ ਆਈ ਹੈ ਜਿੱਥੇ ਮੁਕਤਸਰ ਰੋਡ ਤੇ ਉਤਲਾ ਵਿਹੜਾ ਦੇ ਚੌਂਕ ਵਿੱਚ ਇੱਕ ਕਰਿਆਨੇ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਜਿੱਥੇ ਚੋਰਾਂ ਵੱਲੋਂ ਚੋਰੀ ਕਰਨ ਵਾਸਤੇ ਇਸ ਘਟਨਾ ਨੂੰ ਅੰਜਾਮ ਦੇਣ ਲਈ ਕਰਿਆਨੇ ਦੀ ਦੁਕਾਨ ਦੀ ਛੱਤ ਪਾੜ ਦਿੱਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਇਸ ਬਾਰ ਉਨ੍ਹਾਂ ਦੀ ਦੁਕਾਨ ਵਿੱਚ ਚੋਰਾਂ ਵੱਲੋਂ ਛੱਤ ਪਾੜ ਕੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਚੋਰਾਂ ਵੱਲੋਂ ਉਨ੍ਹਾਂ ਦੀ ਦੁਕਾਨ ਦੇ ਦੋ ਵਾਰ ਸ਼ਟਰ ਤੋੜ ਕੇ ਚੋਰੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਹ ਆਪਣੀ ਦੁਕਾਨ ਤੇ ਆਏ ਤਾਂ ਵੇਖਿਆ ਕਿ ਦੁਕਾਨ ਦੀ ਛੱਤ ਪਾੜ੍ਹੀ ਪਈ ਸੀ ਤੇ ਅੰਦਰ ਕਰਿਆਨੇ ਦਾ ਸਾਮਾਨ ਚੋਰੀ ਹੋ ਚੁੱਕਾ ਸੀ।
ਪੀੜਤ ਦੁਕਾਨਦਾਰ ਤੀਰਥ ਰਾਮ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਚੋਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਤਾਂ ਜੋ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਦੁਕਾਨਦਾਰ ਨੇ ਦੱਸਿਆ ਕਿ ਜਿੱਥੇ ਸੋਮਵਾਰ ਦੀ ਸਵੇਰ ਨੂੰ ਉਸ ਨੂੰ ਇਸ ਘਟਨਾ ਦਾ ਪਤਾ ਲੱਗਾ,ਉਥੇ ਹੀ ਉਸ ਵੱਲੋਂ ਐਤਵਾਰ ਸ਼ਾਮ ਨੂੰ ਆਪਣੀ ਰੋਜ਼ ਦੀ ਤਰ੍ਹਾਂ ਦੁਕਾਨ ਬੰਦ ਕੀਤੀ ਗਈ ਸੀ।
Previous Postਮਸ਼ਹੂਰ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਦੇ ਬਾਰੇ ਚ ਪੰਜਾਬ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ
Next Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਗਾਇਕ ਹਨੀ ਸਿੰਘ ਲਈ ਆਈ ਮਾੜੀ ਖਬਰ