ਪੰਜਾਬ ਚ ਇਥੇ ਦੁਕਾਨ ਤੇ ਕੰਮ ਕਰਨ ਵਾਲੇ ਮੁੰਡੇ ਨੇ ਦੁਕਾਨਦਾਰ ਨੂੰ 10 ਲੱਖ ਕੈਸ਼ ਦਾ ਇਸ ਤਰਾਂ ਲਗਾ ਦਿੱਤਾ ਝੱਟਕਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਜਿੱਥੇ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਬਹੁਤ ਸਾਰੇ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਕਿਉਂਕਿ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਕਾਰੋਬਾਰ ਠੱਪ ਹੋਏ ਹਨ ਉਥੇ ਹੀ ਸਰਕਾਰ ਵੱਲੋਂ ਕੀਤੀ ਗਈ ਤਾਲਾਬੰਦੀ ਦਾ ਅਸਰ ਲੋਕਾਂ ਦੀ ਜ਼ਿੰਦਗੀ ਉੱਪਰ ਵੇਖਿਆ ਜਾ ਰਿਹਾ ਹੈ। ਇਸੇ ਆਰਥਿਕ ਮੰਦੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਮਰੀਜ਼ ਬਣ ਗਏ ਹਨ। ਉਥੇ ਹੀ ਲੋਕਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਸਾਹਮਣੇ ਆਉਣ ਵਾਲੇ ਅਜਿਹੇ ਲੁੱਟ-ਖੋਹ ਅਤੇ ਚੋਰੀ ਠੱਗੀ ਦੇ ਮਾਮਲੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਦੁਕਾਨ ਤੇ ਕੰਮ ਕਰਨ ਵਾਲੇ ਮੁੰਡੇ ਵੱਲੋਂ ਦਸ ਲੱਖ ਕੈਸ਼ ਨਾਲ ਦੁਕਾਨਦਾਰ ਨੂੰ ਇਸ ਤਰਾਂ ਝਟਕਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਤੋਂ ਸਾਹਮਣੇ ਆਈ ਹੈ। ਸ਼ਹੀਦ ਭਗਤ ਸਿੰਘ ਨਗਰ ਫਗਵਾੜਾ ਦੇ ਵਿੱਚ ਰਹਿਣ ਵਾਲੇ ਜਤਿੰਦਰ ਜੋਸ਼ੀ ਪੁੱਤਰ ਗੋਪਾਲ ਜੋਸ਼ੀ ਵੱਲੋਂ ਜਿੱਥੇ ਫਗਵਾੜਾ ਵਿੱਚ ਹੀ ਗਾਂਧੀ ਚੌਂਕ ਵਿੱਚ ਵੈਸਟਨ ਯੂਨੀਅਨ ਦੀ ਦੁਕਾਨ ਹੈ।

ਜਿਸ ਕੋਲ ਸੁਰਿੰਦਰ ਸਿੰਘ ਉਰਫ ਸੋਨੂੰ ਪੁੱਤਰ ਜਗਤ ਸਿੰਘ ਵਾਸੀ ਮਕਾਨ ਨੰਬਰ 720 ਹਰਗੋਬਿੰਦ ਨਗਰ ਫਗਵਾੜਾ, ਜੋ ਕਿ ਕਰੀਬ ਦਸ ਬਾਰਾਂ ਸਾਲ ਤੋਂ ਕੰਮ ਕਰਦਾ ਆ ਰਿਹਾ ਸੀ। ਜਿਸ ਨੂੰ ਪਰਿਵਾਰਕ ਮੈਂਬਰ ਦੀ ਤਰ੍ਹਾਂ ਸਮਝਿਆ ਜਾਂਦਾ ਸੀ ਜੋ ਘਰ ਤੋਂ ਦੁਕਾਨ ਅਤੇ ਦੁਕਾਨ ਤੋਂ ਘਰ ਪੈਸੇ ਲੈ ਕੇ ਆਉਣ ਜਾਣ ਦਾ ਕੰਮ ਕਰਦਾ ਸੀ।

ਇਸ ਕੰਮ ਦੇ ਤਹਿਤ ਹੀ 20 ਦਿਸੰਬਰ 2021 ਨੂੰ 10 ਲੱਖ ਰੁਪਏ ਦੇ ਕੇ ਸੁਰਿੰਦਰ ਸਿੰਘ ਨੂੰ ਘਰ ਭੇਜਿਆ ਸੀ। ਰਾਤ ਸਾਢੇ ਅੱਠ ਵਜੇ ਦੇ ਕਰੀਬ ਦੀ ਇਸ ਘਟਨਾ ਦੇ ਦੌਰਾਨ ਉਹ ਦੁਕਾਨ ਤੋਂ 10 ਲੱਖ ਰੁਪਏ ਲੈ ਕੇ ਚਲਾ ਗਿਆ ਪਰ ਘਰ ਨਹੀਂ ਪਹੁੰਚਿਆ। ਜਿਸ ਤੋਂ ਬਾਅਦ ਉਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਾ ਆਉਣ ਤੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ। ਉਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।