ਪੰਜਾਬ ਚ ਇਥੇ ਨੌਜਵਾਨ ਨੇ ਆਪਣੇ ਆਪ ਨੂੰ ਕੀਤਾ ਮੌਤ ਦੇ ਹਵਾਲੇ – ਸੁਸਾਈਡ ਨੋਟ ਚ ਲਿਖੀ ਇਹ ਗੱਲ

ਆਈ ਤਾਜ਼ਾ ਵੱਡੀ ਖਬਰ 

ਤਾਲਾਬੰਦੀ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਉਥੇ ਹੀ ਇਸ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।। ਜਿੱਥੇ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ ਉੱਥੇ ਹੀ ਉਹਨਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ ਜਿਸਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰਕ ਵਿਵਾਦਾਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਸੀ। ਅਜਿਹੀਆਂ ਘਟਨਾਵਾਂ ਦੇ ਚਲਦੇ ਹੋਏ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਵੀ ਚਲੇ ਗਏ। ਉਥੇ ਹੀ ਆਏ ਦਿਨ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਵੇਖਿਆ ਜਾ ਰਿਹਾ ਹੈ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਹੁਣ ਪੰਜਾਬ ਵਿਚ ਏਥੇ ਨੌਜਵਾਨ ਵੱਲੋ ਆਪਣੇ ਆਪ ਨੂੰ ਇਸ ਤਰ੍ਹਾਂ ਮੌਤ ਦੇ ਹਵਾਲੇ ਕੀਤਾ ਗਿਆ ਹੈ ਜਿੱਥੇ ਸੁਸਾਈਡ ਨੋਟ ਵਿੱਚ ਇਹ ਗੱਲ ਲਿਖੀ ਗਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਪ੍ਰਤਾਪ ਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਆਹੁਤਾ ਨੌਜਵਾਨ ਸੰਦੀਪ ਕੁਮਾਰ ਵੱਲੋਂ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦੀ ਖਬਰ ਨੇ ਪਰਿਵਾਰਕ ਮੈਂਬਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਘਟਨਾ ਸਥਾਨ ਉਪਰ ਪਹੁੰਚ ਕਰ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਪੁਲਿਸ ਵੱਲੋਂ ਮ੍ਰਿਤਕ ਵੱਲੋਂ ਲਿਖਿਆ ਗਿਆ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਉਸ ਵੱਲੋਂ ਆਪਣੇ ਸਹੁਰਾ ਪਰਿਵਾਰ ਅਤੇ ਪਤਨੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਂ ਨੇ ਦੱਸਿਆ ਹੈ ਕਿ ਸੰਦੀਪ ਦੇ ਤਿੰਨ ਬੱਚੇ ਹਨ, 2 ਬੇਟੇ ਅਤੇ ਇਕ ਬੇਟੀ ਜਿਨ੍ਹਾਂ ਵਿਚੋਂ ਇਕ ਬੇਟਾ ਸਤਾਰਾ ਸਾਲ ਦਾ ਹੈ।

ਉਸਦੀ ਪਤਨੀ ਅਕਸਰ ਹੀ ਉਸ ਨਾਲ ਲੜਾਈ ਝਗੜਾ ਕਰਕੇ ਆਪਣੇ ਪੇਕੇ ਚਲੀ ਜਾਂਦੀ ਸੀ। ਜਿਸ ਤੋਂ ਬਾਅਦ ਕਈ ਵਾਰ ਮ੍ਰਿਤਕ ਸੰਦੀਪ ਸਿੰਘ ਉਸ ਨੂੰ ਲੈ ਕੇ ਆਇਆ ਸੀ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਹ ਕੰਮ ਤੇ ਸੀ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਘਰ ਪਹੁੰਚੀ। ਮ੍ਰਿਤਕ ਦੇ ਪੁੱਤਰ ਵੱਲੋਂ ਵੀ ਦੱਸਿਆ ਗਿਆ ਹੈ ਕਿ ਉਸ ਦੀ ਮਾਂ ਪਿਛਲੇ ਅੱਠ ਮਹੀਨਿਆਂ ਤੋਂ ਲੁਧਿਆਣਾ ਦੇ ਵਿੱਚ ਰਹਿ ਰਹੀ ਹੈ ਅਤੇ ਉਸ ਵੱਲੋਂ ਇਨ੍ਹਾਂ 8 ਮਹੀਨਿਆਂ ਦੌਰਾਨ ਕਿਸੇ ਨਾਲ ਕੋਈ ਵੀ ਰਾਬਤਾ ਕਾਇਮ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਉਸਦੇ ਪਿਤਾ ਵੱਲੋਂ ਪਰੇਸ਼ਾਨੀ ਦੇ ਚੱਲਦੇ ਹੋਏ ਆਪਣਾ ਦੁੱਖ ਕਿਸੇ ਨਾਲ਼ ਸਾਂਝਾ ਨਹੀਂ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।