ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਮੇਂ ਸਮੇਂ ਤੇ ਕਰੋਨਾ ਸਥਿਤੀ ਦੀ ਸਮੀਖਿਆ ਕੀਤੀ ਗਈ ਹੈ ਅਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਈ ਅਹਿਮ ਫ਼ੈਸਲੇ ਲੈ ਕੇ ਲਾਗੂ ਕੀਤੇ ਗਏ ਹਨ। ਉੱਥੇ ਹੀ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਫੈਲਣ ਵਾਲੀਆਂ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਸਦਕਾ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਸਥਿਤੀ ਦੇ ਅਨੁਸਾਰ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਪੈਲਸਾ ਬਾਰੇ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲਾ ਫਾਜ਼ਿਲਕਾ ਵਿਚ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਜਿੱਥੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲਾ ਮਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਪੈਲਸਾਂ ਵਿੱਚ ਕੀਤੇ ਜਾਣ ਵਾਲੇ ਸਮਾਗਮ ਵਿੱਚ ਅਸਲਾ ਲੈ ਕੇ ਜਾਣ ਉੱਪਰ ਪੂਰਨ ਰੂਪ ਤੇ ਪਾਬੰਦੀ ਲਗਾ ਦਿੱਤੀ ਹੈ। ਕਿਉਂਕਿ ਕੁਝ ਲੋਕਾਂ ਵੱਲੋਂ ਵਿਆਹ ਸ਼ਾਦੀਆਂ ਦੇ ਸਮਾਗਮਾਂ ਵਿੱਚ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਪੈਲੇਸਾਂ ਅੰਦਰ ਅਸਲਾ ਲੈ ਕੇ ਜਾਣ ਤੇ ਪਾਬੰਦੀ ਲਗਾਏ ਜਾਣ ਤੇ ਆਦੇਸ਼ ਜਾਰੀ ਕੀਤੇ ਗਏ ਹਨ ।
ਕਿਉ ਕੇ ਵਿਆਹ- ਸ਼ਾਦੀ ਦੇ ਮੌਕੇ ਤੇ ਬਹੁਤ ਸਾਰੇ ਲੋਕ ਅਸਲਾ ਲੈ ਕੇ ਚਲੇ ਜਾਂਦੇ ਹਨ ਅਤੇ ਜੋਸ਼ ਵਿਚ ਹੋਸ਼ ਗਵਾ ਕੇ ਫ਼ਾਇਰ ਵੀ ਕਰ ਦਿੰਦੇ ਹਨ। ਜਿਸ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ। ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਹੀ ਜ਼ਿਲ੍ਹੇ ਅੰਦਰ 30 ਸਤੰਬਰ 2021 ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Previous Postਆਖਰ ਮੋਦੀ ਸਰਕਾਰ ਨੇ ਬਿਜਲੀ ਵਰਤਣ ਵਾਲਿਆਂ ਲਈ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ : ਕੁੜੀ ਨੂੰ ਮੁੰਡੇ ਨੇ ਦਿੱਤੀ ਇਸ ਤਰਾਂ ਨਾਲ ਮੌਤ ਮਾਪਿਆਂ ਦੇ ਦੇਖ ਨਿਕਲੀ ਪੈਰਾਂ ਥੱਲਿਓਂ ਜਮੀਨ – ਤਾਜਾ ਵੱਡੀ ਖਬਰ