ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਗੈਰ ਸਮਾਜਿਕ ਲੋਕਾਂ ਵੱਲੋਂ ਜਿਥੇ ਲੁੱਟ-ਖੋਹ ਦੇ ਮਕਸਦ ਨਾਲ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਤੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਜਿਨ੍ਹਾਂ ਦੀ ਪੂਰਤੀ ਵਾਸਤੇ ਉਨ੍ਹਾਂ ਵੱਲੋਂ ਚੋਰੀ ਠਗੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪੁਲੀਸ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਵੀ ਅਜਿਹੇ ਹਾਦਸੇ ਵਾਪਰ ਰਹੇ ਹਨ। ਹੁਣ ਪੰਜਾਬ ਚ ਇਥੇ ਬੈਂਕ ਚ ਵਜਿਆ ਡਾਕਾ, ਹੋਈ ਏਨੇ ਲੱਖਾਂ ਦੀ ਲੁੱਟ , ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਸਬਾ ਸੰਘੋਲ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵੱਡੀ ਲੁੱਟ ਦੀ ਵਾਰਦਾਤ ਵਾਪਰੀ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਸੰਘੋਲ ਵਿਖੇ ਭਾਰਤੀ ਸਟੇਟ ਬੈਂਕ ਦੀ ਬ੍ਰਾਂਚ ‘ਚ ਵਾਪਰੀ ਜਿੱਥੇ ਕੁਝ ਹਥਿਆਰਬੰਦ ਲੁਟੇਰਿਆਂ ਵੱਲੋਂ ਦਿਨ ਦਿਹਾੜੇ 4.5 ਲੱਖ ਦੀ ਲੁੱਟ ਕੀਤੀ ਗਈ ਹੈ। ਲੁਟੇਰੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਅਤੇ ਘਟਨਾ ਤੋਂ ਬਾਅਦ ਮੋਟਰਸਾਈਕਲ ਤੇ ਸਵਾਰ ਹੋ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਘਟਨਾ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਦੇ ਸਾਹਮਣੇ ਇਹ ਮਾਮਲਾ ਆਉਂਦੇ ਹੀ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਜਿੱਥੇ ਦੋ ਹਥਿਆਰਬੰਦ ਲੁਟੇਰਿਆ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਅਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਉਥੇ ਹੀ ਇਸ ਘਟਨਾ ਦੇ ਕਾਰਨ ਇਲਾਕੇ ਵਿੱਚ ਲੋਕਾਂ ਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ। ਲੁਟੇਰੇ ਜਿੱਥੇ ਭੱਜਣ ਵਿੱਚ ਕਾਮਯਾਬ ਰਹੇ ਹਨ ਉਥੇ ਹੀ ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕਰਨ ਵਿਚ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਦੇ ਆਧਾਰ ਤੇ ਦੋਸ਼ੀਆਂ ਦੀ ਪਹਿਚਾਣ ਕੀਤੀ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।
ਲੁੱਟ ਖੋਹ ਦੇ ਵਧ ਰਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਨਿਕਲਣਾ ਵੀ ਸੁਰੱਖਿਅਤ ਨਹੀਂ ਹੈ।
Previous Postਪੰਜਾਬ ਚ ਇਥੇ ਮਾਈਨਿੰਗ ਨੂੰ ਲੈਕੇ ਹੋਈ ਵੱਡੀ ਝੜਪ, ਹੋਏ ਏਨੇ ਫੱਟੜ
Next Postਜਵਾਈ ਨੇ ਆਪਣੇ ਕਤਲ ਦੀ ਸਾਜਿਸ਼ ਰਚ ਸੋਹਰਿਆਂ ਨੂੰ ਪਹੁੰਚਾਇਆ ਜੇਲ, ਸਾਲੇ ਨੂੰ ਜਿੰਦਾ ਮਿਲਿਆ ਤਾਂ ਮੱਚ ਗਿਆ ਹੜਕੰਪ