ਪੰਜਾਬ ਚ ਇਥੇ ਮਚੀ ਹਾਹਾਕਾਰ : ਖੇਤ ਦੇ ਬੋਰਾਂ ਵਿਚ ਆਉਣ ਲੱਗਾ ਇਹੋ ਜਿਹਾ ਅਜੀਬ ਕਿਸਮ ਦਾ ਪਾਣੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਜਪਾ ਸਰਕਾਰ ਵੱਲੋਂ ਲਾਗੂ ਕੀਤੇ ਖੇਤੀਬਾੜੀ ਦੇ ਕਨੂੰਨਾਂ ਕਾਰਨ ਜਿਥੇ ਕਿਸਾਨ ਪਹਿਲਾਂ ਹੀ ਸਰਕਾਰ ਤੋਂ ਨਾਰਾਜ਼ ਹਨ ਅਤੇ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਗਾ ਕੇ ਬੈਠੇ ਹਨ, ਉਥੇ ਹੀ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਜ਼ਿਆਦਾ ਵਾਧਾ ਹੋ ਗਿਆ ਹੈ ਕਿਉਂਕਿ ਝੋਨੇ ਦੀ ਫਸਲ ਨੂੰ ਪਾਣੀ ਲਗਾਉਣ ਲਈ ਸਰਕਾਰ ਵੱਲੋਂ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਸੂਬਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਮਾਮਲੇ ਤੇ ਵੀ ਕਿਸਾਨਾਂ ਵੱਲੋਂ ਬਿਜਲੀ ਵਿਭਾਗ ਖ਼ਿਲਾਫ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਦੂਜੇ ਪਾਸੇ ਕਿਸੇ ਕਈ ਹੋਰ ਕਾਰਨਾ ਕਰਕੇ ਵੀ ਕਿਸਾਨਾਂ ਦੀਆਂ ਫਸਲਾਂ ਖਰਾਬ ਹੁੰਦੀਆਂ ਹਨ, ਭਵਾਨੀਗੜ੍ਹ ਬਲਾਕ ਤੋਂ ਇੱਕ ਅਜਿਹੇ ਹੀ ਮਾਮਲੇ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ ਬਲਾਕ ਵਿਚ ਪੈਂਦੇ ਪਿੰਡ ਆਲੋਅਰਖ ਦੇ ਕਿਸਾਨ ਰਾਜਵੰਤ ਸਿੰਘ, ਕੁਲਵਿੰਦਰ ਸਿੰਘ ਅਤੇ ਅੰਮ੍ਰਿਤ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਦੱਸਿਆ ਅੱਸੀ ਦੇ ਦਹਾਕੇ ਵਿਚ ਪਿੰਡ ਵਿਚ ਇਕ ਕੈਮੀਕਲ ਪਲਾਂਟ ਲੱਗਿਆ ਹੋਇਆ ਸੀ, ਇਸ ਫੈਕਟਰੀ ਚੋਂ ਨਿਕਲਣ ਵਾਲਾ ਧੂੰਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਉਂਦਾ ਸੀ ਉੱਥੇ ਹੀ ਫੈਕਟਰੀ ਵਿਚੋਂ ਨਿਕਲਣ ਵਾਲੇ ਵਾਧੂ ਤਰਲ ਪਦਾਰਥਾਂ ਨੂੰ 300 ਫੁੱਟ ਡੂੰਘੇ ਬੋਰ ਕਰਕੇ ਜ਼ਮੀਨ ਅੰਦਰ ਦਬਾ ਦਿੱਤਾ ਜਾਂਦਾ ਸੀ।

2006 ਵਿੱਚ ਇਸ ਪਾਵਰ ਪਲਾਂਟ ਨੂੰ ਬੰਦ ਕਰ ਦਿੱਤਾ ਗਿਆ ਅਤੇ ਇਸ ਦੇ ਮਾਲਿਕ ਇਸ ਫੈਕਟਰੀ ਨੂੰ ਵੇਚ ਕੇ ਕਿਸੇ ਹੋਰ ਸੂਬੇ ਵਿਚ ਚਲੇ ਗਏ। ਕਿਸਾਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਾਣੀ ਦਾ ਪੱਧਰ ਘੱਟਣ ਕਾਰਨ ਖੇਤੀ ਮੋਟਰਾਂ ਦੇ 300 ਫੁੱਟ ਡੂੰਘੇ ਬੋਰ ਕਰਵਾਏ ਗਏ, ਇਸ ਦੌਰਾਨ ਪਿਛਲੇ ਕਈ ਸਾਲਾਂ ਤੋਂ ਮੋਟਰਾਂ ਤੋਂ ਆਉਣ ਵਾਲੇ ਪਾਣੀ ਦਾ ਰੰਗ ਲਾਲ ਹੈ ਅਤੇ ਇਸ ਨਾਲ ਫਸਲ ਦਾ ਝਾੜ ਕਾਫ਼ੀ ਘੱਟ ਹੋ ਗਿਆ ਹੈ ਅਤੇ ਮਜ਼ਦੂਰਾਂ ਨੂੰ ਵੀ ਚਮੜੀ ਸੰਬੰਧੀ ਭਿ-ਅੰ-ਕ-ਰ ਐਲਰਜੀ ਹੋ ਜਾਂਦੀ ਹੈ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੋਵਾਲ, ਗੁਰਦੇਵ ਸਿੰਘ ਆਲੋਅਰਖ ਅਤੇ ਹਰਮੇਲ ਸਿੰਘ ਤੂੰਗਾ ਦੁਆਰਾ ਕਿਸਾਨਾਂ ਨੂੰ ਮੁਆਵਜ਼ਾ ਮੁਹਈਆ ਕਰਵਾਉਣ ਦੀ ਮੰਗ ਰੱਖੀ ਗਈ ਹੈ। ਭਵਾਨੀਗੜ੍ਹ ਦੇ ਖੇਤੀਬਾੜੀ ਵਿਭਾਗ ਦੇ ਏ ਡੀ ਓ ਮਨਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਇਹਨਾਂ ਖੇਤਾਂ ਦੀ ਮਿੱਟੀ ਅਤੇ ਪਾਣੀ ਦੇ ਟੈਸਟ ਕਰਵਾਏ ਜਾ ਰਹੇ ਹਨ, ਇਸ ਦੇ ਨਾਲ ਹੀ ਐਸ ਡੀ ਐਮ ਡਾਕਟਰ ਕਰਮਜੀਤ ਸਿੰਘ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।