ਪੰਜਾਬ ਚ ਇਥੇ ਮਰੀਜਾਂ ਨੂੰ ਲਿਜਾ ਰਹੀ ਐਂਬੂਲੈਂਸ ਦਾ ਹੋਇਆ ਭਿਆਨਕ ਹਾਦਸਾ – ਗੱਡੀ ਦੇ ਉੱਡੇ ਪਰਖੱਚੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਜਿੱਥੇ ਪੈਣ ਵਾਲੀ ਧੁੰਦ ਦੇ ਕਾਰਨ ਦਿਖਾਈ ਨਾ ਦੇਣ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਲੋਕਾਂ ਨੂੰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਜਾਂਦਾ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਵਾਹਨ ਚਾਲਕਾਂ ਲਈ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਦੀ ਉਲੰਘਣਾ ਕੀਤੀ ਹੈ ਅਤੇ ਅਜਿਹੇ ਭਿਆਨਕ ਸੜਕ ਹਾਦਸੇ ਵਾਪਰਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਮਰੀਜ਼ਾਂ ਨੂੰ ਲਿਜਾ ਰਹੀ ਐਬੂਲੈਸ ਨਾਲ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਧੂਰੀ ਮਲੇਰਕੋਟਲਾ ਬਾਈਪਾਸ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ। ਜਿੱਥੇ 108 ਐਬੂਲੈਸ ਉਸ ਸਮੇਂ ਦੁਰਘਟਨਾਗ੍ਰਸਤ ਹੋ ਗਈ ਜਦੋਂ ਉਹ ਸਿਵਲ ਹਸਪਤਾਲ ਧੂਰੀ ਤੋਂ ਇਕ ਮਰੀਜ਼ ਨੂੰ ਲੈ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਜਾ ਰਹੀ ਸੀ। ਉਸ ਸਮੇਂ ਹੀ ਇਹ ਐਂਬੂਲੈਂਸ ਦੀ ਟੱਕਰ ਇਕ ਟਰੈਕਟਰ-ਟਰਾਲੀ ਨਾਲ ਹੋ ਗਈ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਐਂਬੂਲੈਂਸ ਦੇ ਇੱਕ ਸਾਈਡ ਤੋਂ ਪਰਖੱਚੇ ਉੱਡ ਗਏ।

ਜਿਸ ਕਾਰਨ ਡਰਾਈਵਰ ਦੀ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ। ਧੂਰੀ ਦੇ ਹਸਪਤਾਲ ਵਿਚ ਇਕ ਮਰੀਜ਼ ਦੀ ਹਾਲਤ ਕਾਫੀ ਗੰਭੀਰ ਸੀ ਜਿਸ ਲਈ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕੀਤਾ ਗਿਆ ਸੀ ਅਤੇ ਇਹ ਉਸ ਮਰੀਜ਼ ਨੂੰ ਲੈ ਕੇ ਜਾ ਰਹੀ ਸੀ ਅਤੇ ਇਸ ਹਾਦਸੇ ਦਾ ਸ਼ਿਕਾਰ ਹੋ ਗਈ।

ਘਟਨਾ ਸਥਾਨ ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਹੀ ਇਨ੍ਹਾਂ ਲੋਕਾਂ ਦੀ ਮਦਦ ਕੀਤੀ ਗਈ ਅਤੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਗਈ। ਲੁਧਿਆਣੇ ਜਾ ਰਹੇ ਮਰੀਜ਼ਾਂ ਨੂੰ ਜਿੱਥੇ ਅੱਗੇ ਰੈਫਰ ਕੀਤਾ ਗਿਆ ਉਥੇ ਹੀ ਇਸ ਐਂਬੂਲੈਂਸ ਦੇ ਡਰਾਈਵਰ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਜ਼ਖਮੀ ਹਾਲਤ ਵਿਚ ਧੂਰੀ ਦੇ ਹਸਪਤਾਲ ਇਲਾਜ ਵਾਸਤੇ ਲਿਆਂਦਾ ਗਿਆ ਹੈ ਜਿੱਥੇ ਉਹ ਜੇਰੇ ਇਲਾਜ਼ ਹੈ।