ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਲਗਾਤਾਰ ਵੱਧ ਰਹੇ ਅਪਰਾਧ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਸਖਤੀ ਕੀਤੀ ਜਾ ਰਹੀ ਹੈ । ਉੱਥੇ ਹੀ ਲੋਕਾਂ ਨੂੰ ਅਜਿਹੀਆਂ ਚੀਜ਼ਾਂ ਕਰਨ ਤੋਂ ਵੀ ਮਨਾ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਉਹਨਾਂ ਦੀ ਜਾਨ ਜੋਖਮ ਦੇ ਵਿੱਚ ਪੈਂਦੀ ਹੈ। ਸਮੇਂ ਸਮੇਂ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਇਸ ਨੂੰ ਲੈ ਕੇ ਹੁਕਮ ਜਾਰੀ ਕੀਤੇ ਜਾਂਦੇ ਹਨ । ਤਾਜ਼ਾ ਮਾਮਲਾ ਸਾਂਝਾ ਕਰਾਂਗੇ , ਜਿੱਥੇ ਹੁਣ ਪੰਜਾਬ ਦੇ ਵਿੱਚ ਇੱਕ ਨਵੀਂ ਸਖਤ ਪਾਬੰਦੀ ਲਾਗੂ ਹੋ ਚੁੱਕੀ ਹੈ । ਜਿਸ ਦੇ ਚਲਦੇ ਜੇਕਰ ਕੋਈ ਵੀ ਵਿਅਕਤੀ ਇਹਨਾਂ ਹੁਕਮਾਂ ਦੇ ਉਲਟ ਕੁਝ ਵੀ ਕਰਦਾ ਹੈ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਸਖਤੀ ਬਠਿੰਡਾ ਦੇ ਵਿੱਚ ਲਾਗੂ ਹੋਵੇਗੀ ਤੇ ਬਠਿੰਡਾ ਪ੍ਰਸ਼ਾਸਨ ਇਸ ਨੂੰ ਲੈ ਕੇ ਹੁਣ ਸਖਤ ਹੋ ਚੁੱਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹੁਣ ਜ਼ਿਲ੍ੇ ਅੰਦਰ ਹੁਕਮ ਜਾਰੀ ਕੀਤੇ ਹਨ । ਜਿਸ ਤਹਿਤ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰਾਂ ਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜੀ ਹਾਂ ਜਿਹੜੇ ਲੋਕ ਟਰੈਕਟਰ ਆ ਤੇ ਖੇਤੀਬਾੜੀ ਦੇ ਨਾਲ ਜੁੜੇ ਹੋਏ ਸੰਧਾਂ ਦੇ ਨਾਲ ਸਟੰਟ ਕਰਦੇ ਸੀ ਹੁਣ ਉਹਨਾਂ ਉੱਪਰ ਪੂਰੀ ਤਰਹਾਂ ਪਾਬੰਦੀ ਲੱਗ ਚੁੱਕੀ ਹੈ ਜੇਕਰ ਕੋਈ ਵੀ ਵਿਅਕਤੀ ਇਨਾ ਹੁਕਮਾ ਦੇ ਉਲਟ ਕੋਈ ਵੀ ਕਾਰਵਾਈ ਕਰਦਾ ਹੈ ਤਾਂ ਉਹ ਕਾਨੂੰਨ ਤਹਿਤ ਉਸ ਉੱਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਗਏ ਨੇ ਤੇ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਿਆ ਹੈ। ਜਾਰੀ ਹੁਕਮਾਂ ਅਨੁਸਾਰ ਸੂਬੇ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ‘ਚ ਟਰੈਕਟਰ ਅਤੇ ਸਬੰਧਿਤ ਸੰਦਾਂ ਦੇ ਖ਼ਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਜਿਸ ਦੇ ਚਲਦੇ ਹੁਣ ਇਹ ਸਖਤੀ ਕੀਤੀ ਗਈ ਹੈ ਤੇ ਹੁਕਮ ਜਾਰੀ ਕੀਤੇ ਗਏ ਹੈ । ਦੱਸ ਦਈਏ ਕਿ ਇਹ ਹੁਕਮ 21 ਜਨਵਰੀ, 2025 ਤੱਕ ਲਾਗੂ ਰਹਿਣਗੇ। ਇਸ ਦੌਰਾਨ ਜੇਕਰ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ, ਕਾਨੂੰਨ ਮੁਤਾਬਕ ਉਸ ਉੱਪਰ ਸਖਤ ਐਕਸ਼ਨ ਲਿਆ ਜਾਵੇਗਾ।
![](https://www.punjab.news/wp-content/uploads/2024/12/8722a01d-8edb-4ab9-b540-2745cb2690cd-735x400.jpeg)
Previous Postਡੇਰਾ ਬਿਆਸ ਦੀਆਂ ਸੰਗਤਾਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ
Next Postਪੰਜਾਬ ਚ ਮੌਸਮ ਨੂੰ ਲੈਕੇ ਆਈ ਵੱਡੀ ਅਹਿਮ ਖਬਰ . ਆਉਣ ਵਾਲੇ 7 ਦਿਨ ਰਹਿਣਗੇ ਏਦਾਂ