ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਨੇ ਬਹੁਤ ਸਾਰੇ ਲੋਕਾਂ ਨੂੰ ਡਰ ਦੇ ਸਾਏ ਹੇਠ ਲੈ ਆਂਦਾ ਹੈ। ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰਾਂ ਦੀ ਜਾਨ ਚਲੀ ਜਾਂਦੀ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਤਾਂ ਜੋ ਵਾਹਨ ਚਾਲਕ ਸੁਰੱਖਿਅਤ ਰਹਿ ਸਕਣ। ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਅਤੇ ਦੂਸਰੇ ਦੀ ਗਲਤੀ ਨਾਲ ਵਾਪਰਨ ਵਾਲੇ ਹਾਦਸੇ ਵਿੱਚ ਅਣਗਿਣਤ ਲੋਕਾਂ ਦੀ ਜਾਨ ਜਾ ਰਹੀ ਹੈ।
ਹੁਣ ਪੰਜਾਬ ਵਿੱਚ ਇੱਥੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁੱਲਾਂਪੁਰ ਜਗਰਾਓਂ ਫਲਾਈਓਵਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਬਲੈਰੋ ਪਿਕਅਪ ਗੱਡੀ ਅਤੇ ਟੈਂਕਰ ਦੇ ਵਿਚਕਾਰ ਹੋਈ ਭਿ-ਆ-ਨ-ਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੁੱਲਾਂਪੁਰ ਫਲਾਈਓਵਰ ਤੇ ਲੂਣ ਨਾਲ ਭਰੇ ਟੈਂਕਰ ਦੇ ਮਗਰ ਬਲੈਰੋ ਗੱਡੀ ਦੀ ਇੰਨੀ ਜ਼ਿਆਦਾ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਗੱਡੀ ਬੁਰੀ ਤਰਾਂ ਨੁਕਸਾਨੀ ਗਈ।
ਦੱਸਿਆ ਗਿਆ ਹੈ ਕਿ ਨਮਕ ਨਾਲ ਭਰਿਆ ਹੋਇਆ ਇਹ ਟੈਂਕਰ ਲੁਧਿਆਣੇ ਤੋ ਸੁਲਤਾਨਪੁਰ ਲੋਧੀ ਜਾ ਰਿਹਾ ਸੀ। ਉਸ ਸਮੇਂ ਹੀ ਬਲੈਰੋ ਪਿਕ ਅਪ ਦਾ ਮਾਲਕ ਸੁਖਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਘਦਾ, ਬਠਿੰਡਾ ਆਪਣੇ ਡਰਾਈਵਰ ਲਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਬਠਿੰਡਾ ਨਾਲ ਬਦਰੋਲ ਮੰਡੀ ਕੁੱਲੂ ਮਨਾਲੀ ਤੋਂ ਸਬਜੀ ਲੈ ਕੇ ਮੋਗਾ ਮੰਡੀ ਜਾ ਰਿਹਾ ਸੀ। ਜਿਸ ਸਮੇਂ ਇਹ ਦੋਨੋਂ ਮੁੱਲਾਂਪੁਰ ਜਗਰਾਓਂ ਫਲਾਈਓਵਰ ਕੋਲ ਪਹੁੰਚੇ ਤਾਂ ਦੋਨਾਂ ਦੀ ਜ਼ਬਰਦਸਤ ਟੱਕਰ ਹੋ ਗਈ।
ਜਿਸ ਕਾਰਨ ਬਲੈਰੋ ਗੱਡੀ ਇੱਕ ਸਾਈਡ ਤੋਂ ਟੈਂਕਰ ਦੇ ਥੱਲੇ ਵੜ ਗਈ, ਜਿਸ ਕਾਰਨ ਭਿਆਨਕ ਹਾਦਸਾ ਹੋਣ ਤੋਂ ਕੁੱਝ ਬਚਾਅ ਹੋ ਗਿਆ ਨਹੀਂ ਤਾਂ ਦੋਵੇਂ ਗੱਡੀਆਂ ਫਲਾਈ ਓਵਰ ਤੋਂ ਹੇਠਾਂ ਡਿੱਗ ਸਕਦੀਆਂ ਸਨ। ਇਸ ਹਾਦਸੇ ਦਾ ਕਾਰਨ ਬਲੈਰੋ ਪਿਕਅਪ ਗੱਡੀ ਦੇ ਡਰਾਈਵਰ ਨੂੰ ਨੀਂਦ ਆ ਜਾਣਾ ਦੱਸਿਆ ਗਿਆ ਹੈ। ਇਸ ਹਾਦਸੇ ਵਿਚ ਬਲੈਰੋ ਪਿਕਅਪ ਗੱਡੀ ਦੇ ਮਾਲਕ ਸੁਖਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਹੁਣੇ ਹੁਣੇ ਬਾਦਲਾਂ ਲਈ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ – ਸਿੱਧੂ ਅਤੇ ਕੈਪਟਨ ਨੇ ਕਰਤਾ ਇਹ ਕੰਮ
Next Postਖੁਸ਼ਖਬਰੀ : ਪੰਜਾਬ ਚ ਇਹਨਾਂ ਕਲਾਸਾਂ ਦੇ ਵਿਦਿਆਰਥੀਆਂ ਦੀ ਅੱਧੀ ਫੀਸ ਮਾਫ਼ ਕਰਨ ਬਾਰੇ ਹੋ ਗਿਆ ਇਹ ਐਲਾਨ