ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਉਥੇ ਹੀ ਕੁਝ ਹਾਦਸੇ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਵੀ ਵਾਪਰ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਇਕ ਵਾਰ ਇਕ ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਬਹੁਤ ਸਾਰੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਜੋਂ ਅਜਿਹੇ ਸੜਕ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਹੁਣ ਇੱਥੇ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਹਾਲੀ ਦੇ ਏਅਰਪੋਰਟ ਰੋਡ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ 2 ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਹ ਸਭ ਉਸ ਸਮੇਂ ਹੋਇਆ ਜਦੋਂ ਹੋਟਲ ਮੈਨੇਜਮੈਂਟ ਦੇ ਤੀਜੇ ਸਾਲ ਦੀ ਪੜਾਈ ਕਰਨ ਵਾਲੇ ਸੀਜੀਸੀ ਲਾਂਦਰਾਂ ਕਾਲਜ ਦੇ ਵਿਦਿਆਰਥੀ ਰਾਤ ਦੇ ਸਮੇਂ ਖਾਣਾ ਖਾਣ ਲਈ ਜਾ ਰਹੇ ਸਨ।
ਉਸ ਸਮੇਂ ਹੀ ਅਚਾਨਕ ਅੱਗੇ ਇਕ ਬੇਸਹਾਰਾ ਪਸ਼ੂ ਦੇ ਆ ਜਾਣ ਤੇ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਸੜਕ ਦੇ ਕਿਨਾਰੇ ਤੇ ਇੱਕ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਇਹ ਕਾਰ ਪੁਲ ਤੋਂ ਹੇਠਾਂ ਡਿੱਗ ਪਈ। ਜਿਸ ਕਾਰਨ ਪਿੰਡ ਕੈਲੋ ਦੇ ਰਹਿਣ ਵਾਲੇ 22 ਸਾਲਾ ਧਰਮਪ੍ਰੀਤ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਉਥੇ ਹੀ ਇਹ ਕਾਰ ਅਵਨੀਤ ਦੀ ਸੀ ਇਥੇ ਹੀ 21 ਸਾਲਾ ਇਹ ਨੌਜਵਾਨ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਅਤੇ ਉਸ ਦੇ ਨਾਲ 21 ਸਾਲਾਂ ਮਨਦੀਪ ਵੀ ਸ਼ਾਮਲ ਹੈ।
ਇਹ ਤਿੰਨੇ ਦੋਸਤ ਖਾਣਾ ਖਾਣ ਲਈ ਖਰੜ ਜਾ ਰਹੇ ਸਨ ਅਤੇ ਰਾਤ 1:20 ਪਿੰਡ ਤੇ ਇਹ ਹਾਦਸਾ ਵਾਪਰ ਗਿਆ । ਜਿੱਥੇ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ ਉੱਥੇ ਹੀ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।
Previous Postਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਵੱਡਾ ਹੁਕਮ, ਪਟਿਆਲਾ ਹਿੰਸਾ ਨੂੰ ਦੇਖਦੇ ਕੀਤੀ ਇਹ ਸਖਤੀ
Next Postਪੰਜਾਬ ਦੇ ਸਕੂਲਾਂ ਏਨੀ ਤਰੀਕ ਤੋਂ ਏਨੀ ਤਰੀਕ ਤਕ ਹੋਣਗੀਆਂ ਛੁੱਟੀਆਂ ਅਤੇ ਬਦਲਿਆ ਗਿਆ ਸਕੂਲਾਂ ਚ ਸਮਾਂ