ਆਈ ਤਾਜਾ ਵੱਡੀ ਖਬਰ
ਅੱਜ ਸਾਰੇ ਦੇਸ਼ ਅੰਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਮੌਕੇ ਉੱਪਰ ਹਰ ਪਾਸੇ ਗੁਰਪੁਰਬ ਮਨਾਏ ਜਾ ਰਹੇ ਹਨ। ਸੰਗਤਾਂ ਵੱਲੋਂ ਜਿੱਥੇ ਸ਼ਰਧਾ ਸਤਿਕਾਰ ਨਾਲ ਅੱਜ ਇਹ ਗੁਰਪੁਰਬ ਮਨਾਇਆ ਜਾ ਰਿਹਾ ਹੈ ਉਥੇ ਹੀ ਬੀਤੇ ਕੱਲ੍ਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਵੱਲੋਂ ਨਗਰ ਕੀਰਤਨ ਸਜਾਏ ਗਏ ਸਨ। ਜਿਨ੍ਹਾਂ ਵਿਚ ਸ਼ਿਰਕਤ ਕਰਕੇ ਸਾਰੀਆਂ ਸੰਗਤਾਂ ਵੱਲੋਂ ਗੁਰਬਾਣੀ ਦਾ ਸਰਵਣ ਕੀਤਾ ਗਿਆ। ਉਥੇ ਹੀ ਇਨ੍ਹਾਂ ਸਮਾਗਮਾਂ ਦੇ ਵਿਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਕੁਝ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਹੁਣ ਇੱਥੇ ਪੰਜਾਬ ਵਿਚ ਭਿਆਨਕ ਕਾਂਡ ਵਾਪਰਿਆ ਹੈ ਜਿਸ ਕਾਰਨ ਸਾਰਾ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਗਰ ਲੁਧਿਆਣਾ ਦੇ ਸਥਾਨਿਕ ਘਾਟੀ ਵਾਲਮੀਕ ਮੁਹੱਲੇ ਤੋਂ ਸਾਹਮਣੇ ਆਇਆ ਹੈ। ਦਸਿਆ ਗਿਆ ਹੈ ਕਿ ਇਸ ਮਹੱਲੇ ਵਿੱਚ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਇਸ ਮਾਮਲੇ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ। ਉਸ ਸਮੇ ਹੀ ਇੱਕ ਨੌਜਵਾਨ ਨਾਲ ਇਕ ਸਕੂਟਰ ਦੀ ਮਾਮੂਲੀ ਜਿਹੀ ਟੱਕਰ ਹੋ ਗਈ। ਜਿਸ ਤੋਂ ਬਾਅਦ ਉਸ ਸਕੂਟਰ ਚਾਲਕ ਵੱਲੋਂ ਮੁਆਫੀ ਵੀ ਮੰਗੀ ਗਈ। ਪਰ ਇਸ ਸਭ ਦੇ ਬਾਵਜੂਦ ਵੀ ਜਿਸ ਵਿਅਕਤੀ ਨਾਲ ਇਹ।
ਸਕੂਟਰ ਟਕਰਾਇਆ ਸੀ ਉਸ ਵੱਲੋਂ ਆਪਣੇ ਕੁਝ ਸਾਥੀਆਂ ਨਾਲ ਉਸ ਵਿਅਕਤੀ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿੱਥੇ ਨਗਰ ਕੀਰਤਨ ਵਿੱਚ ਸ਼ਾਮਲ ਲੋਕਾਂ ਉਪਰ ਵੀ ਇੱਟਾਂ ਵੱਟੇ ਮਾਰੇ ਗਏ। ਇਸ ਘਟਨਾ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਉਥੇ ਹੀ ਇਨ੍ਹਾਂ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੇ ਵੀ ਪੱਥਰ ਮਾਰੇ ਗਏ ਹਨ। ਜਿੱਥੇ ਇਹ ਦੋਸ਼ੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।
ਉੱਥੇ ਹੀ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਕਿਉਂਕਿ 5 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਜ਼ਿਆਦਾ ਗੰਭੀਰ ਹੈ। ਸਾਰੇ ਸਿਵਲ ਹਸਪਤਾਲ ਲੁਧਿਆਣਾ ਵਿਚ ਦਾਖਲ ਹਨ ਅਤੇ ਉਨ੍ਹਾਂ ਵਿੱਚੋਂ ਦੋ ਨੂੰ ਸੀ ਐਮ ਸੀ ਹਸਪਤਾਲ ਰੈਫਰ ਕੀਤਾ ਗਿਆ ਹੈ।
Previous Postਦੀਪ ਸਿੱਧੂ ਦੀ ਮੌਤ ਤੋਂ ਬਾਅਦ ਇਕ ਹੋਰ ਮਸ਼ਹੂਰ ਬੋਲੀਵੁਡ ਹਸਤੀ ਦੀ ਹੋ ਗਈ ਅਚਾਨਕ ਮੌਤ – ਤਾਜਾ ਵੱਡੀ ਖਬਰ
Next Postਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਾਰੇ ਆਈ ਇਹ ਵੱਡੀ ਤਾਜਾ ਖਬਰ