ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਸਾਈਕਲ ਦੀ ਵਜ੍ਹਾ ਨਾਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਰਦੇਸ਼ ਲਾਗੂ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ। ਇਹ ਨਿਯਮ ਵਾਹਨ ਚਾਲਕਾਂ ਦੀ ਸੁਰੱਖਿਆ ਲਈ ਹੀ ਲਾਗੂ ਕੀਤੇ ਜਾਂਦੇ ਹਨ, ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਦੌਰਾਨ ਉਨ੍ਹਾਂ ਦੀ ਰੱਖਿਆ ਹੋ ਸਕੇ। ਕਿਉਂਕਿ ਪੰਜਾਬ ਵਿੱਚ ਲਗਾਤਾਰ ਵਾਪਰ ਰਹੇ ਸੜਕ ਹਾਦਸਿਆ ਦੇ ਵਿੱਚ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਜਿਸ ਦਾ ਖਮਿਆਜ਼ਾ ਕਈ ਵਾਹਨ ਚਾਲਕਾਂ ਨੂੰ ਭੁਗਤਨਾ ਪੈ ਜਾਂਦਾ ਹੈ ਅਤੇ ਕਈਆਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਟਾਂਡਾ ਉੜਮੁੜ ਤੋਂ ਜਲੰਧਰ ਪਠਾਂਨਕੋਟ ਰਾਸਟਰੀ ਰਾਜਮਾਰਗ ਤੇ ਪੈਂਦੇ ਪਿੰਡ ਮੂਨਕਾ ਦੇ ਕੋਲੋਂ ਸਾਹਮਣੇ ਆਈ ਹੈ। ਜਿੱਥੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਦੋ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਦੱਸਿਆ ਗਿਆ ਹੈ ਕਿ ਇਕ ਨਿੱਜੀ ਕੰਪਨੀ ਦੀ ਬੱਸ ਪਠਾਨਕੋਟ ਸਾਈਡ ਤੋਂ ਆ ਰਹੀ ਸੀ। ਉਸ ਸਮੇਂ ਹੀ ਅੱਗੇ ਜਾ ਰਹੇ ਇੱਕ ਸਾਈਕਲ ਸਵਾਰ ਨੂੰ ਬਚਾਉਂਦਿਆਂ ਹੋਇਆਂ ਇਹ ਬੱਸ ਇੱਕ ਬਲੈਰੋ ਪਿਕਅਪ ਗੱਡੀ ਨਾਲ ਟਕਰਾ ਗਈ।

ਇਹ ਗੱਡੀ ਕਰਾਕਰੀ ਦਾ ਸਮਾਨ ਲੈ ਕੇ ਜਲੰਧਰ ਜਾ ਰਹੀ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬਲੈਰੋ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜਿਸ ਦਾ ਅੱਧਾ ਹਿੱਸਾ ਪੁੱਲ ਦੇ ਉਪਰ ਰਹਿ ਗਿਆ ਅਤੇ ਅੱਧਾ ਹਿੱਸਾ ਪੁਲ ਤੋਂ ਹੇਠਾਂ ਡਿੱਗ ਪਿਆ। ਇਸ ਹਾਦਸੇ ਵਿਚ ਜਿੱਥੇ ਗੱਡੀ ਦੇ ਡਰਾਈਵਰ ਰਣਵੀਰ ਸਿੰਘ ਪੁੱਤਰ ਜ਼ੋਰਾਵਰ ਸਿੰਘ ਵਾਸੀ ਰਹਿਮਪੁਰ ਜਲੰਧਰ, ਅਤੇ ਉਸ ਦੇ ਨਾਲ ਉਸਦਾ ਸਹਾਇਕ ਸੰਜੀਤ ਮੰਡਲ ਪੁੱਤਰ ਲਾਲਨ ਮੰਡਲ, ਵਾਸੀ ਬਿਹਾਰ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਹਨ।

ਉੱਥੇ ਹੀ ਸਾਈਕਲ ਸਵਾਰ ਦੱਸੂ ਰਾਮ ਪੁੱਤਰ ਕਾਰੀਆ ਰਾਮ ਵਾਸੀ ਟਾਂਡਾ ਵੀ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਇਨ੍ਹਾਂ ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਟਾਂਡਾ ਵਿਖੇ ਦਾਖਲ ਕਰਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।