ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਏਨੀਆਂ ਮੌਤਾਂ ਇਲਾਕੇ ਚ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਪਹਿਲਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਜਗ੍ਹਾ-ਜਗ੍ਹਾ ਤੇ ਪੁਲਿਸ ਦੀ ਤੈਨਾਤੀ ਨੂੰ ਵੀ ਵਧਾ ਦਿਤਾ ਗਿਆ ਸੀ। ਜਿਸ ਨਾਲ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਕੀਤੀ ਜਾ ਸਕੇ। ਪਰ ਇਸ ਤੋਂ ਇਲਾਵਾ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾਂਦਾ ਹੈ ਅਤੇ ਲੋਕਾਂ ਵੱਲੋਂ ਸੜਕੀ ਆਵਾਜਾਈ ਵੱਲੋਂ ਲਾਗੂ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਦੀ। ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਜਿਥੇ ਅਣਗਹਿਲੀ ਵਰਤੀ ਜਾਦੀ ਹੈ ਉਥੇ ਹੀ ਗੱਡੀਆਂ ਦੀ ਸਪੀਡ ਵਧੇਰੇ ਹੋਣ ਦੇ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ।

ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਤਕ ਚਲੀ ਜਾਂਦੀ ਹੈ ਜਦੋਂ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਏਨੀਆਂ ਮੌਤਾਂ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਦੇ ਅਧੀਨ ਪੈਂਦੇ ਅੱਡਾ ਬਲਸੂਆ ਦੇ ਨੇੜੇ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਟਰੈਕਟਰ-ਟਰਾਲੀ ਅਤੇ ਟਰੱਕ ਦੀ ਟੱਕਰ ਹੋਈ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟਰੈਕਟਰ-ਟਰਾਲੀ ਕੰਕਰੀਟ ਦੀਆਂ ਟਾਈਲਾਂ ਨਾਲ ਲੱਦੀ ਹੋਈ ਜਾ ਰਹੀ ਸੀ, ਜਿਸ ਸਮੇਂ ਟਰੈਕਟਰ ਟਰਾਲੀ ਬਲਸੂਆ ਪੁਲੀ ਦੇ ਕੋਲ ਪਹੁੰਚੀ ਤਾਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਟਰੈਕਟਰ ਟਰਾਲੀ ਸਵਾਰ ਦੋ ਨੌਜਵਾਨਾਂ ਦੀ ਇਸ ਹਾਦਸੇ ਦੇ ਕਾਰਨ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਪੰਜ ਲੋਕ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਰਾਹਗੀਰ ਲੋਕਾਂ ਵੱਲੋਂ ਨਜ਼ਦੀਕ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕਾਂ ਵਿੱਚ ਸਵਰਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਾਰਠ ਸਾਹਿਬ, ਨਜ਼ਵ ਪੁੱਤਰ ਸਲੀਮ ਵਾਸੀ ਬਿਹਾਰ, ਅਤੇ ਜ਼ਖ਼ਮੀਆਂ ਵਿੱਚ ਮੁਨਾ, ਆਫਤਾਬ, ਇਤਜਾਰ, ਮੁਹੰਮਦ ਸ਼ਾਹਿਦ, ਸੰਦੀਪ ਕੁਮਾਰ ਸ਼ਾਮਲ ਹਨ। ਪੁਲਸ ਨੂੰ ਘਟਨਾ ਸਥਾਨ ਤੇ ਪਹੁੰਚ ਕੇ ਟਰੱਕ ਡਰਾਈਵਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।