ਆਈ ਤਾਜ਼ਾ ਵੱਡੀ ਖਬਰ
ਅੱਜ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਾਰੇ ਲੋਕਾਂ ਵੱਲੋਂ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸੇ ਬਹੁਤ ਸਾਰੇ ਪਰਵਾਰਾਂ ਵਿਚ ਅੱਜ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਰਹੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਜਾਂਦਾ ਹੈ। ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਅਜਿਹੇ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਪਰ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਵਿਚ ਹੋ ਰਹੇ ਵਾਧੇ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ।
ਅੱਜ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਖਬਰ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ਤੋਂ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਹਾਦਸਾ ਅੱਜ ਸਵੇਰੇ ਵਾਪਰਿਆ ਹੈ ਜਦੋਂ ਕਪੂਰਥਲਾ ਸ਼ਹਿਰ ਤੋ ਸੁਲਤਾਨਪੁਰ ਰੋਡ ਉਪਰ ਤੇ ਪੈਟਰੋਲ ਪੰਪ ਦੇ ਨਜ਼ਦੀਕ ਇਕ ਤੇਜ਼ ਰਫਤਾਰ ਐਕਸਿਊਵੀ ਕਾਰ ਨੇ ਇਕ ਬਾਈਕ ਨੂੰ ਟੱਕਰ ਮਾਰ ਦਿੱਤੀ।
ਜਿਸ ਨਾਲ ਬਾਈਕ ਸਵਾਰ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜੋ ਕਿ ਉਸ ਸਮੇਂ ਪੈਟਰੋਲ ਪੰਪ ਤੋਂ ਬਾਹਰ ਨਿਕਲਿਆ ਸੀ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਕਾਰ ਆਪਣਾ ਸੰਤੁਲਨ ਗਵਾਉਣ ਕਾਰਨ ਹੀ ਖੰਭੇ ਨਾਲ ਜਾ ਕੇ ਟਕਰਾ ਗਈ। ਜਿੱਥੇ ਇਹ ਹਾਦਸਾ ਇੰਨਾ ਭਿਆਨਕ ਸੀ ਉਥੇ ਹੀ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਕੂਦੋਵਾਲ ਵਜੋਂ ਹੋਈ ਹੈ।
ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਵੇਰ ਦੇ ਸਮੇਂ ਵਾਪਰੇ ਸੜਕ ਹਾਦਸੇ ਦੇ ਕਾਰਨ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੰਜਾਬ ਦੇ ਮੌਸਮ ਬਾਰੇ ਮੌਸਮ ਵਿਭਾਗ ਵਲੋਂ ਆਇਆ ਇਹ ਤਾਜਾ ਵੱਡਾ ਅਲਰਟ – ਕਰਲੋ ਤਿਆਰੀ
Next Postਮਾੜੀ ਖਬਰ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸੋਮਵਾਰ ਤੋਂ 10 ਦਿਨਾਂ ਦੀ ਤਾਲਾਬੰਦੀ ਦਾ ਹੋ ਗਿਆ ਏਥੇ ਐਲਾਨ