ਪੰਜਾਬ ਚ ਇਥੇ ਸ਼ਾਮ 8 ਤੋਂ ਸਵੇਰੇ 8 ਵਜੇ ਤਕ ਲਈ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਦੇ ਹਾਲਾਤ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਵਾਲੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਵਾਅਦੇ ਕੀਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ ਅਤੇ ਕਈਆਂ ਵਿਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ ਪੰਜਾਬ ਵਿੱਚ ਇੱਥੇ ਸ਼ਾਮ ਅੱਠ ਵਜੇ ਤੋਂ ਸਵੇਰੇ 8 ਵਜੇ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੋਗਾ ਜ਼ਿਲੇ ਦੇ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਹਰਚਰਨ ਸਿੰਘ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਇਕ ਪਾਂਬੰਦੀ ਲਗਾਏ ਜਾਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਉਨ੍ਹਾਂ ਵੱਲੋਂ ਪ੍ਰਾਪਤ ਫ਼ੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਲਿਆ ਗਿਆ ਹੈ।

ਜਿੱਥੇ ਕਣਕਾਂ ਦੀ ਫਸਲ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹੋਇਆ ਅਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਉਪਰ ਸਖਤੀ ਨਾਲ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਕੰਬਾਈਨਾਂ ਨੂੰ ਕਣਕ ਦੀ ਕਟਾਈ ਕਰਨ ਵਾਸਤੇ ਸ਼ਾਮ 8 ਵਜੇ ਤੋਂ ਲੈ ਕੇ ਸਵੇਰੇ 8 ਵਜੇ ਤੱਕ ਕਟਾਈ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਕਿਉਂਕਿ ਕਣਕ ਵਿੱਚ ਨਵੀਂ ਦੀ ਮਾਤਰਾ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਜਾ ਰਿਹਾ ਹੈ। ਕਿਉਂਕਿ ਆਖਿਆ ਜਾਂਦਾ ਹੈ ਕਿ ਮੰਡੀਆਂ ਵਿੱਚ ਆਉਣ ਵਾਲੀ ਕਣਕ ਵਿੱਚ ਨਮੀ ਸੂਰਜ ਛਿਪਣ ਤੋਂ ਬਾਅਦ ਕੰਬਾਇਨਾਂ ਰਾਹੀਂ ਕੀਤੀ ਜਾਣ ਵਾਲੀ ਕਣਕ ਵਿੱਚ ਵਧੇਰੇ ਹੁੰਦੀ ਹੈ। ਇਸ ਲਈ ਕੰਬਾਈਨਾਂ ਨੂੰ ਰਾਤ ਦੇ ਸਮੇਂ ਕਟਾਈ ਕਰਨ ਉਪਰ ਰੋਕ ਲਗਾਉਣ ਦੇ ਆਦੇਸ਼ ਜਿਲਾ ਮਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਹਨ। ਉਹਨਾਂ ਵੱਲੋਂ ਜਾਰੀ ਕੀਤੀਆਂ ਗਈਆਂ ਇਹ ਪਾਬੰਦੀਆ 31 ਮਈ 2022 ਤੱਕ ਲਾਗੂ ਰਹਿਣਗੀਆ।