ਪੰਜਾਬ ਚ ਇਥੇ ਸਰਕਾਰੀ ਸਕੂਲ ਦੇ 17 ਵਿਦਿਆਰਥੀ ਆਏ ਕਰੋਨਾ ਪਾਜ਼ੀਟਿਵ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੋ ਸਾਲ ਪਹਿਲਾਂ ਸ਼ੁਰੂ ਹੋਈ ਕਰੋਨਾ ਨੂੰ ਜਿੱਥੇ ਅਜੇ ਤੱਕ ਪੂਰੀ ਤਰ੍ਹਾਂ ਕਾਬੂ ਨਹੀਂ ਕੀਤਾ ਗਿਆ ਹੈ ਉਥੇ ਹੀ ਕਰੋਨਾ ਪਾਬੰਦੀਆਂ ਨੂੰ ਲਾਗੂ ਕੀਤੇ ਜਾਣ ਨਾਲ ਇਸ ਉੱਪਰ ਕਾਬੂ ਪਾਇਆ ਗਿਆ ਸੀ ਅਤੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ। ਜਿਸਦੇ ਤਹਿਤ ਪਹਿਲਾਂ ਵੱਡਿਆਂ ਅਤੇ ਫਿਰ ਛੋਟੇ ਬੱਚਿਆਂ ਦਾ ਟੀਕਾਕਰਨ ਵੀ ਕੀਤਾ ਗਿਆ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਸੀ ਉਥੇ ਹੀ ਕਰੋਨਾ ਦੇ ਮਾਮਲੇ ਵਿੱਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਸਰਕਾਰੀ ਸਕੂਲ ਦੇ 17 ਵਿਦਿਆਰਥੀ ਆਏ ਕਰੋਨਾ ਪਾਜ਼ੀਟਿਵ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਇਕ ਵਾਰ ਫਿਰ ਤੋਂ ਵੇਖਿਆ ਜਾ ਰਿਹਾ ਹੈ ਜਿੱਥੇ ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਪਿੰਡ ਤੀੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 17 ਵਿਦਿਆਰਥੀਆਂ ਦੇ ਕੋਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਸ ਸਕੂਲ ਦੇ 17 ਵਿਦਿਆਰਥੀਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਬਾਕੀ ਵਿਦਿਆਰਥੀਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਬੀਤੀ ਰਾਤ ਹੀ ਇਨ੍ਹਾਂ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਰਿਪੋਰਟ ਪ੍ਰਾਪਤ ਹੋਈ ਸੀ।

ਜਿਥੇ ਬੀਤੇ ਕੱਲ੍ਹ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲ ਵਿਚ ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ। ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਾਸਕ ਅਤੇ ਸੈਨੀਟਾਇਜਰ ਅਤੇ ਦਵਾਈਆਂ ਦਿੱਤੀਆਂ ਗਈਆਂ ਹਨ। ਉੱਥੇ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰ ਵਿੱਚ ਰਹਿਣ ਵਾਸਤੇ ਵੀ ਆਖਿਆ ਗਿਆ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਬਾਕੀ ਸਕੂਲ ਨੂੰ ਸੈਨੇਟਾਈਜ਼ਰ ਵੀ ਕੀਤਾ ਜਾ ਰਿਹਾ ਹੈ। ਬੀਤੀ ਰਾਤ ਹੀ ਇਨ੍ਹਾਂ ਵਿਦਿਆਰਥੀਆਂ ਦੀ ਰਿਪੋਰਟ ਹਾਸਲ ਹੋਈ ਸੀ।

ਜਿਸ ਤੋਂ ਬਾਅਦ ਸਾਵਧਾਨੀ ਵਰਤਦੇ ਹੋਏ ਬੱਚਿਆਂ ਨੂੰ ਘਰ ਦੇ ਵਿੱਚ ਹੀ ਰਹਿਣ ਵਾਸਤੇ ਆਖਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਮੋਹਾਲੀ ਜਿਲ੍ਹੇ ਦੇ ਇੱਕ ਸਕੂਲ ਤੋਂ ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਸੀ।