ਆਈ ਤਾਜਾ ਵੱਡੀ ਖਬਰ
ਸਮੇਂ ਸਮੇਂ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਵਾਸਤੇ ਸੜਕੀ ਨਿਯਮਾਂ ਦੇ ਵਿੱਚ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ ਤੇ ਕਈ ਪ੍ਰਕਾਰ ਦੇ ਜਾਗਰੂਕਤਾ ਵਾਲੇ ਕੈਂਪ ਵੀ ਲਗਾਏ ਜਾਂਦੇ ਹਨ। ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਨਵੇਂ ਨਿਯਮ ਲਾਗੂ ਹੋਣ ਜਾ ਰਹੇ ਹਨ l ਜਿਸ ਕਾਰਨ ਪੰਜਾਬ ਦੇ ਵਿੱਚ ਸਵੇਰੇ 7 ਵਜੇ ਤੋਂ ਲੈ ਕੇ ਰਾਤ ਦੇ 9 ਵਜੇ ਤੱਕ ਪਾਬੰਦੀ ਲਗਾਉਣ ਸਬੰਧੀ ਨਵੇਂ ਹੁਕਮ ਜਾਰੀ ਹੋ ਚੁੱਕੇ ਹਨ l ਦਰਅਸਲ ਜ਼ਿਲ੍ਹਾ ਮੈਜਿਸਟਰੇਟ ਅਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਨਵਾਂ ਸ਼ਹਿਰ ਵਿੱਚ ਹੁਣ ਨਵੇਂ ਹੁਕਮ ਜਾਰੀ ਹੋਣ ਜਾ ਰਹੇ ਹਨ, ਜਿਸ ਤਹਿਤ ਸਿਟੀ ‘ਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡ ਹੈਵੀ ਵਾਹਨਾਂ ਜਿਵੇਂ ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣ ਵਾਲਾ ਸਾਮਾਨ ਆਦਿ ਨੂੰ ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ l ਜਿਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ l ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਵਿੱਚ ਦੱਸਿਆ ਗਿਆ ਹੈ ਕਿ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਤੇ ਰਾਤ ਸਮੇਂ ਓਵਰਲੋਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਇਹੀ ਕਾਰਨ ਹੈ ਕਿ ਪਾਬੰਦੀ ਲਗਾਈ ਗਈ ਹੈ l ਆਏ ਦਿਨ ਲੋਕ ਖਾਸੇ ਪਰੇਸ਼ਾਨ ਰਹਿੰਦੇ ਸਨ l ਹਰ ਰੋਜ਼ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਤੇ ਟਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਜਿਸ ਕਾਰਨ ਪ੍ਰਸ਼ਾਸਨ ਦੇ ਵੱਲੋਂ ਵੱਧ ਰਹੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਤੇ ਲੋਕਾਂ ਦੇ ਜਾਨੀ ਵਾਲੀ ਨੁਕਸਾਨ ਤੋਂ ਬਚਾਉਣ ਵਾਸਤੇ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤ ਦਿੱਤੀ ਜਾ ਸਕੇ ਤੇ ਲੋਕਾਂ ਦੇ ਜੀਵਨ ਨੂੰ ਵੀ ਸੁਰੱਖਿਤ ਰੱਖਿਆ ਜਾ ਸਕੇ l
Previous Postਪੰਜਾਬ ਚ ਇਥੇ ਹੋਇਆ ਛੁੱਟੀ ਦਾ ਐਲਾਨ , ਸਕੂਲ ਕਾਲਜ ਤੇ ਦਫ਼ਤਰ ਰਹਿਣਗੇ ਬੰਦ
Next Postਖੇਤਾਂ ਚ ਬਿਜਲੀ ਦੀਆਂ ਤਾਰਾਂ ਲਗਾਉਂਦੇ ਅਚਾਨਕ ਆਇਆ ਕਰੰਟ , ਹੋਈ 4 ਲੋਕਾਂ ਦੀ ਮੌਤ