ਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਰਕਾਰ ਵੱਲੋਂ ਜਿਥੇ ਅਮਨ, ਸ਼ਾਂਤੀ ਦੇ ਮਾਹੌਲ ਨੂੰ ਕਾਇਮ ਰੱਖਣ ਵਾਸਤੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਵਾਪਰੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਾਸਤੇ ਵੀ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਪੰਜਾਬ ਵਿੱਚ ਇਥੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਪਾਬੰਦੀਆਂ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਿਸ ਤਹਿਤ ਹੁਣ ਮੁੱਖ ਬਜ਼ਾਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੇ ਆਉਣ ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ ਜਿੱਥੇ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਇਹ ਹੁਕਮ 30 ਸਤੰਬਰ, 2022 ਤੱਕ ਲਾਗੂ ਰਹਿਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੁੱਖ ਬਜ਼ਾਰ ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ ਭਾਰੀ ਵਾਹਨਾਂ ਕਾਰਨ ਆਮ ਜਨਤਾ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਤਿੰਨ ਅਜਿਹੇ ਸਮੇਂ ਵਿਚ ਬਹੁਤ ਸਾਰੇ ਹਾਦਸੇ ਵਾਪਰਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਨੂੰ ਦੇਖਦੇ ਹੋਏ ਹੀ ਇਹ ਆਦੇਸ਼ ਲਾਗੂ ਕੀਤੇ ਗਏ ਹਨ।

ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਪਾਬੰਦੀ ਦੇ ਸਮੇਂ ਇਹ ਭਾਰੀ ਵਾਹਨ ਜੀ. ਟੀ. ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ-9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਜੋ ਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ,ਪਾਵਰ ਗਰਿੱਡ,ਸਬ-ਸਟੇਸ਼ਨ,ਅਤੇਸਟੋਰ, ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ।