ਪੰਜਾਬ ਚ ਇਥੇ ਹੋਇਆ ਗੋਲੀਆਂ ਨਾਲ ਹਮਲਾ – ਮਸ਼ਹੂਰ ਲੀਡਰ ਮੰਨਾ ਸਮੇਤ ਹੋਈਆਂ ਏਨੀਆਂ ਮੌਤਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਆਪਣੀ ਪਾਰਟੀ ਨੂੰ ਜਿੱਤ ਪ੍ਰਾਪਤ ਕਰਵਾਈ ਜਾ ਸਕੇ। ਇਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਪੰਜਾਬ ਵਿੱਚ ਸ਼ਾਂਤਮਈ ਮਹੌਲ ਬਣਾਉਣ ਲਈ ਸਰਕਾਰ ਵੱਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਉਂਕਿ ਤਿਉਹਾਰਾਂ ਦੇ ਦਿਨਾਂ ਵਿਚ ਅਤੇ ਚੋਣਾਂ ਨੂੰ ਲੈ ਕੇ ਕਈ ਤਰਾਂ ਦੀਆਂ ਘਟਨਾਵਾਂ ਵਾਪਰਣ ਦਾ ਡਰ ਵੀ ਰਹਿੰਦਾ ਹੈ। ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ।ਉਥੇ ਹੀ ਵਾਪਰਨ ਵਾਲੇ ਅਪਰਾਧਿਕ ਮਾਮਲਿਆਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਹੁਣ ਪੰਜਾਬ ਵਿੱਚ ਏਥੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਹੈ ਜਿਥੇ ਮਸ਼ਹੂਰ ਲੀਡਰ ਮੰਨਾ ਸਮੇਤ ਏਨੀਆਂ ਮੌਤਾਂ ਹੋਈਆਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਤੋਂ ਸਾਹਮਣੇ ਆਈ ਹੈ। ਜਿੱਥੇ ਕਾਂਗਰਸ ਨਾਲ ਸਬੰਧਤ ਨੌਜਵਾਨਾਂ ਉੱਪਰ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਸ ਹਾਦਸੇ ਵਿਚ 2 ਦੀ ਮੌਤ ਹੋ ਗਈ ਹੈ ਅਤੇ ਇੱਕ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੱਟੀ ਸ਼ਹਿਰ ਦੀ ਸਰਹਾਲੀ ਚੁੰਗੀ ਕੋਲ਼ ਦੋ ਗੱਡੀਆਂ ਵਿਚ ਸਵਾਰ ਹੋ ਕੇ ਆਏ ਹਮਲਾਵਰਾਂ ਵੱਲੋਂ 3 ਨੌਜਵਾਨਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ।

ਜਿੱਥੇ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਉੱਪਰ ਗੋਲੀਆਂ ਚਲਾਈਆਂ ਗਈਆਂ ਉਥੇ ਹੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹੀ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਦੋ ਵਿਅਕਤੀਆਂ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਇਕ ਦੀ ਹਾਲਤ ਵਧੇਰੇ ਗੰ-ਭੀ-ਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਦੋਨੋ ਮ੍ਰਿਤਕ ਨੌਜਵਾਨ ਜਗਦੀਪ ਸਿੰਘ ਮੰਨਾ ਅਤੇ ਅਨਮੋਲ ਸਿੰਘ ਮੌਲਾ ਯੂਥ ਕਾਂਗਰਸ ਨਾਲ ਸਬੰਧਤ ਸਨ। ਜਿਨ੍ਹਾਂ ਵਿੱਚੋਂ ਇੱਕ ਮ੍ਰਿਤਕ ਵਿਆਹ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ, ਇਕ ਨੌਜਵਾਨ ਕੁਆਰਾ ਸੀ। ਦੋਨੋ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।