ਪੰਜਾਬ ਚ ਇਥੇ 20 ਸਤੰਬਰ ਤਕ ਇਹ ਪਾਬੰਦੀ ਦੇ ਜਾਰੀ ਹੋਏ ਹੁਕਮ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਆਜ਼ਾਦੀ ਦਿਹਾੜੇ ਦਾ ਦਿਨ ਨਜ਼ਦੀਕ ਆ ਰਿਹਾ ਹੈ , ਉਸ ਦੇ ਚੱਲਦੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਵੱਖ ਵੱਖ ਥਾਵਾਂ ਤੇ ਉੱਪਰ ਸਖ਼ਤੀ ਕੀਤੀ ਜਾ ਰਹੀ ਹੈ । ਅਲੱਗ ਅਲੱਗ ਥਾਵਾਂ ਤੇ ਪਹੁੰਚ ਕੇ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਕਈ ਥਾਵਾਂ ਉਪਰ ਕਈ ਪ੍ਰਕਾਰ ਦੀਆਂ ਵਸਤੂਆਂ ਉੱਪਰ ਪਾਬੰਦੀ ਵੀ ਪ੍ਰਸ਼ਾਸਨ ਦੇ ਵੱਲੋਂ ਲਗਾਈ ਗਈ ਹੈ । ਇਸੇ ਵਿਚਾਲੇ ਹੁਣ ਪੰਜਾਬ ਵਿੱਚ ਲੰਬੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ ।

ਦਰਅਸਲ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤ ਸਿੰਘ ਆਈ ਏ ਐਸ ਵੱਲੋਂ ਫੌਜਦਾਰੀ ਜ਼ਾਬਤਾ ਦੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਡਰੋਨ ਉੱਪਰ ਪਾਬੰਦੀ ਲਗਾਈ ਗਈ ਹੈ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ । ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਇਸੇਜ਼ਰੂਰਤ ਦੇ ਕਾਰਨ ਹੁਣ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਰਾਪਤ ਕੀਤੀ ਜਾਵੇਗੀ। ਇਹ ਹੁਕਮ 20 ਸਤੰਬਰ 2022 ਤਕ ਲਾਗੂ ਰਹਿਣਗੇ। ਜ਼ਿਕਰਯੋਗ ਹੈ ਕਿ ਅਕਸਰ ਹੀ ਅਜਿਹੀਆਂ ਵਾਰਦਾਤਾਂ ਵਧ ਰਹੀਆਂ ਹਨ ।

ਜਿੱਥੇ ਡਰੋਨ ਦੇ ਜ਼ਰੀਏ ਕਈ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ ਘਟਨਾਵਾਂ ਨੂੰ ਰੋਕਣ ਦੇ ਲਈ ਹੁਣ ਪ੍ਰਸ਼ਾਸਨ ਦੇ ਵੱਲੋਂ ਸਖ਼ਤੀ ਕੀਤੀ ਗਈ ਹੈ ਤੇ ਡ੍ਰੋਨ ਉੱਪਰ ਸਿਤੰਬਰ ਮਹੀਨੇ ਤਕ ਪਾਬੰਦੀ ਲਗਾਈ ਗਈ ਹੈ ।