ਆਈ ਤਾਜਾ ਵੱਡੀ ਖਬਰ
ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਅਜਿਹੀਆਂ ਹੋਣ ਵਾਲੀਆਂ ਘਟਨਾਵਾਂ ਵਿੱਚ ਆਏ ਦਿਨ ਦੇਸ਼ ਅੰਦਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਦੇ ਵਿਚ ਬਹੁਤ ਸਾਰੇ ਲੋਕਾਂ ਨੂੰ ਚੋਰਾਂ ਵੱਲੋਂ ਆਪਣੀ ਲੁੱਟ-ਖੋਹ ਅਤੇ ਚੋਰੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਜਿਸ ਕਾਰਨ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਕਰੋਨਾ ਦੇ ਕਾਰਨ ਪਹਿਲਾਂ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਛੁੱਟਣ ਕਾਰਨ ਆਰਥਿਕ ਮੰਦੀ ਦੇ ਕਾਰਣ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਰਹੇ ਹਨ।
ਉਥੇ ਹੀ ਵਾਪਰਨ ਵਾਲੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਥੇ 22 ਮਿੰਟਾਂ ਦੌਰਾਨ ਅਜਿਹਾ ਕਾਂਡ ਹੋਇਆ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰੀਕੇ ਬੰਦਰਗਾਹ ਨੇੜੇ ਪਿੰਡ ਗੰਡੀਵਿੰਡ ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਇਕ ਬੈਂਕ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ। ਜਿੱਥੇ ਚੋਰਾਂ ਵੱਲੋਂ ਇਕ ਸਹਿਕਾਰੀ ਬੈਂਕ ਦੀ ਸ਼ਾਖਾ ਵਿੱਚ ਬੈਂਕ ਦੀ ਕੰਧ ਨੂੰ ਕਟਰ ਨਾਲ ਕੱਟ ਕੇ ਬੈਂਕ ਵਿੱਚੋ 4.60 ਲੱਖ ਰੁਪਏ ਦੀ ਚੋਰੀ ਕਰ ਲਈ ਗਈ ਹੈ।
ਇਸ ਘਟਨਾ ਦਾ ਬੈਂਕ ਦੇ ਕਰਮਚਾਰੀਆਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਬੈਂਕ ਦੇ ਅਧਿਕਾਰੀਆਂ ਵੱਲੋਂ ਸਾਢੇ ਅੱਠ ਵਜੇ ਦੇ ਕਰੀਬ ਬੈਂਕ ਨੂੰ ਖੋਲ੍ਹਿਆ ਗਿਆ। ਉਨ੍ਹਾਂ ਦੇਖਿਆ ਕਿ ਬੈਂਕ ਦੇ ਸੇਫ ਵਿੱਚੋਂ ਚੋਰਾਂ ਵੱਲੋਂ 4,60,891 ਰੁਪਏ ਉਡਾ ਲੈ ਗਏ ਹਨ। ਬੈਂਕ ਦੇ ਮੈਨੇਜਰ ਇੰਦਰ ਸਿੰਘ ਵੱਲੋਂ ਇਸ ਦੀ ਸੂਚਨਾ ਸਟੇਸ਼ਨ ਵਿੱਚ ਦਿੱਤੀ ਗਈ ਹੈ ਅਤੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਆ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਵਾਸਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰਦਿਆਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖੀ ਜਾ ਰਹੀ ਹੈ।
ਜਿਸ ਵਿਚ ਖੁਲਾਸਾ ਹੋਇਆ ਹੈ ਕਿ ਬੁੱਧਵਾਰ ਦੀ ਰਾਤ ਨੂੰ 12:36 ਮਿੰਟ ਤੇ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਬੈਂਕ ਦੀ ਕੰਧ ਤੋੜ ਕੇ ਅੰਦਰ ਦਾਖਲ ਹੋਏ ਸਨ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਨ੍ਹਾਂ ਤਿੰਨ ਨਕਾਬਪੋਸ਼ ਨੌਜਵਾਨਾਂ ਵੱਲੋਂ 22 ਮਿੰਟ ਵਿਚ ਹੀ ਬੈਂਕ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
Previous Postਇਹ ਲੋਕ ਸਾਵਧਾਨ : 6 ਅਗਸਤ ਰਾਤ 10 ਵੱਜ ਕੇ 45 ਮਿੰਟ ਤੋਂ 7 ਅਗਸਤ ਨੂੰ 1.15 ਮਿੰਟ ਤੱਕ ਲਈ ਹੋ ਗਿਆ ਇਹ ਐਲਾਨ
Next Postਇੰਡੀਆ ਦੇ ਸਾਰੇ ਸਕੂਲਾਂ ਲਈ ਕੇਂਦਰ ਸਰਕਾਰ ਤੋਂ ਹੁਣ ਆ ਰਹੀ ਹੈ ਇਹ ਵੱਡੀ ਖਬਰ