ਪੰਜਾਬ ਚ ਇਥੇ 6 ਮਈ ਤੱਕ ਲਈ ਹੋ ਗਿਆ ਇਹ ਵੱਡਾ ਐਲਾਨ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ 

ਕੋਰੋਨਾ ਮਹਾਂਮਾਰੀ ਦੇ ਪੰਜਾਬ ਵਿੱਚ ਵਧਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਨੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਹੋਈਆਂ ਸਨ । ਪਰ ਜਿਵੇਂ ਜਿਵੇਂ ਹੁਣ ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਕੁਝ ਧੀਮੀ ਪੈ ਰਹੀ ਹੈ ਉਸੇ ਚੱਲਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਹੁਣ ਤਕਰੀਬਨ ਸਭ ਕੁਝ ਖੁੱਲ੍ਹ ਚੁੱਕਿਆ ਹੈ । ਜਿਸ ਦੇ ਚੱਲਦੇ ਹੁਣ ਲੋਕਾਂ ਨੂੰ ਕੁਝ ਰਾਹਤ ਮਿਲ ਮਿਲ ਰਹੀ ਹੈ ਇਸੇ ਵਿਚਕਾਰ ਹੁਣ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਇਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਹੁਣ ਮੁੜ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ।

ਦੱਸ ਦੇਈਏ ਕਿ ਪੰਜਾਬ ਦੀ ਜ਼ਿਲ੍ਹਾ ਜਲੰਧਰ ਦੇ ਵਿੱਚ ਹੁਣ ਛੇ ਮਈ ਤਕ ਅਜਿਹਾ ਐਲਾਨ ਹੋ ਚੁੱਕਿਆ ਹੈ ਜਿਸ ਕਾਰਨ ਹੁਣ ਜਲੰਧਰ ਦੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਪਵੇਗੀ ਨਹੀਂ ਤਾਂ ਬਾਅਦ ਵਿੱਚ ਉਨ੍ਹਾਂ ਨੂੰ ਇਸ ਦਾ ਭਾਰੀ ਜੁਰਮਾਨਾ ਭੁਗਤਣਾ ਪੈ ਸਕਦਾ ਹੈ । ਦਰਅਸਲ ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਵਿਸ਼ੇਸ਼ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਪੁਲੀਸ ਦੇ ਅਧਿਕਾਰ ਖੇਤਰ ਚ ਸਾਰੇ ਕਲੱਬ ,ਪਬ ,ਬਾਰ ਅਤੇ ਅਜਿਹੇ ਹੋਰ ਖਾਣ ਪੀਣ ਵਾਲੇ ਸਥਾਨਾਂ ਤੇ ਰਾਤੀ ਗਿਆਰਾਂ ਵਜੇ ਤੋਂ ਘਰ ਭੋਜਨ ਅਤੇ ਸ਼ਰਾਬ ਦਾ ਆਰਡਰ ਨਹੀਂ ਲਿਆ ਜਾਵੇਗਾ ।

ਗਿਆਰਾਂ ਵਜੇ ਤੋਂ ਬਾਅਦ ਕਿਸੇ ਵੀ ਗਾਹਕ, ਰੈਸਟੋਰੈਂਟ, ਬਾਰ ‘ਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਇੰਨਾ ਹੀ ਨਹੀਂ ਸਗੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਾਰੇ ਕਲੱਬ ਰੈਸਟੋਰੈਂਟ ਅਤੇ ਬਾਰ ਜਿਨ੍ਹਾਂ ਦੇ ਕੋਲ ਲਾਇਸੈਂਸ ਵੀ ਹੈ ਅੱਧੀ ਰਾਤ ਬਾਰਾਂ ਵਜੇ ਤੱਕ ਪੂਰਨ ਤੌਰ ਤੇ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨੀਆਂ ਹੋਣਗੀਆਂ ।

ਜੇਕਰ ਸ਼ਰਾਬ ਦੀ ਦੁਕਾਨ ਦੇ ਨਾਲ ਕਿਤੇ ਕੋਈ ਅਹਾਤਾ ਲੱਗਦਾ ਹੈ ਤਾਂ ਉਹ ਵੀ ਲਾਈਸੈਂਸ ਚ ਦਰਜ ਸ਼ਰਤਾਂ ਮੁਤਾਬਕ ਰਾਤ ਦੇ ਗਿਆਰਾਂ ਵਜੇ ਤੋਂ ਬਾਅਦ ਕਿਸੇ ਵੀ ਗਾਹਕ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।