ਪੰਜਾਬ ਚ ਏਥੇ 18 ਤੋਂ 21 ਫਰਵਰੀ ਤੱਕ ਜਨਤਕ ਥਾਵਾਂ ਤੇ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਬੀਤੇ 2 ਸਾਲਾਂ ਤੋਂ ਜਿੱਥੇ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਪਾਬੰਦੀਆਂ ਦੇ ਚਲਦੇ ਹੋਏ ਹੀ ਲੋਕਾਂ ਨੂੰ ਆਪਣੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਕਰੋਨਾ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਜਿਥੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ ਉਥੇ ਹੀ ਕਾਫੀ ਹਦ ਤਕ ਠੱਲ ਪਾਈ ਗਈ ਹੈ। ਹੁਣ ਜਿੱਥੇ 8 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ ਸੀ। ਉੱਥੇ ਹੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਵਾਰ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ। ਸਰਕਾਰ ਵੱਲੋਂ ਵੀ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿਚ 18 ਤੋਂ 21 ਫਰਵਰੀ ਤੱਕ ਲਈ ਜਨਤਕ ਥਾਵਾਂ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਜ ਇੱਥੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਆਪਣੇ-ਆਪਣੇ ਜ਼ਿਲ੍ਹੇ ਦੀ ਹੱਦ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉੱਥੇ ਹੀ ਹੁਣ ਮੋਹਾਲੀ ਦੇ ਜ਼ਿਲ੍ਹਾ ਮਜਿਸਟ੍ਰੇਟ ਇਸ਼ਾ ਕਾਲੀਆ ਵੱਲੋਂ ਜ਼ਿਲ੍ਹੇ ਵਿੱਚ ਚੋਣਾਂ ਨੂੰ ਦੇਖਦੇ ਹੋਏ ਲਾਊਡ ਸਪੀਕਰਾਂ ਦੀ ਵਰਤੋਂ ਗ਼ੈਰਕਾਨੂੰਨੀ ਇਕੱਠ ਅਤੇ ਜਨਤਕ ਮੀਟਿੰਗਾਂ ਉਪਰ ਪੂਰਨ ਰੂਪ ਨਾਲ ਪਾਬੰਦੀ ਲਗਾ ਦਿੱਤੀ ਹੈ। ਜਿੱਥੇ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਸਥਾਪਤ ਕਰਨ ਵਾਸਤੇ ਇਹ ਪਾਬੰਦੀਆਂ 18 ਫਰਵਰੀ ਸ਼ਾਮ 6 ਵਜੇ ਤੋਂ ਲੈ ਕੇ 21 ਫਰਵਰੀ ਨੂੰ ਸ਼ਾਮ 6 ਵਜੇ ਤੱਕ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਲੋਕਾਂ ਨੂੰ ਛੋਟ ਦਿੱਤੀ ਗਈ ਹੈ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਉਥੇ ਹੀ ਵਿਆਹ ਸ਼ਾਦੀਆਂ, ਧਾਰਮਿਕ ਰਸਮਾਂ ,ਅੰਤਿਮ ਸੰਸਕਾਰ ਅਤੇ ਹੋਰ ਸਰਕਾਰੀ ਸਮਾਰੋਹ ਨੂੰ ਛੋਟ ਦਿੱਤੀ ਗਈ ਹੈ।ਅਗਰ ਜ਼ਿਲੇ ਅੰਦਰ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਸਕਦੀ ਹੈ।