ਪੰਜਾਬ ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ ਬਸਾਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਏ ਦਿਨ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਵੱਖ-ਵੱਖ ਵਿਭਾਗਾਂ ਵਿਚ ਕੱਚੇ ਤੌਰ ਤੇ ਤੈਨਾਤ ਕਰਮਚਾਰੀਆਂ ਵੱਲੋਂ ਵੀ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਬੇਟੇ ਦੇ ਵਿਆਹ ਦੌਰਾਨ ਉਨ੍ਹਾਂ ਲੋਕਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦਾ ਆਖਿਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਪਰ ਸਰਕਾਰ ਵੱਲੋਂ ਕਰਮਚਾਰੀਆਂ ਲਈ ਕੋਈ ਵੀ ਫੈਸਲਾ ਨਹੀਂ ਲਿਆ ਜਾ ਰਿਹਾ ਹੈ। ਜਿਸ ਕਾਰਨ ਕੱਚੇ ਕਰਮਚਾਰੀਆਂ ਵੱਲੋਂ ਪੱਕੇ ਕਰਨ ਲਈ ਮੁੜ ਤੋਂ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦੇਣ ਤੋਂ ਬਾਅਦ ਬੱਸਾ ਨੂੰ ਲੈ ਕੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪੀਆਰਟੀਸੀ ਅਤੇ ਰੋਡਵੇਜ਼ ਕਾਮਿਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀਆਂ ਮੰਗਾਂ ਨੂੰ ਲੈ ਕੇ ਅਤੇ ਸਰਕਾਰ ਵੱਲੋਂ ਉਨ੍ਹਾਂ ਦਾ ਕੋਈ ਵੀ ਫੈਸਲਾ ਨਾ ਕੀਤੇ ਜਾਣ ਦੇ ਕਾਰਣ ਮੁੜ ਤੋਂ ਹੜਤਾਲ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਪਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ। ਜਿੱਥੇ ਮੁਲਾਜ਼ਮਾਂ ਵੱਲੋਂ ਅੱਜ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਨੂੰ ਚਲਾਏ ਜਾਣ ਉਪਰ ਰੋਕ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਸੀ।

ਉਥੇ ਹੀ ਸਰਕਾਰ ਦੇ ਭਰੋਸੇ ਤੋਂ ਬਾਅਦ ਹੜਤਾਲ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬਾਕੀ ਨਗਰ ਨਿਗਮ ਦੇ ਮੁਲਾਜਮਾਂ ਨੂੰ ਪੱਕੇ ਕੀਤੇ ਜਾਣ ਦਾ ਵਾਧਾ 10 ਦਿਨ ਦੇ ਅੰਦਰ ਕੀਤਾ ਗਿਆ ਹੈ। ਜੋ ਕੇ ਬਾਕੀ ਸੰਘਰਸ਼ ਕਰ ਰਹੇ ਕਰਮਚਾਰੀਆਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦੇ ਬਰਾਬਰ ਹੈ। ਚੰਨੀ ਸਰਕਾਰ ਵੱਲੋਂ ਜਿਥੇ ਆਪਣਾ ਵਾਅਦਾ ਪੂਰਾ ਕਰਨ ਲਈ 20 ਦਿਨ ਦਾ ਸਮਾਂ ਮੰਗਿਆ ਗਿਆ ਸੀ ਪਰ 60 ਦਿਨ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ।

ਉਥੇ ਹੀ ਮੁਲਾਜ਼ਮਾਂ ਨੇ ਕਿਹਾ ਹੈ ਕਿ ਅਗਰ ਸਰਕਾਰ ਵੱਲੋਂ ਉਨ੍ਹਾਂ ਨੂੰ ਜਲਦੀ ਹੀ ਪੱਕੇ ਨਹੀਂ ਕੀਤਾ ਜਾਂਦਾ ਅਤੇ ਕੈਬਨਿਟ ਵਿੱਚ ਇਸ ਬਾਰੇ ਫੈਸਲਾ ਨਹੀਂ ਕੀਤਾ ਜਾਂਦਾ ਮੁੜ ਤੋਂ ਉਨ੍ਹਾਂ ਵੱਲੋਂ ਹੜਤਾਲ ਤੇ ਜਾਣ ਦਾ ਫੈਸਲਾ ਲੈ ਲਿਆ ਜਾਵੇਗਾ। ਇਸ ਬਾਰੇ ਟਰਾਂਸਪੋਰਟ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਕੈਬਨਿਟ ਦੀ ਅਗਲੀ ਹੋਣ ਵਾਲੀ ਮੀਟਿੰਗ ਵਿਚ ਮੁਲਾਜਮਾ ਨੂੰ ਪੱਕੇ ਕਰਨ ਦਾ ਫੈਸਲਾ ਲਿਆ ਜਾਵੇਗਾ।