ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬੀਤੇ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ। ਜਿੱਥੇ ਸਰਕਾਰ ਵੱਲੋਂ ਸੂਬੇ ਅੰਦਰ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਵੀ 15 ਜਨਵਰੀ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਕਈ ਜਗ੍ਹਾ ਨੂੰ 50 ਫੀਸਦੀ ਸਮਰਥਾ ਨਾਲ ਖੋਲੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਹੁਣ ਪੰਜਾਬ ਵਿੱਚ ਕਰੋਨਾ ਕਾਰਨ ਸਕੂਲ, ਕਾਲਜਾਂ ਨੂੰ ਬੰਦ ਕਰਨ ਮਗਰੋਂ ਮੁੱਖ ਮੰਤਰੀ ਚੰਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਕਰੋਨਾ ਦੀ ਤੀਜੀ ਲਹਿਰ ਦੇ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਲੋਕਾਂ ਵੱਲੋਂ ਬਹੁਤ ਸਾਰੇ ਸਵਾਲ ਚੁੱਕੇ ਜਾ ਰਹੇ ਹਨ।
ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ ਨਰਿੰਦਰ ਮੋਦੀ ਦੇ ਆਉਣ ਉਪਰ ਰੈਲੀ ਵਿਚ ਨਾ ਜਾਣ ਬਾਰੇ ਆਖਿਆ ਗਿਆ ਸੀ ਕਿ ਉਹਨਾਂ ਦੇ ਪ੍ਰਮੁੱਖ ਸਕੱਤਰ ਅਤੇ ਪੀ ਏ ਕਰੋਨਾ ਦੀ ਚਪੇਟ ਵਿਚ ਆ ਗਏ ਹਨ ,ਇਸ ਲਈ ਉਹ ਦੂਰੀ ਬਣਾ ਰਹੇ ਹਨ। ਇਸ ਸਭ ਦੇ ਬਾਵਜੂਦ ਜਿਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅੱਜ ਬਰਨਾਲਾ ਦੇ ਵਿੱਚ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਾਛੀਵਾੜਾ ਸਾਹਿਬ ਵਿਖੇ ਹੋਈ ਰੈਲੀ ਵਿੱਚ ਸ਼ਿਰਕਤ ਕੀਤੀ ਗਈ ਹੈ।
ਇਸ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਲੋਕ ਮੌਜੂਦ ਸਨ, ਉਥੇ ਹੀ ਲੋਕਾਂ ਵੱਲੋਂ ਜਿਥੇ ਨਾ ਕਰੋਨਾ ਪਾਬੰਦੀਆਂ ਦੀ ਪਾਲਣਾ ਕੀਤੀ ਗਈ ਅਤੇ ਨਾ ਹੀ ਕਿਸੇ ਵੱਲੋਂ ਮਾਸਕ ਲਗਾਏ ਗਏ ਸਨ। ਲੋਕਾਂ ਵੱਲੋਂ ਕਾਂਗਰਸ ਦੀ ਇਸ ਰੈਲੀ ਵਿੱਚ ਸ਼ਰੇਆਮ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀਆ ਧੱਜੀਆਂ ਉਡਾਈਆਂ ਗਈਆਂ ਹਨ। ਇਸ ਬਾਰੇ ਜਦੋਂ ਮੀਡੀਆ ਵੱਲੋਂ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਬਿਨਾਂ ਗੱਲਬਾਤ ਕੀਤੇ ਰੈਲੀ ਤੋਂ ਚਲੇ ਗਏ।
Previous Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਕੈਪਟਨ ਦੇ ਘਰੋਂ ਆਈ ਇਹ ਵੱਡੀ ਮਾੜੀ ਖਬਰ – ਪ੍ਰਨੀਤ ਕੌਰ ਨੇ ਦਿੱਤੀ ਖੁਦ ਜਾਣਕਾਰੀ
Next Postਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਪਿੰਡ ‘ਚ ਮਚਿਆ ਕੋਹਰਾਮ ਹੋਈਆਂ ਮੌਤਾਂ – ਇਲਾਕੇ ਚ ਦਹਿਸ਼ਤ