ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀ ਸੁਰੱਖਿਆ ਲਈ 15 ਮਈ ਤੱਕ ਸਾਰੇ ਸੂਬੇ ਚ ਤਾਲਾਬੰਦੀ ਕੀਤੀ ਗਈ ਹੈ। ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਕੇ ਮਿਲ ਕੇ ਕਰੋਨਾ ਸਥਿਤੀ ਉਪਰ ਵਿਚਾਰ-ਚਰਚਾ ਕੀਤੇ ਜਾਣ ਤੋਂ ਬਾਅਦ ਹੀ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।
ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਹ ਹੁਕਮ ਦਿੱਤਾ ਹੈ ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ ਪ੍ਰੋਗਰਾਮ ਬਸੇਰਾ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ। ਸਤੰਬਰ 2021 ਤੱਕ 1000 ਝੁੱਗੀ ਝੌਂਪੜੀ ਵਾਲੇ ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਵੀ ਪੂਰਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਤਹਿਤ ਸਾਫ-ਸਫਾਈ ਅਤੇ ਡੋਰ ਟੂ ਡੋਰ ਕਲੈਕਸ਼ਨ ਦੇ ਰੂਪ ਵਿਚ ਪੰਜਾਬ ਨੂੰ ਹੋਰ ਮਹੱਤਵਪੂਰਨ ਸੂਬਾ ਬਣਾਉਣ ਲਈ ਨਹਿਰੀ ਪਾਣੀ ਉੱਤੇ ਵੀ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਇਨਾਂ ਪ੍ਰਾਜੈਕਟਾਂ ਨੂੰ ਪੂਰੇ ਕਰਨ ਲਈ ਕਾਫੀ ਲੰਮੇ ਸਮੇਂ ਤੋਂ ਮੰਗ ਚਲੀ ਆ ਰਹੀ ਹੈ। ਉਥੇ ਹੀ ਬੁੱਢਾ ਨਾਲਾ ਸਕੀਮ ਨੂੰ ਵੀ ਸੂਬੇ ਲਈ ਮੁੱਖ ਪ੍ਰਾਜੈਕਟ ਦੱਸਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼ ਲਾਗੂ ਕੀਤੇ ਹਨ।
ਜਿੱਥੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਅਧੀਨ 97598 ਘਰਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਉੱਥੇ ਹੀ ਹੋਰ ਪ੍ਰਾਜੈਕਟ ਜਿਨ੍ਹਾਂ ਵਿੱਚ ਸਮਾਰਟ ਸਿਟੀ ਆਦਿ ਵਰਗੇ ਕੰਮਾਂ ਨੂੰ ਤਰਜੀਹ ਦੇ ਅਧਾਰ ਤੇ ਜਲਦ ਕੀਤੇ ਜਾਣ ਵਾਸਤੇ ਵੀ ਆਦੇਸ਼ ਦਿੱਤੇ ਗਏ ਹਨ ।
Previous Postਚੋਟੀ ਦੀ ਮਸ਼ਹੂਰ ਪੰਜਾਬੀ ਗਾਇਕ ਮਿਸ ਪੂਜਾ ਬਾਰੇ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਜੇਲ ਚ ਬੰਦ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ – ਹਰ ਕੋਈ ਹੋ ਗਿਆ ਹੈਰਾਨ