ਪੰਜਾਬ ਚ ਕੱਲ ਲਈ ਇਥੇ ਹੋਇਆ ਛੁੱਟੀ ਦਾ ਐਲਾਨ

ਆਈ ਤਾਜਾ ਵੱਡੀ ਖਬਰ

ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਹੁੰਦਿਆਂ ਸਾਰ ਹੀ ਜਿੱਥੇ ਦੇਸ਼ ਭਰ ਦੇ ਵਿੱਚ ਇਹਨਾਂ ਤਿਉਹਾਰਾਂ ਨੂੰ ਲੈ ਕੇ ਖੁਸ਼ੀਆਂ ਦਾ ਮਾਹੌਲ ਵੇਖਣ ਨੂੰ ਮਿਲਦਾ ਪਿਆ ਹੈ l ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਸੂਬੇ ਦੀ ਤਾਂ, ਪੰਜਾਬ ਨੂੰ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਧਰਤੀ ਕਿਹਾ ਜਾਂਦਾ ਹੈ l ਜਿਸ ਧਰਤੀ ਦੇ ਉੱਪਰ ਜਨਮ ਲੈਣ ਵਾਲੇ ਸੂਰਵੀਰ, ਯੋਧੇ ਤੇ ਗੁਰੂਆਂ ਦੇ ਨਾਲ ਸੰਬੰਧਿਤ ਦਿਹਾੜੇ ਨੂੰ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਏ ਜਾਂਦੇ ਹੈ। ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਹੁਣ ਵਿਅਦਿਕ ਅਦਾਰੇ ਬੰਦ ਰਹਿਣਗੇ ਤੇ ਸਰਕਾਰੀ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ। ਦੱਸਦਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ l ਜਿਸ ਕਾਰਨ 19 ਅਕਤੂਬਰ 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਰਹੇਗੀ l ਇਸ ਦੌਰਾਨ ਸਾਰੇ ਸਰਕਾਰੀ ਦਫਤਰ ਤੇ ਸਕੂਲ ਕਾਲਜ ਬੰਦ ਰਹਿਣਗੇ । ਉਧਰ ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ l ਜਿਸ ਸਬੰਧੀ ਖੁਦ ਹੁਕਮ ਵੀ ਜਾਰੀ ਕਰ ਦਿੱਤੇ ਗਏ ਨੇ ਤੇ ਲਗਭਗ ਸਾਰੇ ਸਰਕਾਰੀ ਦਫਤਰਾਂ ਦੇ ਵਿੱਚ ਇਹਨਾਂ ਹੁਕਮਾਂ ਦੀਆਂ ਕਾਪੀਆਂ ਵੀ ਭੇਜ ਦਿੱਤੀਆਂ ਗਈਆਂ ਹਨ l ਉਥੇ ਹੀ ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਸੋ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਦੇ ਵਿੱਚ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ। ਉਧਰ ਗੁਰਪੁਰਬ ਨੂੰ ਲੈ ਕੇ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਤੇ ਸੰਗਤਾਂ ਦੇ ਵਿੱਚ ਇਸ ਦਿਨ ਨੂੰ ਲੈ ਕੇ ਉਤਸ਼ਾਹ ਹੈ l