ਪੰਜਾਬ ਚ ਚੜਦੀ ਜਵਾਨੀ ਚ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨ ਉਪਰ ਗਹਿਰਾ ਅਸਰ ਪਾਇਆ ਹੈ। ਇਨ੍ਹਾਂ ਸੜਕ ਹਾਦਸਿਆਂ ਦੌਰਾਨ ਬਹੁਤ ਹੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਮੌਸਮ ਦੀ ਤਬਦੀਲੀ ਕਾਰਨ ਵੀ ਬਹੁਤ ਸਾਰੇ ਹਾਦਸੇ ਹੋਏ ਹਨ। ਸੂਬੇ ਅੰਦਰ ਪੈਣ ਵਾਲੀ ਗਹਿਰੀ ਧੁੰਦ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ਸੜਕ ਹਾਦਸਿਆਂ ਦੀ ਭੇਟ ਚੜ੍ਹਦੇ ਹਨ।

ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੇ ਹਾਦਸੇ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪਾਉਂਦੇ ਹਨ। ਬਹੁਤ ਸਾਰੇ ਨੌਜਵਾਨਾਂ ਦੀਆਂ ਮੌਤਾਂ ਹੋਣ ਨਾਲ ਮਾਹੌਲ ਬਹੁਤ ਗਮਗੀਨ ਬਣਿਆ ਹੈ। ਪੰਜਾਬ ਵਿੱਚ ਚੜ੍ਹਦੀ ਜਵਾਨੀ ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਇਹ ਘਟਨਾ ਫਿਲੋਰ ਅਧੀਨ ਅਪਰਾ ਨਜ਼ਦੀਕ ਪਿੰਡ ਥਲਾ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੱਲ ਇਹ ਨੌਜਵਾਨ ਆਪਣੇ ਘਰ ਤੋਂ ਜਲੰਧਰ ਨੂੰ ਜਾ ਰਿਹਾ ਸੀ। ਜਦੋਂ ਇਹ ਮੋਟਰਸਾਈਕਲ ਸਵਾਰ ਨੌਜਵਾਨ ਗੁਰਾਇਆ ਫਗਵਾੜਾ ਰੋਡ ਤੇ ਪਿੰਡ ਮੌਲੀ ਦੇ ਨਜ਼ਦੀਕ ਪਹੁੰਚਿਆ ਤਾ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਚਪੇਟ ਵਿਚ ਆ ਗਿਆ। ਕਾਰ ਵੱਲੋਂ ਮਾਰੀ ਗਈ ਟੱਕਰ ਇੰਨੀ ਭਿਆਨਕ ਸੀ ਕਿ ਇਹ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪਹਿਲਾਂ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ,

ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਦੇ ਪਿਮਸ ਹਸਪਤਾਲ ਵਿਚ ਰੈਫਰ ਕੀਤਾ ਗਿਆ ਤੇ ਉਸ ਤੋਂ ਬਾਅਦ ਜਲੰਧਰ ਦੇ ਹੀ ਜੌਹਲ ਹਸਪਤਾਲ ਵਿਚ, ਜਿੱਥੇ ਉਸ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਦੀਪ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਥਲਾ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਸੁਖਦੀਪ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿੰਡ ਥਲੇ ਦਾ ਇਹ ਨੌਜਵਾਨ ਜਿਸ ਦੀ ਉਮਰ 25 ਸਾਲ ਸੀ, ਇੱਕ ਨਿੱਜੀ ਬੈਂਕ ਵਿਚ ਕੰਮ ਕਰਦਾ ਸੀ। ਜਿਸ ਨੇ ਲਗ ਭਗ ਇੱਕ ਮਹੀਨਾ ਪਹਿਲਾਂ ਹੀ ਆਪਣੀ ਨੌਕਰੀ ਤੋਂ ਅਸਤੀਫਾ ਦਿੱਤਾ ਸੀ। ਇਸ ਨੌਜਵਾਨ ਦੀ ਮੌਤ ਦੀ ਖਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।